ਨਸ਼ਿਆਂ ਦਾ ਸਫਾਇਆ ਕਰਕੇ ਮਾਲੇਰਕੋਟਲਾ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ –ਗਗਨ ਅਜੀਤ ਸਿੰਘ
ਮਾਲੇਰਕੋਟਲਾ 12 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਸਰਕਾਰਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਜਾਰੀ ਹੈ। ਇਸੇ ਲੜੀ ਤਹਿਤ ਅੱਜ ਸਥਾਨਕ ਬੇਰੀਆਂ ਵਾਲੇ ਮੁਹੱਲਾ, ਧੋਬਘਾਟ ਅਤੇ ਭੂਮਸੀ ਵਿਖੇ ਤਿੰਨ ਨਸ਼ਾ ਤਸਕਰਾਂ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈਆਂ ਗਈਆਂ ਇਮਾਰਤਾਂ ਨੂੰ ਢਾਇਆ ਗਿਆ। ਐਸ.ਐਸ.ਪੀ ਗਗਨ ਅਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਪਹਿਲਕਦਮੀ ‘ਯੁੱਧ ਨਸ਼ਿਆਂ ਵਿਰੁੱਧ ਤਹਿਤ ਨਗਰ ਕੌਸਲ ਵੱਲੋਂ ਪੁਲਿਸ ਪ੍ਰਸਾਸ਼ਨ ਨਾਲ ਮਿਲ ਕੇ ਸੋਮਵਾਰ ਨੂੰ ਬਦਨਾਮ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਉਸਾਰੀਆਂ ਢਾਈਆਂ…