Tag: ਪੰਜਾਬ

ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ‘ਚ ਸਫ਼ਾਈ ਅਭਿਆਨ ਦੀ ਸ਼ੁਰੂਆਤ

 ਸ੍ਰੀ ਅਨੰਦਪੁਰ ਸਾਹਿਬ, 28 ਜੁਲਾਈ, 2025 (ਪੰਜਾਬੀ ਖਬਰਨਾਮਾ ਬਿਊਰੋ ):- ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੇ 350 ਸਾਲਾ ਸ਼ਤਾਬਦੀ ਸਮਾਗਮਾਂ ਮੌਕੇ ਗੁਰੂ…

ਸੇਫ਼ ਸਕੂਲ ਵਾਹਨ ਨੀਤੀ ਦੀ ਉਲੰਘਣਾ ਕਰਨ ‘ਤੇ 15 ਸਕੂਲੀ ਵਾਹਨਾਂ ਦੇ ਚਲਾਨ-ਖੇਤਰੀ ਟਰਾਂਸਪੋਰਟ ਅਫ਼ਸਰ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਮਾਲੇਰਕੋਟਲਾ ਸੇਫ਼ ਸਕੂਲ ਵਾਹਨ ਨੀਤੀ ਦੀ ਉਲੰਘਣਾ ਕਰਨ ‘ਤੇ 15 ਸਕੂਲੀ ਵਾਹਨਾਂ ਦੇ ਚਲਾਨ-ਖੇਤਰੀ ਟਰਾਂਸਪੋਰਟ ਅਫ਼ਸਰ ·         ਸਕੂਲੀ ਬੱਚਿਆ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ  ਲਈ ਸੇਫ ਵਾਹਨ ਨੀਤੀ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ – ਗੁਰਮੀਤ ਕੁਮਾਰ ਬਾਂਸਲ ਕਿਹਾ , ਸਕੂਲੀ ਬੱਸਾਂ ਵਿੱਚ ਲੜਕੀਆਂ ਦੀ ਸੁਰੱਖਿਆ ਲਈ ਬੱਸ ਵਿੱਚ ਇੱਕ ਮਹਿਲਾ ਕੰਡਕਟਰ ਦਾ ਹੋਣਾ ਲਾਜਮੀ ਮਾਲੇਰਕੋਟਲਾ 25 ਜੁਲਾਈ (ਪੰਜਾਬੀ ਖਬਰਨਾਮਾ ਬਿਊਰੋ )…

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 28 ਜੁਲਾਈ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 28 ਜੁਲਾਈ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ ਸ੍ਰੀ ਮੁਕਤਸਰ ਸਾਹਿਬ, 25 ਜੁਲਾਈ (ਪੰਜਾਬੀ ਖਬਰਨਾਮਾ…

ਬੀਰ ਸਿੰਘ ਵਲੋਂ ਅਕਾਲ ਤਖ਼ਤ ਸਾਹਿਬ ਕੋਲ ਮਾਫੀਨਾਮਾ, ਕਿਹਾ– ਸੇਵਾ ਲਈ ਹਾਜ਼ਰ ਹਾਂ

ਪਟਿਆਲਾ, 25 ਜੁਲਾਈ 2025 (ਪੰਜਾਬੀ ਖਬਰਨਾਮਾ ਬਿਊਰੋ ):- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਵਰੇ ਨੂੰ ਸਮਰਪਿਤ ਭਾਸ਼ਾ ਵਿਭਾਗ ਵੱਲੋਂ ਸ਼੍ਰੀਨਗਰ ਵਿੱਚ ਕਰਵਾਏ ਜਾ ਰਹੇ ਪ੍ਰੋਗਰਾਮ ਦੌਰਾਨ ਗਾਇਕ ਵੀਰ…

