Tag: ਵਿਕਾਸ

ਸੀ-ਪਾਈਟ ਕੈਂਪ ਵੱਲੋਂ ਆਰਮੀ ਅਗਨੀਵੀਰ ਵਿੱਚ ਭਰਤੀ ਹੋਣ ਦੇ ਚਾਹਵਾਨ ਯੁਵਕਾਂ ਨੂੰ ਦਿੱਤੀ ਜਾਵੇਗੀ ਮੁਫਤ ਸਿਖਲਾਈ

ਬਰਨਾਲਾ, 16 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਬੋੜਾਵਾਲ ਜ਼ਿਲ੍ਹਾ ਮਾਨਸਾ (ਭਿੱਖੀ – ਬੁਢਲਾਡਾ ਰੋਡ) ਵੱਲੋਂ ਜ਼ਿਲ੍ਹਾ ਮਾਨਸਾ, ਬਰਨਾਲਾ ਅਤੇ…

ਕਾਰਜਕਾਰੀ ਸਿਵਲ ਸਰਜਨ ਵੱਲੋਂ ਸਿਵਲ ਹਸਪਤਾਲ ਫਾਜ਼ਿਲਕਾ , ਡੱਬਵਾਲਾ  ਕਲਾ ਅਤੇ ਖੁਈਖੇੜਾ ਦਾ ਦੌਰਾ

ਫਾਜ਼ਿਲਕਾ 16 ਫਰਵਰੀ (ਪੰਜਾਬੀ ਖ਼ਬਰਨਾਮਾ) ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਸਮੇਂ-ਸਮੇਂ ਤੇ ਹਸਪਤਾਲਾਂ ਦੀ ਜਾਂਚ ਪੜਤਾਲ ਕੀਤੀ ਜਾਂਦੀ ਹੈ। ਇਸੇ ਅਧੀਨ ਫਾਜ਼ਿਲਕਾ ਦੇ ਕਾਰਜਕਾਰੀ ਸਿਵਲ ਸਰਜਨ ਡਾ. ਕਵਿਤਾ ਸਿੰਘ ਵੱਲੋਂ  ਸਿਵਲ ਹਸਪਤਾਲ ਫਾਜ਼ਿਲਕਾ, ਡੱਬਵਾਲਾ ਕਲਾ ਅਤੇ ਖੁਈਖੇੜਾ ਵਿਖੇ ਆਮ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਦਾ ਮੁਆਇਨਾ ਕੀਤਾ ਗਿਆ ਅਤੇ ਸੀਨੀਅਰ ਮੈਡੀਕਲ ਅਫ਼ਸਰ ਨੂੰ ਹਦਾਇਤਾਂ ਵੀ ਜਾਰੀ ਕੀਤੀਆ। ਚੈਕਿੰਗ ਦੌਰਾਨ ਉਨ੍ਹਾਂ ਸਿਵਲ ਹਸਪਤਾਲ ਫਾਜ਼ਿਲਕਾ ਦੇ ਐਮਰਜੈਂਸੀ ਵਾਰਡ, ਜਰਨਲ ਵਾਰਡ, ਜੱਚਾ-ਬੱਚਾ ਵਿੰਗ ਅਤੇ ਐਂਬੂਲੈਂਸ ਸੇਵਾ ਦੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ। ਇਸ ਦੇ ਨਾਲ ਡੱਬਵਾਲਾ ਕਲਾ ਅਤੇ ਖੁਈਖੇੜਾ ਵਿਖੇ ਸਟਾਫ ਦੀ ਹਾਜਰੀ, ਸਫ਼ਾਈ , ਸਟਾਕ ਰਜਿਸਟਰ ਆਦਿ ਦੀ ਵੀ ਜਾਂਚ ਕੀਤੀ। ਸਿਵਲ ਹਸਪਤਾਲ ਫਾਜ਼ਿਲਕਾ  ਦੇ ਸਮੂਹ ਸਟਾਫ ਨੂੰ ਹਦਾਇਤ ਕੀਤੀ ਕਿ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਸਬੰਧੀ ਲੋਕਾਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ ਅਤੇ ਲੋਕਾਂ ਨੂੰ ਵੱਧ ਵੱਧ ਸਿਹਤ ਸਕੀਮਾਂ ਸਬੰਧੀ ਜਾਗਰੂਕ ਕੀਤਾ ਜਾਵੇ। ਇਸ ਮੌਕੇਉਨ੍ਹਾਂ ਨਾਲ  ਡਾ.  ਐਡੀਸਨ ਐਰਿਕ, ਡਾ. ਰੋਹਿਤ ਗੋਇਲ ਅਕਾਊਂਟੈਂਟ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ,  ਸੰਜੀਵ ਕੁਮਾਰ ਗਰੋਵਰ , ਪਾਰਸ ਕਟਾਰੀਆ ਅਤੇ  ਹੋਰ ਸਿਹਤ ਕਰਮੀ ਹਾਜ਼ਰ ਸਨ।

 ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਤੇਜ਼ ਕਰਨ ਦੀ ਹਦਾਇਤ

ਫਾਜ਼ਿਲਕਾ 16 ਫਰਵਰੀ (ਪੰਜਾਬੀ ਖ਼ਬਰਨਾਮਾ) ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਤੇਜ਼ ਕਰਨ ਦੀ ਹਦਾਇਤ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਨੂੰ ਮਤਦਾਨ ਦੇ ਹੱਕ ਸਬੰਧੀ ਜਾਗਰੂਕ ਕਰਨ ਲਈ ਇੱਕ ਪ੍ਰਚਾਰ ਵਾਹਨ ਜ਼ਿਲ੍ਹੇ ਵਿੱਚ ਲਗਾਇਆ ਗਿਆ ਹੈ ਜੋ ਕਿ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਵੋਟ ਦੇ ਮਹੱਤਵ ਬਾਰੇ ਜਾਗਰੂਕ ਕਰ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਵੀਪ ਗਤੀਵਿਧੀਆਂ ਸਬੰਧੀ ਸ਼ਡਿਊਲ ਤਿਆਰ ਕਰਕੇ ਉਸੇ ਅਨੁਸਾਰ ਪੂਰੇ ਜ਼ਿਲ੍ਹੇ ਵਿੱਚ ਗਤੀਵਿਧੀਆਂ ਕਰਵਾਈਆਂ ਜਾਣ ਤਾਂ ਜੋ ਲੋਕਾਂ ਨੂੰ ਨੈਤਿਕ ਮਤਦਾਨ ਬਾਰੇ ਜਾਗਰੂਕ ਕੀਤਾ ਜਾ ਸਕੇ ਅਤੇ ਲੋਕਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਤੋਂ ਜਾਣੂੰ ਕਰਵਾ ਕੇ ਉਨ੍ਹਾਂ ਨੂੰ ਮਤਦਾਨ ਲਈ ਪ੍ਰੇਰਿਤ ਕੀਤਾ ਜਾਵੇ। ਜਿਕਰਯੋਗ ਹੈ ਕਿ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਹੀ ਲੋਕ ਸਭਾ ਚੋਣਾਂ ਹੋਣ ਵਾਲੀਆਂ ਹਨ। ਇਸ ਸਬੰਧੀ ਮੁੱਖ ਚੋਣ ਅਫਸਰ ਪੰਜਾਬ ਵੱਲੋਂ ਅੱਜ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਵੀ ਕੀਤੀ ਗਈ ਸੀ। ਜਿਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਸਵੀਪ ਗਤੀਵਿਧੀਆਂ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਇਸ ਮੌਕੇ ਤਹਿਸੀਲਦਾਰ ਚੋਣਾਂ ਬਲਵਿੰਦਰ ਸਿੰਘ ਵੀ ਹਾਜ਼ਰ ਸਨ।

ਸਕੱਤਰ ਸਿੱਖਿਆ ਅਤੇ ਡਿਪਟੀ ਕਮਿਸ਼ਨਰ ਵੱਲੋਂ ਫਤਿਹ ਸਟੂਡੈਂਟ ਹੈਲਪਲਾਈਨ

ਲੁਧਿਆਣਾ, 16 ਫਰਵਰੀ (ਪੰਜਾਬੀ ਖ਼ਬਰਨਾਮਾ) ਸਕੱਤਰ ਸਿੱਖਿਆ ਕਮਲ ਕਿਸ਼ੋਰ ਯਾਦਵ, ਵਿਸ਼ੇਸ਼ ਸਕੱਤਰ ਸਿੱਖਿਆ ਵਿਨੈ ਬੁਬਲਾਨੀ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਤਣਾਅ ਪ੍ਰਬੰਧਨ ਵਿੱਚ ਵਿਦਿਆਰਥੀਆਂ ਦੀ ਮਦਦ ਕਰਨ ਲਈ ਫਤਿਹ…

ਡਿਪਟੀ ਕਮਿਸ਼ਨਰ ਸਾਹਨੀ ਨੇ ਮਹਿਲਾ ਲਾਭਪਾਤਰੀ ਨੂੰ ਇੰਸੂਲੇਟਿਡ ਵਾਹਨ ਦੀ ਸਪੁਰਦ ਕੀਤੀਆਂ ਚਾਬੀਆਂ

ਲੁਧਿਆਣਾ, 16 ਫਰਵਰੀ (ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਪ੍ਰਧਾਨ ਮੰਤਰੀ ਮਤਸਿਆ ਸੰਪਦਾ ਯੋਜਨਾ (ਪੀ.ਐਮ.ਐਮ.ਐਸ.ਵਾਈ.) ਤਹਿਤ ਪਾਇਲ ਸਬ-ਡਵੀਜ਼ਨ ਦੇ ਪਿੰਡ ਕਰੋਦੀਆ ਦੀ ਵਸਨੀਕ ਜਸਪ੍ਰੀਤ ਕੌਰ ਨੂੰ ਇੰਸੂਲੇਟਿਡ ਵਾਹਨ ਦੀਆਂ…

