ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨੇ ਪਰਾਲੀ ਸਾੜਨ ਰੋਕਥਾਮ ਲਈ ਕੀਤੀ ਵਿਸ਼ੇਸ਼ ਮੀਟਿੰਗ
ਕਿਸਾਨਾਂ ਨਾਲ ਨਿਰੰਤਰ ਰਾਬਤਾ ਕਾਇਮ ਕਰਕੇ ਜਾਗਰੂਕਤਾ ਵਧਾਉਣ ਦੇ ਦਿੱਤੇ ਨਿਰਦੇਸ਼ ਡਿਪਟੀ ਕਮਿਸ਼ਨਰ ਨੇ ਉੱਨਤ ਕਿਸਾਨ ਐਪ ਰਾਹੀਂ ਕਿਸਾਨਾਂ ਨੂੰ ਨਵੀਂ ਤਕਨਾਲੋਜੀ ਨਾਲ ਜੋੜਨ ’ਤੇ ਦਿੱਤਾ ਜ਼ੋਰ ਮਾਲੇਰਕੋਟਲਾ, 14 ਅਕਤੂਬਰ: ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਰੋਕਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਅੱਜ ਵਿਭਾਗੀ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ ਰਾਕੇਸ਼ ਗਰਗ, ਮੁੱਖ ਖੇਤੀਬਾੜੀ ਅਫ਼ਸਰ ਡਾ. ਧਰਮਿੰਦਰਜੀਤ ਸਿੰਘ, ਖੇਤੀਬਾੜੀ ਅਫ਼ਸਰ ਪਰਦੀਪ ਸਿੰਘ ਟਿਵਾਣਾ, ਡਿਪਟੀ ਰਜਿਸਟਰਾਰ ਕੋਆਪਰੇਟਿਵ ਸਭਾਵਾਂ ਕਰਨਵੀਰ ਰੰਧਾਵਾ, ਸਹਾਇਕ ਰਜਿਸਟਰਾਰ ਸਿਮਰਨਪ੍ਰੀਤ ਕੌਰ, ਡੀ.ਐਸ.ਪੀ. ਮਾਨਵਜੀਤ ਸਿੰਘ, ਡੀ.ਐਸ.ਪੀ. ਸਤੀਸ਼ ਕੁਮਾਰ, ਏ.ਐਫ.ਐਸ.ਓ. ਰਾਜਨ ਗੁਪਤਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਪਰਾਲੀ ਅਤੇ ਰਹਿੰਦ –ਖੂਹੰਦ ਨੂੰ ਸਾੜਨ ਤੋਂ ਰੋਕਣ ਲਈ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਵੱਲੋਂ ਲਗਾਤਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ । ਉਨ੍ਹਾਂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ…