ਤਰਨਤਾਰਨ, 14 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲੜ ਰਹੇ 15 ਉਮੀਦਵਾਰਾਂ ਦੀ ਜਿੱਤ-ਹਾਰ ਦਾ ਫ਼ੈਸਲਾ ਅੱਜ ਹੋਵੇਗਾ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਮਾਈ ਭਾਗੋ ਇੰਟਰਨੈਸ਼ਨਲ ਕਾਲਜ ਆਫ ਨਰਸਿੰਗ, ਪਿੱਦੀ (ਤਰਨ ਤਾਰਨ) ’ਚ ਚੱਲ ਰਹੀ ਹੈ।
ਜ਼ਿਮਨੀ ਚੋਣ ਵਿੱਚ ਕੁੱਲ 15 ਉਮੀਦਵਾਰ ਮੈਦਾਨ ਵਿੱਚ ਹਨ। ਸ਼ੁਰੂਆਤੀ ਰੁਝਾਨਾਂ ਵਿਚ ਅਕਾਲੀ ਦਲ ਅੱਗੇ ਚੱਲ ਰਿਹਾ ਹੈ। ਆਮ ਆਦਮੀ ਪਾਰਟੀ ਦੂਜੇ ਨੰਬਰ ਉਤੇ ਹਨ।