11 ਜਿੰਦਗੀਆਂ ਬਚਾਉਣ ਵਾਲੀ PCR ਟੀਮ ਨੂੰ CM ਮਾਨ ਵੱਲੋਂ ਸਨਮਾਨਤ ਕੀਤਾ ਗਿਆ

25 ਜੁਲਾਈ, 2025 (ਪੰਜਾਬੀ ਖਬਰਨਾਮਾ ਬਿਊਰੋ ):- ਬੀਤੇ ਦਿਨ ਬਠਿੰਡਾ ਦੀ ਸਰਹਿੰਦ ਨਹਿਰ ਵਿੱਚ ਡਿੱਗੀ ਕਾਰ ਵਿਚੋਂ 11 ਲੋਕਾਂ ਦੀ ਜਾਨ ਬਚਾ ਕੇ ਬਠਿੰਡਾ ਪੁਲਿਸ ਦੇ ਚਾਰ ਪੀ.ਸੀ.ਆਰ. ਮੁਲਾਜ਼ਮਾਂ ਨੇ…

ਸਿਹਤ ਮੰਤਰੀ ਵੱਲੋਂ ਸਰਕਾਰੀ ਰਜਿੰਦਰਾ ਹਸਪਤਾਲ ਦਾ ਦੌਰਾ, ਮਰੀਜ਼ਾ ਤੋਂ ਲਈ ਫੀਡ ਬੈਕ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ  ਸਿਹਤ ਮੰਤਰੀ ਵੱਲੋਂ ਸਰਕਾਰੀ ਰਜਿੰਦਰਾ ਹਸਪਤਾਲ ਦਾ ਦੌਰਾ, ਮਰੀਜ਼ਾ ਤੋਂ ਲਈ ਫੀਡ ਬੈਕ – ਸਰਕਾਰੀ ਰਜਿੰਦਰਾ ਹਸਪਤਾਲ ‘ਚ ਪਿਛਲੀ ਦਿਨੀਂ ਹੋਏ ਲੜਾਈ ਝਗੜੇ ਦਾ ਸਿਹਤ ਮੰਤਰੀ ਨੇ ਲਿਆ ਗੰਭੀਰ ਨੋਟਿਸ  –ਹਸਪਤਾਲਾਂ ‘ਚ ਲੜਾਈ–ਝਗੜਾਂ ਕਰਨ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ : ਡਾ. ਬਲਬੀਰ ਸਿੰਘ –ਕਿਹਾ, ਹਸਪਤਾਲ ‘ਚ ਲੜਾਈ–ਝਗੜੇ ਨਾਲ ਮਾਹੌਲ ਖ਼ਰਾਬ ਕਰਨ ਵਾਲੇ ਸਿੱਧੇ ਜੇਲ ਜਾਣਗੇ –ਰਜਿੰਦਰਾ ਹਸਪਤਾਲ ਦੀ ਓ.ਪੀ.ਡੀ. ‘ਚ ਹੁਣ ਨਹੀਂ ਲਗਦੀਆਂ ਲਾਈਨਾਂ; ਨਵੀਂ ਪ੍ਰਣਾਲੀ ਨੇ ਲੋਕਾਂ ਨੂੰ ਦਿੱਤੀ ਵੱਡੀ ਰਾਹਤ ਪਟਿਆਲਾ, 24 ਜੁਲਾਈ (ਪੰਜਾਬੀ ਖਬਰਨਾਮਾ ਬਿਊਰੋ ):-                 ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਰਜਿੰਦਰਾ ਹਸਪਤਾਲ ਦਾ ਦੌਰਾ ਕਰਕੇ ਦਾਖਲ ਮਰੀਜ਼ਾਂ ਤੇ ਓ.ਪੀ.