Tag: ਵਿਕਾਸ

ਵਿਕਾਸ ਕਾਰਜਾਂ ਦੀ ਲੜੀ ਨਹੀਂ ਟੁੱਟਣ ਦਿੱਤੀ ਜਾਵੇਗੀ -ਸਪੀਕਰ ਸੰਧਵਾਂ

ਕੋਟਕਪੂਰਾ 19 ਫ਼ਰਵਰੀ,2024 (ਪੰਜਾਬੀ ਖ਼ਬਰਨਾਮਾ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਗ੍ਰਹਿ ਵਿਖੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਦਰਖਾਸਤਾਂ ਦਾ ਮੌਕੇ ਤੇ…

ਵਧੀਕ ਡਿਪਟੀ ਕਮਿਸ਼ਨਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੱਗ ਰਹੇ ਵਿਸ਼ੇਸ਼ ਕੈਂਪਾਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਸੰਗਰੂਰ, 17 ਫਰਵਰੀ (ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ ਨੇ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਨੀਂ ਦਿਨੀਂ…

ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਪਿੱਪਲਾਂਵਾਲਾ ’ਚ ਲੱਗੇ ਕੈਂਪ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 17 ਫਰਵਰੀ (ਪੰਜਾਬੀ ਖ਼ਬਰਨਾਮਾ)  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੀਆਂ ਸ਼ਿਕਾਇਤਾਂ , ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਜਾ ਕੇ…

ਮਾਤਰੂ ਵੰਦਨਾ ਯੋਜਨਾ ਤਹਿਤ 52229 ਲਾਭਪਾਤਰੀਆਂ ਨੂੰ  ਚਾਲੂ ਵਿੱਤੀ ਸਾਲ ਦੌਰਾਨ ਵੰਡੀ ਜਾ ਚੁੱਕੀ ਹੈ 25  ਕਰੋੜ ਰੁਪਏ ਦੀ ਰਾਸ਼ੀ

ਚੰਡੀਗੜ੍ਹ, 17 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਚਾਲੂ ਵਿੱਤੀ ਸਾਲ ਦੌਰਾਨ 25 ਕਰੋੜ…

“ਆਪ ਦੀ ਸਰਕਾਰ, ਆਪ ਦੇ ਦੁਆਰ” ਤਹਿਤ ਪਿੰਡ ਕੈਲੋਂ, ਲਖਨੌਰ, ਲਾਂਡਰਾਂ ਤੇ ਛੜਬੜ ਵਿਖੇ ਲਗਾਏ ਗਏ ਸੁਵਿਧਾ ਕੈਂਪ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਫਰਵਰੀ (ਪੰਜਾਬੀ ਖ਼ਬਰਨਾਮਾ)  “ਆਪ ਦੀ ਸਰਕਾਰ, ਆਪ ਦੇ ਦੁਆਰ” ਕੈਂਪਾਂ ਦਾ ਮੰਤਵ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋਂ ਛੱਤ ਥੱਲੇ ਸਰਕਾਰੀ ਸੇਵਾਵਾਂ ਦਾ…

