21 ਅਗਸਤ 2024 : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਸਮਾਜਿਕ ਕਾਰਕੁਨ ਤੀਸਤਾ ਸੀਤਲਵਾੜ ਨੂੰ ਕਾਨਫਰੰਸ ਲਈ 31 ਅਗਸਤ ਤੋਂ 10 ਸਤੰਬਰ ਤੱਕ ਮਲੇਸ਼ੀਆ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਸਿਖਰਲੀ ਅਦਾਲਤ ਨੇ ਇਸ ਸਬੰਧੀ ਉਸ ਨੂੰ ਇਕ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ ਕਿ ਉਹ ਤੈਅ ਸਮੇਂ ਅਨੁਸਾਰ ਭਾਰਤ ਪਰਤਣਗੇ। ਸੁਪਰੀਮ ਕੋਰਟ ਨੇ ਪਿਛਲੇ ਸਾਲ ਜੁਲਾਈ ਵਿੱਚ 2002 ਦੇ ਗੋਧਰਾ ਦੰਗਿਆਂ ਦੇ ਕੇਸਾਂ ਦੇ ਮਾਮਲੇ ’ਚ ਸੀਤਲਵਾੜ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਸੀ। ਮੰਗਲਵਾਰ ਨੂੰ ਸੁਣਵਾਈ ਦੌਰਾਨ ਸੀਤਲਵਾੜ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਜਸਟਿਸ ਬੀਆਰ ਗਵਈ ਤੇ ਕੇਵੀ ਵਿਸ਼ਵਨਾਥਨ ਦੀ ਬੈਂਚ ਨੂੰ ਦੱਸਿਆ ਕਿ ਉਸ ਨੇ ਵਿਦੇਸ਼ ਯਾਤਰਾ ਦੀ ਇਜਾਜ਼ਤ ਮੰਗਣ ਲਈ ਅਰਜ਼ੀ ਦਾਇਰ ਕੀਤੀ ਹੈ ਕਿਉਂਕਿ ਸੁਪਰੀਮ ਕੋਰਟ ਨੇ ਪਿਛਲੇ ਸਾਲ ਜੁਲਾਈ ਵਿੱਚ ਕਿਹਾ ਸੀ ਕਿ ਉਸ ਦਾ ਪਾਸਪੋਰਟ ਸੈਸ਼ਨ ਕੋਰਟ ਦੀ ਵਿੱਚ ਹੀ ਰਹੇਗਾ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।