ਡੀ. ‘ਚ ਦਵਾਈ ਲੈਣ ਆਏ ਮਰੀਜ਼ਾਂ ਨਾਲ ਗੱਲਬਾਤ ਕੀਤੀ ਤੇ ਹਸਪਤਾਲ ‘ਚ ਮਿਲ ਰਹੀਆਂ ਸਿਹਤ ਸੇਵਾਵਾਂ ਦੀ ਫੀਡ ਬੈਕ ਲਈ। ਇਸ ਮੌਕੇ ਉਨ੍ਹਾਂ ਪਿਛਲੇ ਦਿਨੀਂ ਹਸਪਤਾਲ ‘ਚ ਦਾਖਲ ਮਰੀਜ਼ ਨਾਲ ਬਾਹਰੀ ਲੋਕਾਂ ਵੱਲੋਂ ਕੀਤੇ ਝਗੜੇ ਦਾ ਗੰਭੀਰ ਨੋਟਿਸ ਲੈਂਦਿਆਂ ਉਨ੍ਹਾਂ ਸਖ਼ਤ ਸ਼ਬਦਾਂ ‘ਚ ਕਿਹਾ ਕਿ ਹਸਪਤਾਲ ‘ਚ ਕਿਸੇ ਵੀ ਤਰ੍ਹਾਂ ਦੇ ਲੜਾਈ ਝਗੜੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਹੋਏ ਝਗੜੇ ਦੇ ਦੋਸ਼ੀਆਂ ਨੂੰ ਹਸਪਤਾਲ ਤੇ ਪੁਲਿਸ ਪ੍ਰਸ਼ਾਸਨ ਨੇ ਮੁਸਤੈਦੀ ਦਿਖਾਉਂਦਿਆਂ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਸੀ।                 ਡਾ. ਬਲਬੀਰ ਸਿੰਘ ਨੇ ਕਿਹਾ ਕਿ ਹਸਪਤਾਲ ਅੰਦਰ ਉੱਚੀ ਆਵਾਜ਼ ‘ਚ ਬੋਲਣ ਤੋਂ ਵੀ ਗੁਰੇਜ਼ ਕਰਨਾ ਚਾਹੀਦਾ ਹੈ ਪਰ ਕੁਝ ਲੋਕਾਂ ਵੱਲੋਂ ਲੜਾਈ ਝਗੜਾ ਕਰਨਾ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਤੇ ਅਜਿਹੇ ਲੋਕ ਮਾਹੌਲ ਖ਼ਰਾਬ ਕਰਕੇ ਹਸਪਤਾਲ ਤੋਂ ਬਾਹਰ ਨਹੀਂ ਸਗੋਂ ਸਿੱਧੇ ਜੇਲ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਸਪਤਾਲ ‘ਚ ਆਪਣਾ ਇਲਾਜ ਕਰਵਾਉਣ ਲਈ ਆਓ, ਪਰ ਹਸਪਤਾਲ ਆਕੇ ਕਿਸੇ ਵੀ ਤਰ੍ਹਾਂ ਨਾਲ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।                 ਇਸ ਮੌਕੇ ਸਿਹਤ ਮੰਤਰੀ ਨੇ ਸਰਕਾਰੀ ਰਜਿੰਦਰਾ ਹਸਪਤਾਲ ਦੇ ਐਮਰਜੈਂਸੀ ਸਮੇਤ ਵੱਖ ਵੱਖ ਵਾਰਡਾਂ ਦਾ ਦੌਰਾ ਕਰਕੇ ਦਾਖਲ ਮਰੀਜ਼ਾਂ ਪਾਸੋਂ ਹਸਪਤਾਲ ‘ਚ ਮਿਲੀ ਰਹੀਆਂ ਸਿਹਤ ਸਹੂਲਤਾਂ ਬਾਬਤ ਫੀਡ ਬੈਕ ਲੈਂਦਿਆਂ ਦੱਸਿਆ ਕਿ ਹਸਪਤਾਲ ‘ਚ ਦਾਖਲ ਮਰੀਜ਼ਾਂ ਨੂੰ ਦਵਾਈਆਂ ਹਸਪਤਾਲ ਤੋਂ ਹੀ ਦਿੱਤੀ ਜਾ ਰਹੀ ਹਨ ਤੇ ਜੇਕਰ ਕਿਸੇ ਨੂੰ ਕੋਈ ਦਵਾਈ ਬਾਹਰ ਤੋਂ ਲਿਆਉਣ ਲਈ ਕਹਿੰਦਾ ਹੈ ਤਾਂ ਇਸ ਦੀ ਸੂਚਨਾ ਮੈਡੀਕਲ ਸੁਪਰਡੈਂਟ ਜਾ ਫੇਰ ਸਿੱਧੇ ਤੌਰ ‘ਤੇ ਸਿਹਤ ਮੰਤਰੀ ਨੂੰ ਵੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਿਹਤ ਸੇਵਾਵਾਂ ‘ਚ ਸੁਧਾਰ ਪਹਿਲੀ ਤਰਜੀਹ ਹੈ ਜਿਸ ਤਹਿਤ ਲੋਕਾਂ ਨੂੰ ਆਮ ਆਦਮੀ ਕਲੀਨਿਕ ਤੇ ਸਰਕਾਰੀ ਹਸਪਤਾਲਾਂ ਰਾਹੀਂ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ।                 ਡਾ. ਬਲਬੀਰ ਸਿੰਘ ਨੇ ਸਰਕਾਰੀ ਰਜਿੰਦਰਾ ਹਸਪਤਾਲ ਦੀ ਓ.ਪੀ.ਡੀ ਦਾ ਦੌਰਾ ਕਰਦਿਆਂ ਦੱਸਿਆ ਕਿ ਹੁਣ ਓ.ਪੀ.ਡੀ. ਦੀ ਰਜਿਸਟਰੇਸ਼ਨ ਲਈ ਕਾਊਂਟਰ ਦੇ ਨਾਲ ਨਾਲ ਟਾਈਮਰ ਲੱਗੇ ਹਨ ਤੇ ਮਰੀਜ਼ਾਂ ਦੇ ਬੈਠਣ ਲਈ ਕੁਰਸੀਆਂ, ਪੀਣ ਲਈ ਪਾਣੀ ਤੇ ਬਾਥਰੂਮ ਦੀ ਸਹੂਲਤ ਸਮੇਤ ਹੁਣ ਆਪਣੀ ਵਾਰੀ ਲਈ ਮਰੀਜ਼ਾਂ ਨੂੰ ਲੰਮੀਆਂ ਲਾਈਨਾਂ ‘ਚ ਨਹੀਂ ਲੱਗਣਾ ਪੈਦਾ ਸਗੋਂ ਵਾਰੀ ਨਾਲ ਉਹ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਸਰਕਾਰੀ ਰਜਿੰਦਰਾ ਹਸਪਤਾਲ ‘ਚ ਹੋਰ ਵੀ ਵੱਡੇ ਪੱਧਰ ‘ਤੇ ਸੁਧਾਰ ਕੀਤੇ ਜਾਣਗੇ। ਇਸ ਮੌਕੇ ਡਾ. ਆਰ.ਪੀ.ਐਸ. ਸਿਬੀਆ, ਡਾ. ਵਿਸ਼ਾਲ ਚੋਪੜਾ ਸਮੇਤ ਹੋਰ ਡਾਕਟਰ ਵੀ ਮੌਜੂਦ ਸਨ। ਕੈਪਸ਼ਨ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਰਕਾਰੀ ਰਜਿੰਦਰਾ ਹਸਪਤਾਲ ਦਾ ਦੌਰਾ ਕਰਦੇ ਹੋਏ।