ਮੈਡੀਕਲ ਅਫ਼ਸਰ ਵੱਲੋਂ ਸੀ.ਐਚ.ਸੀ ਖੂਈਖੇੜਾ ਦੇ ਵੱਖ-ਵੱਖ ਸਿਹਤ ਕੇਂਦਰਾਂ ਦਾ ਦੌਰਾ

ਫਾਜ਼ਿਲਕਾ, 17ਫਰਵਰੀ (ਪੰਜਾਬੀ ਖ਼ਬਰਨਾਮਾ)  ਬਲਾਕ ਖੂਈਖੇੜਾ ਵਿਖੇ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਸਿਵਲ ਸਰਜਨ ਫਾਜ਼ਿਲਕਾ ਡਾ: ਕਵਿਤਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀਆਂ ਹਦਾਇਤਾਂ ਅਨੁਸਾਰ ਮੈਡੀਕਲ ਅਫ਼ਸਰ ਡਾ: ਜਤਿੰਦਰ ਰਾਜ ਸਿੰਘ ਸੈਣੀ ਨੇ ਸੀ.ਐਚ.ਸੀ ਖੂਈਖੇੜਾ ਦੇ ਵੱਖ-ਵੱਖ  ਸਿਹਤ ਕੇਂਦਰਾਂ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਸ਼ਨੀਵਾਰ ਨੂੰ ਚੱਲ ਰਹੇ ਮਮਤਾ ਦਿਵਸ ਦਾ ਜਾਇਜ਼ਾ ਵੀ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਬਲਾਕ ਖੂਈਖੇੜਾ ਦੇ ਵੱਖ-ਵੱਖ ਪਿੰਡਾਂ ਵਿੱਚ ਹਰ ਬੁੱਧਵਾਰ ਅਤੇ ਸ਼ਨੀਵਾਰ ਨੂੰ ਮਮਤਾ ਦਿਵਸ ਮਨਾਇਆ ਜਾਂਦਾ ਹੈਇਨ੍ਹਾਂ ਮਮਤਾ ਦਿਵਸ ਦਾ ਜਾਇਜ਼ਾ ਲੈਣ ਲਈ ਅੱਜ ਮੈਡੀਕਲ ਅਫ਼ਸਰ ਡਾ: ਜਤਿੰਦਰ ਸੈਣੀ (ਜਨਰਲ ਸਰਜਨ) ਵੱਲੋਂ ਵੱਖਵੱਖ ਪਿੰਡਾਂ ਦਾ ਦੌਰਾ ਕੀਤਾ ਗਿਆਇਸ ਦੌਰਾਨ ਉਨ੍ਹਾਂ ਖੂਈਖੇੜਾ ਅਧੀਨ ਪੈਂਦੇ ਸਤੀਰਵਾਲਾ ਸਬ ਸੈਂਟਰ ਵਿਖੇ ਚੱਲ ਰਹੇ ਮਮਤਾ ਦਿਵਸ ਦਾ ਜਾਇਜ਼ਾ ਲਿਆ ਅਤੇ ਹਾਜ਼ਰ ਕਰਮਚਾਰੀਆਂ ਅਤੇ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਕਿਹਾ ਕਿ ਉਹ ਮਮਤਾ ਦਿਵਸ ਵਾਲੇ ਦਿਨ ਸਿਹਤ ਵਿਭਾਗ ਵਿੱਚ ਚੱਲ ਰਹੀਆਂ ਵੱਖ ਸਿਹਤ ਸਹੂਲਤਾਂ ਬਾਰੇ ਲਾਭਪਾਤਰੀਆਂ ਨੂੰ ਸਮੇਂ-ਸਮੇਂ ‘ਤੇ ਜਾਣੂ ਕਰਵਾਉਣ। ਮਮਤਾ ਦਿਵਸ ਦੌਰਾਨ ਆਉਣ ਵਾਲੇ ਸਾਰੇ ਮਾਪਿਆਂ ਅਤੇ ਬੱਚਿਆਂ ਨੂੰ ਪਹਿਲਾਂ ਟੀਕਾਕਰਨ ਬਾਰੇ ਪੂਰੀ ਜਾਣਕਾਰੀ ਦਿੱਤੀ ਜਾਂਦੀ ਹੈ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਇਹ ਵੀ ਦੱਸਿਆ ਜਾਂਦਾ ਹੈ ਕਿ ਅਗਲੀ ਵਾਰ ਟੀਕਾਕਰਨ ਕਦੋਂ, ਕਿੱਥੇ ਅਤੇ ਕਿਸ ਨੂੰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੌਜੂਦ ਮਾਵਾਂ ਨੂੰ ਪਰਿਵਾਰ ਨਿਯੋਜਨ ਦੇ ਸਥਾਈ ਅਤੇ ਅਸਥਾਈ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ। ਇਸ ਤੋਂ ਇਲਾਵਾ, ਉੱਚ ਜੋਖਮ ਵਾਲੀਆਂ ਗਰਭਵਤੀ ਔਰਤਾਂ ਦਾ ਰਿਕਾਰਡ ਪਹਿਲਾਂ ਤੋਂ ਤਿਆਰ ਰੱਖਿਆ ਜਾਣਾ ਚਾਹੀਦਾ ਹੈ ਤਾਂ ਜੋ ਜਦੋਂ ਔਰਤ ਦੀ ਡਲਿਵਰੀ ਹੋਣ ਵਾਲੀ ਹੋਵੇ ਤਾਂ ਸਬੰਧਤ ਡਾਕਟਰ ਕੋਲ ਉਸ ਦੀ ਪੂਰੀ ਹਿਸਟਰੀ ਹੋਵੇ, ਜਿਸ ਨਾਲ ਉਸ ਨੂੰ ਡਿਲੀਵਰੀ ਦੌਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ  ਜਣੇਪਾ ਅਤੇ ਬਾਲ ਮੌਤ ਦਰ ਨੂੰ ਵੀ ਕੰਟਰੋਲ ਕੀਤਾ ਜਾ ਸਕਦਾ ਹੈ। ਇਸ ਦੌਰਾਨ ਸੀਐਚਓ ਰਾਜੇਸ਼ ਕੁਮਾਰ, ਏਐਨਐਮ ਰਜਨੀ, ਸਿਹਤ ਕਰਮਚਾਰੀ ਅਮਿਤ ਕੁਮਾਰ ਅਤੇ ਆਸ਼ਾ ਵਰਕਰ ਹਾਜ਼ਰ ਸਨ।

ਬਲਾਕ ਸਹਿਣਾ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਦੀ ਸ਼ੁਰੂਆਤ

ਬਰਨਾਲਾ, 17 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਦੀ ਹਦਾਇਤ ਤਹਿਤ ਵਿੱਦਿਅਕ ਸੈਸ਼ਨ 2024-25 ਲਈ ਬਲਾਕ ਸਹਿਣਾ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਦੀ ਸ਼ੁਰੂਆਤ ਸਰਕਾਰੀ ਸਕੂਲ ਚੀਮਾ ਜੋਧਪੁਰ ਤੋਂ ਪ੍ਰਚਾਰ…

ਸਰਕਾਰੀ ਕਾਲਜ ਲਾਧੂਪੁਰ ਵਿਖੇ ਵੋਕੇਸ਼ਨਲ ਸਿੱਖਿਆ ਤੇ ਹੁਨਰ ਵਿਕਾਸ ਸਬੰਧੀ ਸੈਮੀਨਾਰ ਹੋਇਆ 

ਬਟਾਲਾ, 17 ਫਰਵਰੀ (ਪੰਜਾਬੀ ਖ਼ਬਰਨਾਮਾ) ਸਰਕਾਰੀ ਕਾਲਜ ਲਾਧੂਪੁਰ ਵਿਖੇ ਪ੍ਰਿੰਸੀਪਲ ਡਾਕਟਰ ਰੋਮੀ ਅਰੋੜਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪ੍ਰੋਗਰਾਮ ਕੁਆਰਡੀਨੇਟਰ ਪ੍ਰੋਫੈਸਰ ਸੁਖਬੀਰ  ਕੌਰ  ਅਗਵਾਈ ਵਿੱਚ ਵੋਕੇਸ਼ਨਲ ਸਿੱਖਿਆ ਤੇ ਹੁਨਰ ਵਿਕਾਸ ਸਬੰਧੀ…

ਅਮਰੀਕਾ ਵੱਸਦੇ ਕਵੀ ਗੁਰਪ੍ਰੀਤ ਸੋਹਲ ਦੀ ਕਾਵਿ ਪੁਸਤਕ “ਸੁੱਚੇ ਰੰਗ” ਡਾ. ਵਰਿਆਮ  ਸੰਧੂ, ਡਾ. ਦੀਪਕ ਮਨਮੋਹਨ ਤੇ ਗੁਰਭਜਨ ਗਿੱਲ ਵੱਲੋਂ ਲੋਕ ਅਰਪਨ

ਲੁਧਿਆਣਾਃ 17 ਫਰਵਰੀ (ਪੰਜਾਬੀ ਖ਼ਬਰਨਾਮਾ) ਅਮਰੀਕਾ ਦੇ ਸ਼ਹਿਰ ਸੀਆਟਲ ਵੱਸਦੇ ਪੰਜਾਬੀ ਕਵੀ ਗੁਰਪ੍ਰੀਤ ਸੋਹਲ ਦੀ ਪਲੇਠੀ ਕਾਵਿ ਪੁਸਤਕ “ਸੁੱਚੇ  ਬੋਲ” ਪ੍ਰਸਿੱਧ ਪੰਜਾਬੀ ਲੇਖਕ ਡਾ. ਵਰਿਆਮ ਸਿੰਘ ਸੰਧੂ, ਡਾ. ਦੀਪਕ ਮਨਮੋਹਨ…

ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਕਾਨੂੰਗੋ ਗ੍ਰਿਫਤਾਰ

ਚੰਡੀਗੜ੍ਹ, 17 ਫਰਵਰੀ(ਪੰਜਾਬੀ ਖ਼ਬਰਨਾਮਾ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਐਸ.ਬੀ.ਐਸ.ਨਗਰ ਜ਼ਿਲ੍ਹੇ ਦੇ ਕਸਬਾ ਰਾਹੋਂ ਦੇ ਇੱਕ ਸੇਵਾਮੁਕਤ ਕਾਨੂੰਗੋ ਸੁਤੰਤਰ ਸਿੰਘ ਨੂੰ ਇੱਕ ਲੱਖ…