Tag: ਪੰਜਾਬੀ ਖ਼ਬਰਨਾਮਾ

-ਐਸ.ਡੀ.ਐਮ ਨਵਾਂਸ਼ਹਿਰ ਨੇ ਆਗਾਮੀ ਗ੍ਰਾਮ ਪੰਚਾਇਤ ਚੋਣਾਂ ਸਬੰਧੀ ਕੀਤੀ ਅਧਿਕਾਰੀਆਂ ਨਾਲ ਮੀਟਿੰਗ

ਨਵਾਂਸ਼ਹਿਰ, 26 ਦਸੰਬਰ: ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਐਮ.ਡੀ.ਐਮ. ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ ਨੇ ਆਗਾਮੀ ਗ੍ਰਾਮ ਪੰਚਾਇਤ ਚੋਣਾਂ ਸਬੰਧੀ ਵਾਰਡ ਵਾਈਜ਼ ਵੋਟਰ ਸੂਚੀਆਂ ਤਿਆਰ ਕਰਨ ਲਈ ਸਬ-ਡਵੀਜ਼ਨ ਨਵਾਂਸ਼ਹਿਰ ਨਾਲ ਸਬੰਧਿਤ ਸੈਕਟਰ ਸੁਪਰਵਾਈਜ਼ਰ ਅਤੇ ਬੀ.ਐਲ.ਓਜ਼ ਨਾਲ ਮੀਟਿੰਗ ਕੀਤੀ  ਅਤੇ ਸੈਕਟਰ ਸੁਪਰਵਾਈਜ਼ਰ ਅਤੇ ਬੀ.ਐਲ.ਓਜ਼ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਉਹ ਆਪਣੇ ਅਧੀਨ ਆਉਂਦੇ ਬੂਥਾਂ ‘ਤੇ ਹਰ ਇੱਕ ਯੋਗ ਵੋਟਰ ਦੀ ਵੋਟ ਬਣਾਉਣ ਸਬੰਧੀ ਹਰ ਸੰਭਵ ਉਪਰਾਲੇ ਕਰਨ, ਤਾਂ ਜੋ ਕੋਈ ਵੀ ਯੋਗ ਵੋਟਰ ਵੋਟ ਦੀ ਵਰਤੋਂ ਕਰਨ ਤੋਂ ਵਾਂਝਾਂ ਨਾ ਰਹਿ ਸਕੇ। ਇਥੇ ਹੀ ਚੋਣਕਾਰ ਰਜਿਸਟਰੇਸ਼ਨ ਅਫਸਰ ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ 29 ਦਸੰਬਰ 2023 ਸ਼ਾਮ 04:00 ਵਜੇ ਤੱਕ ਗ੍ਰਾਮ ਪੰਚਾਇਤ ਚੋਣਾਂ ਦੀਆਂ ਵੋਟਰ ਸੂਚੀਆਂ ਨਾਲ ਸਬੰਧਿਤ ਦਾਅਵੇ ਅਤੇ ਇਤਰਾਜ ਐਸ.ਡੀ.ਐਮ. ਦਫਤਰ ਨਵਾਂਸ਼ਹਿਰ ਵਿਖੇ ਪ੍ਰਾਪਤ ਕੀਤੇ ਜਾਣੇ ਹਨ, ਇਸ ਲਈ ਜੇਕਰ ਕਿਸੇ ਵੀ ਵੋਟਰ ਦਾ ਕੋਈ ਵੀ ਦਾਅਵਾ ਜਾਂ ਇਤਰਾਜ ਹੈ, ਤਾਂ ਉਹ ਨਿਯਤ ਮਿਤੀ ਤੱਕ ਜਮ੍ਹਾਂ ਕਰਵਾਕੇ ਬਣਦੀ ਸੋਧ ਕਰਵਾ ਸਕਦੇ ਹਨ।

ਵਿੱਤ ਮੰਤਰੀ ਚੀਮਾ ਵੱਲੋਂ ਸਕੂਲ ਸਿੱਖਿਆ ਵਿਭਾਗ ਨੂੰ ਮਿਡ-ਡੇ-ਮੀਲ ਕੁੱਕਾਂ ਦੀਆਂ ਤਨਖਾਹਾਂ ਬਾਰੇ ਕਮੇਟੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ, 26 ਦਸੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਿਡ-ਡੇ-ਮੀਲ ਕੁੱਕਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ…

ਵਿਧਾਇਕ ਕਟਾਰੀਆ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

26 ਦਸੰਬਰ 2023.              ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ  ਵਿਧਾਨ ਸਭਾ ਹਲਕਾ ਜ਼ੀਰਾ ਦੇ ਵਿਧਾਇਕ ਸ੍ਰੀ ਨਰੇਸ਼ ਕਟਾਰੀਆ ਨੇ ਹਲਕੇ ਕੇ ਯਾਤਰੀਆਂ ਦੀ ਬੱਸ ਨੂੰ  ਹਰੀ ਝੰਡੀ ਦੇ ਕੇ…