ਅਗਲੇ 5 ਘੰਟਿਆਂ ਵਿੱਚ ਮੌਸਮ ਦਾ ਕਹਿਰ! ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਤੇ ਬਿਜਲੀ ਡਿੱਗਣ ਦਾ ਅਲਰਟ

24 ਜੁਲਾਈ, 2025 (ਪੰਜਾਬੀ ਖਬਰਨਾਮਾ ਬਿਊਰੋ ):- ਪੰਜਾਬ ਵਿਚ ਮੀਂਹ ਦਾ ਦੌਰ ਮੁੜ ਸ਼ੁਰੂ ਹੋਣ ਜਾ ਰਿਹਾ ਹੈ। ਅੱਜ ਸ਼ਾਮ ਮੌਸਮ ਇਕ ਵਾਰ ਫਿਰ ਵਿਗੜ ਸਕਦਾ ਹੈ। ਮੌਸਮ ਵਿਭਾਗ ਨੇ…

ਚੰਡੀਗੜ੍ਹ ‘ਚ ED ਦੀ ਛਾਪੇਮਾਰੀ: ਫਰਜ਼ੀ ਕਾਲ ਸੈਂਟਰਾਂ ਵੱਲੋਂ ਵਿਦੇਸ਼ੀਆਂ ਨਾਲ ਕਰੋੜਾਂ ਦੀ ਠੱਗੀ ਦਾ ਖੁਲਾਸਾ

ਚੰਡੀਗੜ੍ਹ, 24 ਜੁਲਾਈ, 2025 (ਪੰਜਾਬੀ ਖਬਰਨਾਮਾ ਬਿਊਰੋ ):- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੁੱਧਵਾਰ ਦੇਰ ਰਾਤ ਨੂੰ ਚੰਡੀਗੜ੍ਹ ਸਮੇਤ ਟ੍ਰਾਈਸਿਟੀ ਵਿੱਚ ਚੱਲ ਰਹੇ ਕਈ ਜਾਅਲੀ ਕਾਲ ਸੈਂਟਰਾਂ ‘ਤੇ ਛਾਪੇਮਾਰੀ ਕੀਤੀ। ਇਹ ਕਾਲ…

‘ਕਾਮਾਗਾਟਾ ਮਾਰੂ’ ਨੂੰ ‘ਗੁਰੂ ਨਾਨਕ ਜਹਾਜ਼’ ਦੇ ਤੌਰ ‘ਤੇ ਮਾਨਤਾ ਮਿਲੇ: ਸੰਤ ਸੀਚੇਵਾਲ ਨੇ ਰਾਜ ਸਭਾ ਦੇ ਡਿਪਟੀ ਚੇਅਰਮੈਨ ਕੋਲ ਰੱਖੀ ਮੰਗ

ਚੰਡੀਗੜ੍ਹ, 23 ਜੁਲਾਈ, 2025 (ਪੰਜਾਬੀ ਖਬਰਨਾਮਾ ਬਿਊਰੋ ):- ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ਦੇ ਡਿਪਟੀ ਚੇਅਰਮੈਨ ਨੂੰ ਪੱਤਰ ਲਿਖ ਕੇ ਕਾਮਾਗਾਟਾ ਮਾਰੂ ਜਹਾਜ਼ ਨੂੰ ‘ਗੁਰੂ…

ਨੌਜਵਾਨਾਂ ਦੇ ਖਿੜੇ ਚਿਹਰੇ ; 75 ਸਿਖਿਆਰਥੀਆਂ ਨੂੰ ਮਿਲੀ ਨੌਕਰੀ

ਡਿਪਟੀ ਕਮਿਸ਼ਨਰ ਨੇ ਕੀਤੀ ਹੌਸਲਾ ਅਫਜ਼ਾਈ, ਭਵਿੱਖ ֹ’ਚ ਹੋਰ ਬੁਲੰਦੀਆਂ ਹਾਸਲ ਕਰਨ ਲਈ ਪ੍ਰੇਰਿਆ – ਨੌਜਵਾਨਾਂ ਨੂੰ ਹੁਨਰ ਸਿਖ਼ਲਾਈ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਜਲੰਧਰ, 23 ਜੁਲਾਈ…