Tag: Punjab Government

ਪੰਜਾਬ ਐਗਰੋ ਵੱਲੋਂ ਮਿਡ ਡੇ ਮੀਲ ਲਈ ਵੱਖ-ਵੱਖ ਜਿਲਿਆਂ ਨੂੰ ਭੇਜਿਆ ਜਾ ਰਿਹਾ ਹੈ ਕਿਨੂੰ

 ਫਾਜ਼ਿਲਕਾ 20 ਫਰਵਰੀ (ਪੰਜਾਬੀ ਖ਼ਬਰਨਾਮਾ)  ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਨੂੰ ਉਤਪਾਦਕ ਕਿਸਾਨਾਂ ਨੂੰ ਉਨਾਂ ਦੇ ਫਸਲੀ ਉਤਪਾਦਨ ਦੇ ਮੰਡੀਕਰਨ ਵਿੱਚ ਸਹਾਇਤਾ ਦੀ ਲੜੀ ਤਹਿਤ ਮਿਡ ਡੇ ਮੀਲ ਵਿੱਚ ਵਿਦਿਆਰਥੀਆਂ ਨੂੰ ਕਿਨੂੰ ਦੇਣ ਦੇ ਕੀਤੇ ਗਏ ਫੈਸਲੇ ਦੇ ਮੱਦੇ ਨਜ਼ਰ ਪੰਜਾਬ ਅਗਰੋ ਵੱਲੋਂ ਲਗਾਤਾਰ ਕਿਸਾਨਾਂ ਤੋਂ ਕਿੰਨੂ ਦੀ ਖਰੀਦ ਕਰਕੇ ਵੱਖ-ਵੱਖ ਜ਼ਿਲਿਆਂ ਵਿੱਚ ਸਕੂਲਾਂ ਤੱਕ ਕਿੰਨੂ ਭੇਜਿਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਸੋਮਵਾਰ ਲਈ ਇਥੋਂ ਪਿਛਲੇ ਦਿਨੀ ਕਿੰਨੂੰ ਭੇਜਿਆ ਗਿਆ ਸੀ ਜੋ ਕਿ ਫਿਰੋਜ਼ਪੁਰ, ਫਰੀਦਕੋਟ, ਕਪੂਰਥਲਾ, ਬਰਨਾਲਾ, ਤਰਨ ਤਾਰਨ ਅਤੇ ਅੰਮ੍ਰਿਤਸਰ ਜ਼ਿਲਿਆਂ ਵਿੱਚ  ਸੋਮਵਾਰ ਨੂੰ ਕਿੰਨੂ ਵੰਡਿਆ ਗਿਆ ਸੀ । ਇਸੇ ਤਰ੍ਹਾਂ ਅੱਜ ਮੰਗਲਵਾਰ ਨੂੰ ਜ਼ਿਲ੍ਹਾ ਲੁਧਿਆਣਾ, ਜਲੰਧਰ, ਫਤਿਹਗੜ੍ਹ ਸਾਹਿਬ,ਪਠਾਨਕੋਟ ਅਤੇ ਐਸਬੀਐਸ ਨਗਰ ਦੇ ਸਕੂਲਾਂ ਲਈ ਕਿੰਨੂ ਭੇਜਿਆ ਗਿਆ ਹੈ ਜੋ ਕਿ ਅੱਜ ਇਹਨਾਂ ਜ਼ਿਲ੍ਹਿਆਂ ਵਿੱਚ ਵਿਦਿਆਰਥੀਆਂ ਨੂੰ ਵੰਡਿਆ ਗਿਆ।  ਇਸੇ ਤਰ੍ਹਾਂ ਸਾਰੇ ਪੰਜਾਬ ਨੂੰ ਵੱਖ-ਵੱਖ ਜੋਨਾਂ ਵਿੱਚ ਵੰਡ ਕੇ ਰੋਜ਼ਾਨਾ ਆਧਾਰ ਤੇ ਵੱਖ-ਵੱਖ ਜ਼ਿਲਿਆਂ ਨੂੰ ਕਿੰਨੂ ਦੀ ਸਪਲਾਈ ਕੀਤੀ ਜਾ ਰਹੀ ਹੈ। ਇਸ ਮੌਕੇ ਪੰਜਾਬ ਐਗਰੋ ਦੇ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਐਗਰੋ ਵੱਲੋਂ ਲਗਾਤਾਰ ਕਿਸਾਨਾਂ ਤੋਂ ਖਰੀਦ ਕੀਤੀ ਜਾ ਰਹੀ ਹੈ।  ਉਹਨਾਂ ਨੇ ਦੱਸਿਆ ਕਿ ਪੰਜਾਬ ਐਗਰੋ ਵੱਲੋਂ ਕਿਸਾਨਾਂ ਦੀ ਮੰਗ ਅਨੁਸਾਰ ਇਹ ਖਰੀਦ ਸ਼ੁਰੂ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਉਨਾਂ ਦੀ ਫਸਲ ਦਾ ਭਰਪੂਰ ਲਾਭ ਮਿਲ ਸਕੇ।  ਸਰਕਾਰ ਤੇ ਇਸ ਫੈਸਲੇ ਦਾ ਕਿੰਨੂ ਬਾਗਬਾਨ ਸਵਾਗਤ ਕਰ ਰਹੇ ਹਨ। ਪਿੰਡ ਦੌਲਤਪੁਰਾ ਦੇ ਕਿਸਾਨ ਗੁਰਦੇਵ ਸਿੰਘ ਅਤੇ ਪਿੰਡ ਦੀਵਾਨ ਖੇੜਾ ਦੇ ਕਿਸਾਨ ਸੁਰੇਸ਼ ਕੁਮਾਰ ਨੇ ਦੱਸਿਆ ਕਿ ਉਸਨੇ ਆਪਣਾ ਕਿਨੂੰ 15 ਰੁਪਏ ਕਿਲੋ ਦੇ ਹਿਸਾਬ ਨਾਲ ਪੰਜਾਬ ਐਗਰੋ ਨੂੰ ਦਿੱਤਾ ਹੈ। ਜਦਕਿ ਬਾਜ਼ਾਰ ਵਿੱਚ ਇਸ ਤੋਂ ਘੱਟ ਕੀਮਤ ਮਿਲ ਰਹੀ ਸੀ।  ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨ ਹਿੱਤ ਵਿੱਚ ਲਏ ਇਸ ਵੱਡੇ ਫੈਸਲੇ ਲਈ ਸਰਕਾਰ ਦਾ ਧੰਨਵਾਦ ਕੀਤਾ।

