(ਪੰਜਾਬੀ ਖ਼ਬਰਨਾਮਾ) :ਸਰਹੱਦੀ ਖ਼ੇਤਰ ਅੰਦਰ ਪੁਲਿਸ ਨੇ ਡਰੋਨ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਮੰਗਵਾਉਣ ਵਾਲੇ ਸਮੱਗਲਰ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਫੜੇ ਗਏ ਵਿਅਕਤੀ ਕੋਲੋਂ ਇੱਕ ਪਾਕਿਸਤਾਨ ਵਲੋਂ ਭੇਜਿਆ ਗਿਆ ਡਰੋਨ ਅਤੇ ਤਿੰਨ ਕਿਲੋ ਹੈਰੋਇਨ ਬਰਾਮਦ ਹੋਈ ਹੈ। ਫੜੇ ਗਏ ਵਿਅਕਤੀ ਦੀ ਪਹਿਚਾਣ ਸਰਹੱਦੀ ਪਿੰਡ ਡੱਲ ਨਿਵਾਸੀ ਰਾਣਾ ਸਿੰਘ ਵੱਜੋਂ ਹੋਈ ਏ ਪੰਜਾਬ ਨੇ ਗਿਰਫ਼ਤਾਰ ਕੀਤੇ ਵਿਅਕਤੀ ਖਿਲਾਫ ਥਾਣਾ ਖਾਲੜਾ ਵਿਖੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ।

ਏ ਐਸ ਐਸ ਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਪੁਲਿਸ ਨੇ ਸੂਚਨਾ ਦੇ ਆਧਾਰ ਤੇ ਕਾਰਵਾਈ ਕਰਦਿਆਂ ਪਿੰਡ ਡੱਲ ਦੇ ਰਾਣਾ ਸਿੰਘ ਨਾਮਕ ਵਿਅਕਤੀ ਨੂੰ ਗਿਰਫ਼ਤਾਰ ਕਰਕੇ ਉਸ ਪਾਸੋਂ ਇਕ ਡ੍ਰੋਨ ਅਤੇ ਤਿੰਨ ਪੈਕਟ ਹੈਰੋਇਨ ਬਰਾਮਦ ਕੀਤੀ ਏ ਜਦ ਕਿ ਉਸਦੇ ਦੋ ਸਾਥੀ ਮੋਕੇ ਤੋਂ ਫ਼ਰਾਰ ਹੋ ਗਏ ਨੇ ਜਿਨ੍ਹਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਐਸ ਐਸ ਪੀ ਨੇ ਦੱਸਿਆ ਕਿ ਗਿਰਫ਼ਤਾਰ ਰਾਣਾ ਸਿੰਘ ਵੱਲੋਂ ਸਰਹੱਦ ਪਾਰੋਂ ਡ੍ਰੋਨ ਦੀ ਮਦਦ ਨਾਲ ਨਸ਼ਿਆਂ ਦੀਆਂ ਖੇਪਾਂ ਮੰਗਵਾਈਆਂ ਜਾਂਦੀਆਂ ਸਨ। ਐਸ ਐਸ ਪੀ ਨੇ ਦੱਸਿਆ ਪੁਲਿਸ ਵੱਲੋਂ ਅੱਗੇ ਪੁਛਤਾਛ ਲਈ ਰਾਣਾ ਸਿੰਘ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਜੋ ਪਤਾ ਚੱਲ ਸਕੇ ਕਿ ਨਸ਼ਿਆਂ ਦੀਆਂ ਖੇਪਾਂ ਕਿਥੋਂ ਆਉਂਦੀਆਂ ਸਨ ਅਤੇ ਕਿਥੇ ਵੇਚੀਆਂ ਜਾਂਦੀਆਂ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।