Tag: ਪੰਜਾਬ

ਅੰਮ੍ਰਿਤਪਾਲ ਤੋਂ ਬਾਅਦ ਹੁਣ ਪ੍ਰਧਾਨ ਮੰਤਰੀ ਬਾਜੇਕੇ ਵੀ ਚੋਣ ਮੈਦਾਨ ਵਿੱਚ

26 ਜੂਨ (ਪੰਜਾਬੀ ਖਬਰਨਾਮਾ): ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਕ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ ਨੇ ਚੋਣ ਲੜਨ ਦਾ ਐਲਾਨ ਕੀਤਾ ਹੈ। ਇਸ ਗੱਲ ਦਾ ਐਲਾਨ…

‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ

25 ਜੂਨ (ਪੰਜਾਬੀ ਖ਼ਬਰਨਾਮਾ): ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਸ. ਨਵਜੋਤ ਪਾਲ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼, ਸ਼ਹੀਦ ਭਗਤ ਸਿੰਘ ਨਗਰ ਵਿਖੇ ‘ਰਾਸ਼ਟਰੀ ਦਸਤ ਰੋਕੂ ਅਭਿਆਨ” ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਦੌਰਾਨ ਇਸ ਅਭਿਆਨ ਦੇ ਲੋੜੀਂਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ।             ਇਸ ਮੌਕੇ ਡਿਪਟੀ ਕਮਿਸ਼ਨਰ ਸ. ਨਵਜੋਤ ਪਾਲ ਸਿੰਘ ਰੰਧਾਵਾ ਨੇ ‘ਰਾਸ਼ਟਰੀ ਦਸਤ ਰੋਕੂ ਅਭਿਆਨ” ਨੂੰ ਲੈ ਕੇ ਜ਼ਿਲ੍ਹਾ ਸਿਹਤ ਵਿਭਾਗ ਸਮੇਤ ਸਿੱਖਿਆ ਵਿਭਾਗ, ਮਹਿਲਾ ਤੇ ਬਾਲ ਵਿਕਾਸ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਨਗਰ ਕੌਂਸਲ ਦੇ ਪ੍ਰਤੀਨਿਧੀਆਂ ਨਾਲ ਵਿਚਾਰ-ਚਰਚਾ ਕੀਤੀ ਅਤੇ ਇਸ ਅਭਿਆਨ ਨੂੰ ਸਫਲ ਬਣਾਉਣ ਲਈ ਸਾਰੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।             ਡਿਪਟੀ ਕਮਿਸ਼ਨਰ ਨੇ ‘ਰਾਸ਼ਟਰੀ ਦਸਤ ਰੋਕੂ ਅਭਿਆਨ” ਨੂੰ ਸਫਲ ਬਣਾਉਣ ਲਈ ਸਿਹਤ ਵਿਭਾਗ ਸਮੇਤ ਸਾਰੇ ਭਾਈਵਾਲ ਵਿਭਾਗਾਂ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾ ਦਿੱਤਾ। ਉਨ੍ਹਾਂ ਜ਼ਿਲ੍ਹਾ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਰਾਸ਼ਟਰੀ ਦਸਤ ਰੋਕੂ ਅਭਿਆਨ ਨੂੰ 1 ਜੁਲਾਈ, 2024 ਤੋਂ 31 ਅਗਸਤ, 2024 ਤੱਕ ਚੱਲਣ ਵਾਲੇ ਇਸ ਅਭਿਆਨ ਨੂੰ ਸਫਲ ਬਣਾਉਣ ਲਈ ਐਕਟੀਵਿਟੀ ਵਾਈਜ ਮਾਈਕ੍ਰੋਪਲਾਨ, ਸੰਚਾਰ ਰਣਨੀਤੀ ਅਤੇ ਇਕ ਮਜ਼ਬੂਤ ਨਿਗਰਾਨੀ ਪ੍ਰਬੰਧਨ ਤਿਆਰ ਕੀਤਾ ਜਾਵੇ ਤਾਂ ਜੋ ਦੋ ਮਹੀਨੇ ਤੱਕ ਚੱਲਣ ਵਾਲੇ ਇਸ ਅਭਿਆਨ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸਿਹਤ ਵਿਭਾਗ ਦੁਆਰਾ ਰਾਸ਼ਟਰੀ ਦਸਤ ਰੋਕੂ ਅਭਿਆਨ ਤਹਿਤ ਹੋਣ ਵਾਲੀਆਂ ਗਤੀਵਿਧੀਆਂ ਸਬੰਧੀ ਸਾਰੇ ਭਾਈਵਾਲ ਵਿਭਾਗਾਂ ਦੀ ਸਮਰੱਥਾ ਨਿਰਮਾਣ ਵਿਚ ਵਾਧਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਰਾਸ਼ਟਰੀ ਦਸਤ ਰੋਕੂ ਅਭਿਆਨ ਲਈ ਲੋੜੀਂਦੀ ਮੈਡੀਕਲ ਸਪਲਾਈ ਦੀ ਉਪਲੱਬਧਤਾ ਨੂੰ ਯਕੀਨੀ ਬਣਾਇਆ ਜਾਵੇ। ਜਲ ਤੇ ਸੈਨੀਟੇਸ਼ਨ ਵਿਭਾਗ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਪੀਣ ਵਾਲੇ ਸਾਫ ਪਾਣੀ ਅਤੇ ਬਿਹਤਰ ਸਵੱਛਤਾ ਪ੍ਰਦਾਨ ਕਰਨ ਲਈ ਗੁਣਵੱਤਾ ਨਿਯੰਤਰਣ ਉਪਾਵਾਂ ਅਤੇ ਟਿਕਾਊ ਅਭਿਆਸਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਿੱਖਿਆ ਵਿਭਾਗ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਸਿਹਤ ਵਿਭਾਗ ਨਾਲ ਤਾਲਮੇਲ ਕਰਦੇ ਹੋਏ  ਵਿਦਿਅਕ ਸੰਸਥਾਵਾਂ ਵਿਚ ਪੀਣ ਵਾਲੇ ਸਾਫ ਪਾਣੀ ਨੂੰ ਮੁਹੱਈਆ ਕਰਵਾਉਣ ਸਮੇਤ ਲੋੜੀਂਦੀਆਂ ਸਵੱਛਤਾ ਸਹੂਲਤਾਂ ਦੇ ਨਾਲ-ਨਾਲ ਸਿਹਤ ਸਿੱਖਿਆ ਰਾਹੀਂ ਬੱਚਿਆਂ ਵਿੱਚ ਸਿਹਤਮੰਦ ਆਦਤਾਂ ਨੂੰ ਉਤਸ਼ਾਹਿਤ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਮਹਿਲਾ ਤੇ ਬਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਂਗਣਬਾੜੀ ਕੇਂਦਰਾਂ ਵਿਚ ਓ.ਆਰ.ਟੀ. ਕਾਰਨਰਾਂ ਲਈ ਓ.ਆਰ.ਐੱਸ. ਅਤੇ ਜ਼ਿੰਕ ਦੀ ਸਪਲਾਈ ਲਈ ਸਿਹਤ ਵਿਭਾਗ ਨਾਲ ਰਾਬਤਾ ਕਾਇਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿੰਦੂਆਂ ’ਤੇ ਧਿਆਨ ਕੇਂਦਰਿਤ ਕਰਨ ਦਾ ਉਦੇਸ਼ ਦਸਤ ਦੇ ਪ੍ਰਬੰਧਨ ਅਤੇ ਰੋਕਥਾਮ ਲਈ ਇੱਕ ਸੰਪੂਰਨ ਪਹੁੰਚ ਬਣਾਉਣਾ ਹੈ ਤਾਂ ਜੋ ਬਾਲ ਮੌਤ ਦਰ ਨੂੰ ਘਟਾਉਣ ਸਮੇਤ ਸਮੁੱਚੀ ਜਨਤਕ ਸਿਹਤ ਵਿੱਚ ਹੋਰ ਸੁਧਾਰ ਲਿਆਉਣ ਵਿਚ ਮਦਦ ਮਿਲ ਸਕੇ।             ਇਸ ਮੌਕੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ, ਇਹ ਭਵਿੱਖ ਤਾਂ ਹੀ ਉੱਜਵਲ ਹੋਵੇਗਾ ਜੇਕਰ ਉਹ ਤੰਦਰੁਸਤ ਹੋਣਗੇ, ਇਸ ਟੀਚੇ ਨੂੰ ਮੁੱਖ ਰੱਖਦਿਆ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ 1 ਜੁਲਾਈ ਤੋਂ 31 ਅਗਸਤ, 2024 ਤੱਕ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਮੰਤਵ ਪੰਜ ਸਾਲ ਤੱਕ ਦੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣਾ ਹੈ ਅਤੇ ਦਸਤ ਨਾਲ ਹੋਣ ਵਾਲੀਆਂ ਮੌਤਾ ਦੀ ਗਿਣਤੀ ਨੂੰ ਜ਼ੀਰੋ ‘ਤੇ ਲਿਆਉਣਾ ਹੈ। ਇਸ ਦਸਤ ਰੋਕੂ ਅਭਿਆਨ ਦਾ ਸਲੋਗਨ “ਡਾਇਰੀਆ ਦੀ ਰੋਕਥਾਮ, ਸਾਫ-ਸਫਾਈ

ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ

25 ਜੂਨ (ਪੰਜਾਬੀ ਖ਼ਬਰਨਾਮਾ):ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਮੰਗਲਵਾਰ ਨੂੰ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਆਯੋਜਿਤ ਗਈ। ਇਸ ਮੀਟਿੰਗ ਵਿੱਚ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਸਮੇਤ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਸਮੇਤ ਵੱਖ-ਵੱਖ ਭਾਈਵਾਲ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਹੋਏ। ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣ ਦੀ ਲੋੜ ਤੇ ਜੋਰ ਦਿੰਦੇ ਹੋਏ ਜ਼ਿਲ੍ਹਾ ਟਾਸਕ ਫੋਰਸ ਦੇ ਮੈਂਬਰਾਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਕੋਟਪਾ ਐਕਟ ਨੂੰ ਜ਼ਿਲ੍ਹੇ ਅੰਦਰ ਅਸਰਦਾਰ ਢੰਗ ਨਾਲ ਲਾਗੂ ਕੀਤਾ ਜਾਵੇ। ਇਸ ਕਾਰਜ ਵਿੱਚ ਸਾਰੇ ਭਾਈਵਾਲ ਵਿਭਾਗਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਹਦਾਇਤ ਕੀਤੀ ਕਿ ਸਿਹਤ ਵਿਭਾਗ ਸਮੇਤ ਭਾਈਵਾਲ ਵਿਭਾਗਾਂ ਦੀਆਂ ਸਾਂਝੀਆਂ ਟੀਮਾਂ ਬਣਾ ਕੇ ਵਿਦਿਅਕ ਅਦਾਰਿਆਂ ਸਮੇਤ ਜਨਤਕ ਥਾਵਾਂ ‘ਤੇ ਨਿਰੰਤਰ ਚੈਕਿੰਗ ਕੀਤੀ ਜਾਵੇ ਅਤੇ ਜੇਕਰ ਕੋਈ ਕੋਟਪਾ ਐਕਟ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਨੂੰ ਤੰਬਾਕੂ ਮੁਕਤ ਜ਼ਿਲ੍ਹਾ ਬਣਾਉਣ ਲਈ ਸਾਂਝਾ ਹਭਲਾ ਮਾਰਿਆ ਜਾਵੇ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਤੀਬਰ ਜਾਗਰੂਕਤਾ ਮੁਹਿੰਮ ਸ਼ੁਰੂ ਕਰਕੇ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਨਾਲ ਹੋਣ ਵਾਲੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ ਜਾਵੇ। ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਵੱਧ ਤੋਂ ਵੱਧ ਚਾਲਾਨ ਕੀਤੇ ਜਾਣ।  ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਵਿਭਾਗ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਵੱਲੋਂ ਸ਼ਹਿਰੀ ਖੇਤਰਾਂ ਵਿੱਚ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਵੱਧ ਤੋਂ ਵੱਧ ਚਾਲਾਨ ਕੀਤੇ ਜਾਣ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਉਨ੍ਹਾਂ ਦੇ ਏਰੀਆ ਅੰਦਰ ਜਿਨ੍ਹਾਂ ਦੁਕਾਨਾਂ/ ਵੈਂਡਰਾਂ ਵੱਲੋਂ ਤੰਬਾਕੂ ਉਤਪਾਦਾਂ ਦੀ ਵਿਕਰੀ ਕੀਤੀ ਜਾਂਦੀ ਹੈ, ਉਨ੍ਹਾਂ ਦੁਕਾਨਾਂ ‘ਤੇ ਇਹ ਬੋਰਡ ਲਗਵਾਇਆ ਜਾਣਾ ਯਕੀਨੀ ਬਣਾਇਆ ਜਾਵੇ ਕਿ 18 ਸਾਲ ਦੀ ਘੱਟ ਉਮਰ ਦੇ ਵਿਅਕਤੀ ਨੂੰ ਤੰਬਾਕੂ ਉਤਪਾਦ ਵੇਚਣਾ ਕਾਨੂੰਨੀ ਅਪਰਾਧ ਹੈ। ਸਿਵਲ ਸਰਜਨ ਡਾ ਜਸਪ੍ਰੀਤ ਕੌਰ ਨੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ  ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਕੋਟਪਾ ਐਕਟ ਨੂੰ ਜ਼ਿਲ੍ਹੇ ਅੰਦਰ ਅਸਰਦਾਰ ਢੰਗ ਨਾਲ ਲਾਗੂ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਸਾਰੇ ਭਾਈਵਾਲ ਵਿਭਾਗਾਂ ਨੂੰ ਵੀ ਇਸ ਵਿਚ ਆਪਣੀ ਸਰਗਰਮ ਭਾਗੀਦਾਰੀ ਨਿਭਾਉਣ ਦੀ ਅਪੀਲ ਕੀਤੀ। ਇਸ ਮੌਕੇ ਡੀ.ਐਸ.ਪੀ. ਗੁਰਬਿੰਦਰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਸ਼ਿਆਮਾਦੇਵਾ, ਸਰਵੀਲੈਂਸ ਮੈਡੀਕਲ ਅਫਸਰ ਡਾ ਗਗਨ ਸ਼ਰਮਾ, ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ, ਡਾ. ਸੋਨੀਆ, ਡਾ. ਗੁਰਿੰਦਰਜੀਤ ਸਿੰਘ, ਡਾ. ਰਵਿੰਦਰ ਸਿੰਘ, ਡਾ. ਗੁਰਪਾਲ ਕਟਾਰੀਆ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸ਼ਰ ਦਲਜੀਤ ਸਿੰਘ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ

25 ਜੂਨ (ਪੰਜਾਬੀ ਖ਼ਬਰਨਾਮਾ):ਸੰਗਰੂਰ ਸੰਸਦੀ ਹਲਕੇ ਤੋਂ ਚੁਣੇ ਗਏ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਸੰਸਦ ਵਿੱਚ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ।…

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 6786 ਲਾਭਪਾਤਰੀਆਂ ਨੂੰ 34 ਕਰੋੜ ਰੁਪਏ ਦੀ ਪ੍ਰਵਾਨਗੀ ਜਾਰੀ

25 ਜੂਨ (ਪੰਜਾਬੀ ਖ਼ਬਰਨਾਮਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ।…

ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ 27 ਜੂਨ ਨੂੰ ਆਯੋਜਿਤ ਕੀਤਾ ਜਾ ਰਿਹਾ ਹੈ ਪਲੇਸਮੈਂਟ

25 ਜੂਨ (ਪੰਜਾਬੀ ਖ਼ਬਰਨਾਮਾ):ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਮਿਤੀ 27 ਜੂਨ, 2024 ਦਿਨ ਵੀਰਵਾਰ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 01:00 ਵਜੇ ਤੱਕ,ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ…

ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

25 ਜੂਨ (ਪੰਜਾਬੀ ਖ਼ਬਰਨਾਮਾ):ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋ ਯੁਵਕ ਅਗਨੀਵੀਰ ਫੌਜ ਦੀ ਅਪ੍ਰੈਲ 2024 ਮਹੀਨੇ…

ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮ

25 ਜੂਨ (ਪੰਜਾਬੀ ਖ਼ਬਰਨਾਮਾ):ਆਗਾਮੀ ਬਰਸਾਤੀ ਮੌਸਮ ਦੇ ਸਨਮੁਖ ਡੇਂਗੂ ਬੁਖ਼ਾਰ ਦੀ ਰੋਕਥਾਮ ਲਈ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮ ਹੋ ਗਈਆਂ ਹਨ। ਸਿਹਤ ਕਾਮਿਆਂ ਵਲੋਂ ਜਿਥੇ ਘਰ-ਘਰ ਜਾ ਕੇ ਜਾਂਚ…

ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਯੁਵਕਾਂ ਨੂੰ ਦਿੱਤੀ ਜਾਵੇਗੀ ਮੁਫਤ ਫਿਜ਼ੀਕਲ ਦੀ ਸਿਖਲਾਈ

 25 ਜੂਨ (ਪੰਜਾਬੀ ਖ਼ਬਰਨਾਮਾ):ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜੋ ਯੁਵਕ ਅਗਨੀਵੀਰ ਫੌਜ਼ ਦੀ ਅਪ੍ਰੈਲ…

ਵਿਧਾਇਕ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ

25 ਜੂਨ (ਪੰਜਾਬੀ ਖ਼ਬਰਨਾਮਾ):ਗ੍ਰਾਮ ਪੰਚਾਇਤ ਹਰਦਿਆਲੇਆਣਾ ਵਿਖੇ ਕਾਫੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਿੰਡ ਦੇ ਗੰਦੇ ਪਾਣੀ ਦੇ ਨਿਕਾਸੀ ਦੀ ਸਮੱਸਿਆ ਦਾ ਹੱਲ ਸ. ਗੁਰਦਿੱਤ ਸਿੰਘ ਸੇਖੋਂ ਐਮ.ਐਲ.ਏ. ਹਲਕਾ…