ਕੁਲਜੀਤ ਸਿੰਘ ਸਰਹਾਲ ਨੇ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ ਦੇ ਉਪ ਚੇਅਰਮੈਨ ਦਾ ਅਹੁਦਾ ਸੰਭਾਲਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਫਰਵਰੀ (ਪੰਜਾਬੀ ਖ਼ਬਰਨਾਮਾ) ਆਮ ਆਦਮੀ ਪਾਰਟੀ ਸਦਕਾ ਪੂਰੇ ਦੇਸ਼ ਦੀ ਰਾਜਨੀਤੀ ਵਿੱਚ ਤਬਦੀਲੀ ਆਈ ਹੈ ਤੇ ਅੱਜ ਆਮ ਘਰਾਂ ਦੇ ਧੀਆਂ-ਪੁੱਤ ਮੰਤਰੀ, ਵਿਧਾਇਕ, ਚੇਅਰਮੈਨ ਤੇ…

22 ਫਰਵਰੀ ਨੂੰ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਮੁਥੂਟ ਫਾਈਨਾਂਸ ਅਤੇ ਵਰਧਮਾਨ ਇੰਡੀਆ ਵੱਲੋਂ ਅਸਾਮੀਆਂ ਲਈ ਭਰਤੀ

ਗੁਰਦਾਸਪੁਰ, 20 ਫਰਵਰੀ ( ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿਤ ਰੋਜ਼ਗਾਰ ਮੇਲੇ ਲਗਾਏ…

ਪੁਲਿਸ ਜਿਲਾ ਬਟਾਲਾ ਨੇ ਗਾਂਧੀ ਕੈਂਪ ਬਟਾਲਾ ਵਿਖੇ ਨਸ਼ਾ ਵੇਚਣ ਵਾਲੇ ਦੀ ਸੰਪੰਤੀ ਕੀਤੀ ਜ਼ਬਤ 

ਬਟਾਲਾ, 20 ਫਰਵਰੀ (ਪੰਜਾਬੀ ਖ਼ਬਰਨਾਮਾ) ਪੁਲਿਸ ਜਿਲਾ ਬਟਾਲਾ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਸਿਕੰਜਾ ਕੱਸਿਆ ਗਿਆ ਹੈ, ਜਿਸ ਤਹਿਤ ਗਾਂਧੀ ਕੈਂਪ ਬਟਾਲਾ ਵਿਖੇ…