ਰਾਸ਼ਟਰੀ ਯੁਵਾ ਪਾਰਲੀਮੈਂਟ ਫੈਸਟੀਵਲ ਵਿੱਚ ਭਾਗੀਦਾਰਾਂ ਨੇ ਹਿੱਸਾ ਲਿਆ

ਰੂਪਨਗਰ, 16 ਫਰਵਰੀ (ਪੰਜਾਬੀ ਖ਼ਬਰਨਾਮਾ) ਨਹਿਰੂ ਯੁਵਾ ਕੇਂਦਰ ਰੋਪੜ ਵੱਲੋਂ ਅੱਜ ਰਾਸ਼ਟਰੀ ਯੁਵਾ ਪਾਰਲੀਮੈਂਟ ਫੈਸਟੀਵਲ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ, ਜਿਸ ਵਿੱਚ ਮੋਹਾਲੀ, ਰੋਪੜ, ਤਰਨਤਾਰਨ ਅਤੇ ਚੰਡੀਗੜ੍ਹ ਦੇ ਉਤਸ਼ਾਹੀ ਭਾਗੀਦਾਰਾਂ ਨਾਲ ਇੱਕ ਵਰਚੁਅਲ…

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਵਿੱਚ 5 ਨੌਜਵਾਨਾਂ ਦੀ ਚੋਣ 

ਰੂਪਨਗਰ, 16 ਫ਼ਰਵਰੀ (ਪੰਜਾਬੀ ਖ਼ਬਰਨਾਮਾ) ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਲੋਂ ਲਗਾਏ ਗਏ ਪਲੇਸਮੈਂਟ ਕੈਂਪ ਵਿਚ 19 ਉਮੀਦਵਾਰਾਂ ਨੇ ਭਾਗ ਲਿਆ ਜਿਸ ਵਿੱਚੋਂ 5 ਉਮੀਦਵਾਰਾਂ ਦੀ ਚੋਣ ਕੀਤੀ ਗਈ…

ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 32 ‘ਚ ਕੰਪੈਕਟਰ ਦਾ ਉਦਘਾਟਨ

ਲੁਧਿਆਣਾ, 16 ਫਰਵਰੀ (ਪੰਜਾਬੀ ਖ਼ਬਰਨਾਮਾ) ਹਲਕੇ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਅੱਜ ਸਥਾਨਕ ਵਾਰਡ ਨੰਬਰ…

ਚੇਅਰਮੈਨ ਸੁਖਜਿੰਦਰ ਕਾਉਣੀ ਨੇ ਪਿੰਡ ਬਬਾਣੀਆਂ ਦੇ ਵਿਕਾਸ ਕੰਮਾਂ ਲਈ 14 ਲੱਖ ਰੁਪਏ ਦੀ ਗਰਾਂਟ ਕੀਤੀ  ਜਾਰੀ

ਗਿੱਦੜਬਾਹਾ / ਸ੍ਰੀ ਮੁਕਤਸਰ ਸਾਹਿਬ, 16 ਫਰਵਰੀ (ਪੰਜਾਬੀ ਖ਼ਬਰਨਾਮਾ)ਗਿੱਦੜਬਾਹਾ ਵਿੱਚ ਪੈਦੇ ਪਿੰਡ ਬਬਾਣੀਆਂ ਦੇ ਵਿਕਾਸ ਕੰਮਾਂ ਲਈ 14 ਲੱਖ ਰੁਪਏ ਦੀ ਗਰਾਂਟ ਜਾਰੀ ਕਰਨ ਦਾ ਪੱਤਰ ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨਜਿਲ੍ਹਾ…

ਸਿਵਲ ਸਰਜਨ ਵੱਲੋਂ ਆਮ ਆਦਮੀ ਕਲੀਨਿਕ ਦੀ ਅਚਨਚੇਤ ਚੈਕਿੰਗ ਕੀਤੀ ਗਈ

ਰੂਪਨਗਰ, 16 ਫਰਵਰੀ (ਪੰਜਾਬੀ ਖ਼ਬਰਨਾਮਾ) ਸਿਵਲ ਸਰਜਨ ਰੂਪਨਗਰ ਡਾ. ਮਨੁ ਵਿਜ ਨੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਰੂਪਨਗਰ ਸਕੱਤਰੇਤ ਵਿਖੇ ਚੱਲ ਰਹੇ ਆਮ ਆਦਮੀ…