ਜ਼ਿਲ੍ਹੇ ਦੇ ਹਰੇਕ ਹਲਕੇ ਵਿੱਚ ਚੱਲ ਰਹੀਆਂ ਹਨ 2 ਮੋਬਾਇਲ ਵੈਨਾਂ
ਫਾਜ਼ਿਲਕਾ 1 ਮਾਰਚ 2024 (ਪੰਜਾਬੀ ਖਬਰਨਾਮਾ) :ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫਾਜ਼ਿਲਕਾ ਡਾ. ਸੇਨੂ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਵਾਸੀਆਂ ਨੂੰ ਈ.ਵੀ.ਐਮਜ਼ ਅਤੇ ਵੀ. ਵੀ. ਪੈਟ ਦੀ ਵਰਤੋਂ ਕਰਨ ਦੇ ਤਰੀਕੇ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਫਾਜ਼ਿਲਕਾ ਵਿੱਚ 8 ਮੋਬਾਈਲ ਵੈਨਾਂ ਚੱਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਮੋਬਾਈਲ ਵੈਨਾਂ 5 ਮਾਰਚ ਤੱਕ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਨਾਗਰਿਕਾਂ ਨੂੰ ਈ. ਵੀ. ਐਮ./ਵੀ. ਵੀ. ਪੈਟ ਮਸ਼ੀਨਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣਗੀਆਂ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ…