ਬੱਕਰੀ ਪਾਲਣ ਸਬੰਧੀ ਗੁਰਦਾਸਪੁਰ ਵਿਖੇ ਟਰੇਨਿੰਗ ਮਿਤੀ 26 ਤੋਂ 28 ਫਰਵਰੀ ਤੱਕ – ਡਾ. ਸ਼ਾਮ ਸਿੰਘ

ਗੁਰਦਾਸਪੁਰ, 20 ਫ਼ਰਵਰੀ (ਪੰਜਾਬੀ ਖ਼ਬਰਨਾਮਾ) ਕਿਸਾਨਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਪੁਸ਼ੂ ਪਾਲਣ ਵਿਭਾਗ ਵੱਲੋਂ ਸਹਾਇਕ ਧੰਦੇ ਬੱਕਰੀ ਪਾਲਣ ਕਿਤੇ ਸਬੰਧੀ ਤਿੰਨ ਦਿਨ ਦੀ  ਟਰੇਨਿੰਗ 26…

ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਰਕਾਰ ਨਹੀਂ ਛੱਡੇਗੀ ਕੋਈ ਕਸਰ- ਸਪੀਕਰ ਸੰਧਵਾਂ

ਕੋਟਕਪੂਰਾ 20 ਫ਼ਰਵਰੀ,2024(ਪੰਜਾਬੀ ਖ਼ਬਰਨਾਮਾ)   ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮੁੜ ਦੁਹਰਾਇਆ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਅਤੇ ਸਿੱਖਿਆ…

ਪਲੇਸਮੈਂਟ ਕੈਂਪ ਵਿੱਚ ਡਿਪਟੀ ਕਮਿਸ਼ਨਰ ਨੇ ਕੀਤੀ ਸ਼ਿਰਕਤ

ਨਵਾਂਸ਼ਹਿਰ, 20 ਫਰਵਰੀ, 2024 (ਪੰਜਾਬੀ ਖ਼ਬਰਨਾਮਾ)ਡਿਪਟੀ ਕਮਿਸ਼ਨਰ—ਕਮ—ਚੇਅਰਮੈਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼ਹੀਦ ਭਗਤ ਸਿੰਘ ਨਗਰ ਨਵਜੋਤਪਾਲ ਸਿੰਘ ਰੰਧਾਵਾ ਦੀ ਯੋਗ ਅਗਵਾਈ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਦੀ…

ਡਿਪਟੀ ਕਮਿਸ਼ਨਰ  ਸ਼੍ਰੀ ਵਰਿੰਦਰਪਾਲ ਸਿੰਘ  ਦੀ ਪ੍ਰਧਾਨਗੀ ਹੇਠ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ

ਤਰਨ ਤਾਰਨ 20 ਫਰਵਰੀ (ਪੰਜਾਬੀ ਖ਼ਬਰਨਾਮਾ) ਦਫ਼ਤਰ ਡਿਪਟੀ ਕਮਿਸ਼ਨਰ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਵਿਖੇ ਸਹਾਇਕ ਡਿਪਟੀ ਕਮਿਸ਼ਨਰ  ਸ਼੍ਰੀ ਵਰਿੰਦਰਪਾਲ ਸਿੰਘ  ਦੀ ਪ੍ਰਧਾਨਗੀ ਹੇਠ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ। ਇਸ…

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਵਿਰਸਾ ਉਤਸਵ ਗੁਰਦਾਸਪੁਰ ਹੁਣ 2 ਮਾਰਚ ਨੂੰ ਹੋਵੇਗਾ

ਗੁਰਦਾਸਪੁਰ, 20 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਦੀ ਰਹਿਨੁਮਾਈ  ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਸਹਿਯੋਗ ਨਾਲ ਗੁਰਦਾਸਪੁਰ ਵਿਖੇ ਕਰਵਾਇਆ ਜਾਣ ਵਾਲਾ ਵਿਰਸਾ ਉਤਸਵ ਹੁਣ 24 ਫਰਵਰੀ ਦੀ…

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਦਫ਼ਤਰ ਨੇ ਜ਼ਿਲ੍ਹੇ ਵਿੱਚ ਰਾਜਨੀਤਿਕ ਪਾਰਟੀਆਂ ਦੀਆਂ ਰੈਲੀਆਂ ਲਈ ਥਾਵਾਂ ਨਿਰਧਾਰਿਤ ਕੀਤੀਆਂ

ਗੁਰਦਾਸਪੁਰ, 20 ਫਰਵਰੀ ( ਪੰਜਾਬੀ ਖ਼ਬਰਨਾਮਾ) ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਦਫ਼ਤਰ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਵਿੱਚ ਰਾਜਨੀਤਿਕ ਪਾਰਟੀਆਂ ਵੱਲੋਂ ਕੀਤੀਆਂ ਜਾਣ ਵਾਲੀਆਂ ਰੈਲੀਆਂ ਅਤੇ ਪਬਲਿਕ ਮੀਟਿੰਗਾਂ ਲਈ…