Tag: ਪੰਜਾਬ

‘ਸਰਕਾਰ ਤੁਹਾਡੇ ਦੁਆਰ’ ਤਹਿਤ ਪਿੰਡ ਲੱਖੇਵਾਲੀ ਵਿਖੇ ਲਗਾਇਆ ਗਿਆ ਲੋਕ ਸਵਿਧਾ ਕੈਂਪ

5 ਜੁਲਾਈ (ਪੰਜਾਬੀ ਖਬਰਨਾਮਾ):ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਇਸੇ ਲੜੀ ਤਹਿਤ ‘ਸਰਕਾਰ ਤੁਹਾਡੇ ਦੁਆਰ’ ਤਹਿਤ ਸ੍ਰੀ ਹਰਪ੍ਰੀਤ ਸਿੰਘ ਸੂਦਨ…

ਆਰ. ਸੇਟੀ ਵਿਖੇ ਬਿਊਟੀ ਪਾਰਲਰ ਮੈਨੇਜਮੈਂਟ ਦਾ ਮੁਫ਼ਤ ਕੋਰਸ 15 ਜੁਲਾਈ ਤੋਂ

5 ਜੁਲਾਈ (ਪੰਜਾਬੀ ਖਬਰਨਾਮਾ):ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ, ਸਿਵਲ ਲਾਈਨਜ਼, ਹੁਸ਼ਿਆਰਪੁਰ ਵਿਖੇ ਸਥਿਤ ਪੀ.ਐਨ.ਬੀ. ਆਰ. ਸੇਟੀ (ਪੇਂਡੂ ਸਵੈ ਰੋਜ਼ਗਾਰ ਸਿਖਲਾਈ ਸੰਸਥਾ) ਵੱਲੋਂ 15 ਜੁਲਾਈ 2024 ਤੋਂ ਬਿਊਟੀ ਪਾਰਲਰ ਮੈਨੇਜਮੈਂਟ ਦਾ ਇਕ ਮਹੀਨੇ…

ਪਲੇਸਮੈਂਟ ਕੈਂਪ ਵਿੱਚ 26 ਉਮੀਦਵਾਰਾਂ ਨੇ ਲਿਆ ਭਾਗ

5 ਜੁਲਾਈ (ਪੰਜਾਬੀ ਖਬਰਨਾਮਾ):ਚੇਅਰਮੈਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਨਵਜੋਤਪਾਲ ਸਿੰਘ ਰੰਧਾਵਾ ਦੀ ਯੋਗ ਅਗਵਾਈ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਾਜੀਵ ਵਰਮਾ ਦੀ ਰਹਿਨੁਮਾਈ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਜਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮਹੁੱਈਆ ਕਰਵਾਉਣ ਲਈ ਬਿਊਰੋ ਵਿੱਚ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਵੱਲੋਂ ਦੱਸਿਆ ਗਿਆ ਕਿ ਅੱਜ ਦੇ ਪਲੇਸਮੈਂਟ ਕੈਂਪ ਵਿੱਚ ਪੀ.ਐਨ.ਸੀ ਪ੍ਰੋਡਕਸ ਦੇ ਨੁਮਾਇੰਦੇ ਵਲੋਂ ਵੈੱਲਨੈੱਸ ਅਡਵਾਈਜਰ ਦੀ ਅਸਾਮੀ ਲਈ ਉਮੀਦਵਾਰਾਂ ਦੀ ਇੰਟਰਵਿਊ ਕੀਤੀ ਗਈ। ਪਲੇਸਮੈਂਟ ਕੈਂਪ ਦੌਰਾਨ 26 ਉਮੀਦਵਾਰਾਂ ਵੱਲੋਂ ਭਾਗ ਲਿਆ ਗਿਆ। ਨਿਯੋਜਕ ਵੱਲੋਂ 19 ਉਮੀਦਵਾਰਾਂ ਨੂੰ ਵੈੱਲਨੈੱਸ ਐਡਵਾਈਜਰ ਦੀ ਅਸਾਮੀ ਲਈ ਸ਼ਾਰਟਲਿਸਟ ਕੀਤਾ ਗਿਆ। ਅਧਿਕਾਰੀ ਵੱਲੋਂ ਦੱਸਿਆ ਗਿਆ ਕਿ ਜਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁੱਹਈਆ ਕਰਵਾਉਣ ਲਈ ਹਫ਼ਤੇ ਵਿੱਚ ਦੋ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ। ਚਾਹਵਾਨ ਬੇਰੋਜ਼ਗਾਰ ਉਮੀਦਵਾਰ ਆਪਣੇ ਦਸਤਾਵੇਜ਼ ਲੈ ਕੇ ਜਿਲ੍ਹਾ ਰੋਜ਼ਗਾਰ ਬਿਊਰੋ, ਤੀਜੀ ਮੰਜ਼ਿਲ, ਡੀ.ਸੀ. ਕੰਪਲੈਕਸ, ਚੰਡੀਗੜ੍ਹ ਰੋਡ, ਨਵਾਂਸ਼ਹਿਰ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਹਾਜ਼ਰ ਹੋ ਸਕਦੇ ਹਨ।

ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਥਾਪਤ ਕੀਤੀ ਗਈ ਸੀ.ਐੱਮ. ਵਿੰਡੋ

 5 ਜੁਲਾਈ (ਪੰਜਾਬੀ ਖਬਰਨਾਮਾ):ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਆਮ ਲੋਕਾਂ ਦੀ ਸਹੂਲਤ ਲਈ ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ ਵਿਖੇ ਸੀ.ਐੱਮ. ਵਿੰਡੋ (ਮੁੱਖ ਮੰਤਰੀ ਸਹਾਇਤਾ ਕੇਂਦਰ)…

ਸੰਭਾਵਿਤ ਹੜ੍ਹਾਂ ਦੀ ਰੋਕਥਾਮ ਸਬੰਧੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

 5 ਜੁਲਾਈ (ਪੰਜਾਬੀ ਖਬਰਨਾਮਾ): ਸੰਭਾਵਿਤ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਗਏ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ…

ਪੰਜਾਬੀ ਸੱਭਿਆਚਾਰਕ ਕੌਂਸਲ ਤੇ ਵਿਸ਼ਵ ਗੱਤਕਾ ਫੈਡਰੇਸ਼ਨ ਨੇ ਤਨਮਨਜੀਤ ਢੇਸੀ ਤੇ ਪ੍ਰੀਤ ਗਿੱਲ ਨੂੰ ਯੂ.ਕੇ. ਦੀ ਸੰਸਦੀ ਚੋਣ ਜਿੱਤਣ ’ਤੇ ਦਿੱਤੀ ਵਧਾਈ

ਚੰਡੀਗੜ੍ਹ, 5 ਜੁਲਾਈ, 2024 (ਪੰਜਾਬੀ ਖਬਰਨਾਮਾ) : ਪੰਜਾਬੀ ਸਭਿਆਚਾਰਕ ਕੌਂਸਲ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਨੇ ਤਨਮਨਜੀਤ ਸਿੰਘ ਢੇਸੀ ਅਤੇ ਪ੍ਰੀਤ ਕੌਰ ਗਿੱਲ ਵੱਲੋਂ ਯੂਕੇ ਦੀਆਂ ਆਮ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ…

ਪੰਜਾਬ ਸਰਕਾਰ ਨੇ 10 ਜੁਲਾਈ ਦੀ ਛੁੱਟੀ ਦਾ ਕੀਤਾ ਐਲਾਨ

5 ਜੁਲਾਈ (ਪੰਜਾਬੀ ਖਬਰਨਾਮਾ): ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਤਹਿਤ 34-ਜਲੰਧਰ ਪੱਛਮੀ (ਐਸ.ਸੀ.)…

ਪਸ਼ੂ ਪਾਲਣ ਵਿਭਾਗ ਦੇ ਸੰਯੁਕਤ ਨਿਰਦੇਸ਼ਕ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ

4 ਜੁਲਾਈ (ਪੰਜਾਬੀ ਖਬਰਨਾਮਾ):ਪਸ਼ੂ ਪਾਲਣ ਵਿਭਾਗ ਵੱਲੋਂ 6 ਜੁਲਾਈ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਜਿਨੋਸਿਸ ਦਿਵਸ ਦੇ ਸਬੰਧ ਵਿੱਚ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ…

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਥਾਪਤ ਪ੍ਰੀਖਿਆ ਕੇਂਦਰ ਦੇ ਆਲ਼ੇ ਦੁਆਲੇ ਦਫ਼ਾ 144 ਲਾਗੂ

4 ਜੁਲਾਈ (ਪੰਜਾਬੀ ਖਬਰਨਾਮਾ):ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜੁਲਾਈ…

ਸੁਤੰਤਰਤਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ‘ਚ ਵਿਲੱਖਣ ਕੰਮ ਕਰਨ ਵਾਲਿਆਂ ਨੂੰ ਸਨਮਾਨਿਤ ਕਰਨ ਲਈ ਅਰਜ਼ੀਆਂ ਦੀ ਮੰਗ

4 ਜੁਲਾਈ (ਪੰਜਾਬੀ ਖਬਰਨਾਮਾ):ਪੰਜਾਬ ਸਰਕਾਰ ਵੱਲੋਂ 15 ਅਗਸਤ 2024 ਨੂੰ ਸੁਤੰਤਰਤਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਵਿਸ਼ੇਸ਼ ਖੇਤਰਾਂ ਵਿੱਚ ਉਪਲਬਧੀਆਂ ਕਰਨ ਵਾਲੇ ਅਤੇ ਬਹਾਦਰੀ ਦਿਖਾਉਣ ਵਾਲਿਆਂ ਨੂੰ ਹਰ ਸਾਲ…