ਐਕਸੀਅਨ ਪੁੱਡਾ ਦੁੱਧ ਦਾ ਬੂਥ ਚਲਾਉਣ ਬਦਲੇ 20,000 ਰੁਪਏ ਦੀ ਮਾਸਿਕ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 26 ਦਸੰਬਰ, 2023 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਗੁਰਪ੍ਰੀਤ ਸਿੰਘ, ਕਾਰਜਕਾਰੀ ਇੰਜਨੀਅਰ, ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (ਪੁੱਡਾ), ਅੰਮ੍ਰਿਤਸਰ ਨੂੰ 20,000…

ਮੁੱਖ ਮੰਤਰੀ ਵੱਲੋਂ ਵਿਆਪਕ ਫੰਡਾਂ ਰਾਹੀਂ ਸ਼ਾਹੀ ਸ਼ਹਿਰ ਪਟਿਆਲਾ ਦਾ ਮੁਹਾਂਦਰਾ ਬਦਲਣ ਦਾ ਐਲਾਨ

ਚੰਡੀਗੜ੍ਹ, 26 ਦਸੰਬਰਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਆਉਂਦੇ ਦਿਨਾਂ ਵਿੱਚ ਹੋਰ ਕਰੋੜਾਂ ਰੁਪਏ ਖਰਚ ਕੇ ਪਟਿਆਲਾ ਦੇ ਸਰਬਪੱਖੀ ਵਿਕਾਸ ਨੂੰ ਵੱਡਾ ਹੁਲਾਰਾ…

ਪਟਵਾਰੀ ਅਤੇ ਉਸ ਦਾ ਪੁੱਤਰ 11,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 22 ਦਸੰਬਰ ()- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਤਹਿਸੀਲ ਪੱਟੀ ਦੇ ਮਾਲ ਹਲਕਾ ਕੀੜੀਆਂ ਦੇ ਸੇਵਾਮੁਕਤ ਪਟਵਾਰੀ ਰਮੇਸ਼ ਚੰਦਰ ਅਤੇ ਉਸ…

ਵਿੱਤ ਮੰਤਰੀ ਚੀਮਾਂ ਵੱਲੋਂ ਬੈਂਕਾਂ ਨੂੰ ਰੁਜ਼ਗਾਰ ਤੇ ਉੱਦਮਤਾ ਨੂੰ ਹੁਲਾਰਾ ਦੇਣ ਵਾਲੀਆਂ ਸਕੀਮਾਂ ਤਹਿਤ ਕਰਜ਼ਿਆਂ ਦੀ ਵੰਡ ‘ਤੇ ਪੂਰਾ ਜ਼ੋਰ ਲਾਉਣ ਦੇ ਨਿਰਦੇਸ਼

ਚੀਮਾ ਅਤੇ ਸਾਹਨੀ ਨੇ ਲੀਡ ਬੈਂਕ ਪੀ.ਐਨ.ਬੀ ਅਤੇ ਹੋਰ ਬੈਂਕਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਸਟਾਰਟਅੱਪਸ ਨੂੰ ਦਿੱਤੇ ਗਏ ਕਰਜ਼ਿਆਂ ਦਾ ਲਿਆ ਜਾਇਜਾ ਚੰਡੀਗੜ੍ਹ, 22 ਦਸੰਬਰ ਸੂਬੇ ਵਿੱਚ ਰੁਜ਼ਗਾਰ ਪੈਦਾ…

ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਵਿੱਚ ਵਾਟਰਸ਼ੈੱਡ ਪ੍ਰੋਗਰਾਮਾਂ ਲਈ 4.00 ਕਰੋੜ ਦੀ ਗ੍ਰਾਂਟ ਸੌਂਪੀ

ਭੂਮੀ ਅਤੇ ਜਲ ਸੰਭਾਲ ਮੰਤਰੀ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਪੰਜ ਜ਼ਿਲ੍ਹਿਆਂ ਦੀਆਂ ਵਾਟਰਸ਼ੈੱਡ ਕਮੇਟੀਆਂ, ਕਿਸਾਨ ਉਤਪਾਦਕ ਸੰਸਥਾਵਾਂ ਅਤੇ ਸਵੈ-ਸਹਾਇਤਾ ਸਮੂਹਾਂ ਦੇ 100 ਤੋਂ ਵੱਧ ਮੈਂਬਰਾਂ ਨਾਲ ਮੁਲਾਕਾਤ ਚੰਡੀਗੜ੍ਹ, 22 ਦਸੰਬਰ:…

ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 15.17 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ, 21 ਦਸੰਬਰ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ…

ਕੈਬਨਿਟ ਸਬ-ਕਮੇਟੀ ਵੱਲੋਂ ਦਿਵਿਆਂਗ ਵਰਗ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਿਚਾਰ ਵਟਾਂਦਰਾ 

ਚੰਡੀਗੜ੍ਹ, 21 ਦਸੰਬਰ (ਪੰਜਾਬੀ ਖ਼ਬਰਨਾਮਾ) ਕੈਬਨਿਟ ਸਬ-ਕਮੇਟੀ ਵਲੋਂ ਅੱਜ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ। ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਵਿੱਤ ਅਤੇ ਯੋਜਨਾ…