19 ਸਤੰਬਰ, 2025 (ਪੰਜਾਬੀ ਖਬਰਨਾਮਾ ਬਿਊਰੋ ):- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਤਰਨ ਤਾਰਨ ਦੀ ਜ਼ਿਮਨੀ ਚੋਣ ਲਈ ਪਾਰਟੀ ਵੱਲੋਂ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ (Sukhbinder Singh Sukh Sarkaria) ਨੂੰ ਇੰਚਾਰਜ ਨਿਯੁਕਤ ਕੀਤਾ ਹੈ। ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਨਰਲ ਸਕੱਤਰ ਭੁਪੇਸ਼ ਬਘੇਲ ਨੇ ਇਸ ਤਾਇਨਾਤੀ ਲਈ ਹਰੀ ਝੰਡੀ ਦਿੱਤੀ ਹੈ।

ਪੰਜਾਬ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ ) ਕੈਪਟਨ ਸੰਦੀਪ ਸਿੰਘ ਸੰਧੂ ਨੇ ਸੁੱਖ ਸਰਕਾਰੀਆ ਨੂੰ ਇੰਚਾਰਜ ਨਿਯੁਕਤ ਕੀਤੇ ਜਾਣ ਦਾ ਪੱਤਰ ਜਾਰੀ ਕੀਤਾ ਹੈ। ਬਿਹਾਰ ਵਿਧਾਨ ਸਭਾ ਚੋਣਾਂ ਦੇ ਨਾਲ ਹੀ ਤਰਨ ਤਾਰਨ ਉਪ ਚੋਣ ਦੀ ਸੰਭਾਵਨਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।