ਚੰਡੀਗੜ੍ਹ, 05 ਦਸੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਆਪਣੀਆਂ ਮੰਗਾ ਨੂੰ ਲੈ ਕੇ ਪਿਛਲੇ ਦਿਨੀਂ ਕਿਸਾਨਾਂ ਵੱਲੋ ਅੱਜ ਪੂਰੇ ਪੰਜਾਬ ਵਿੱਚ 1 ਵਜੇ ਤੋਂ 3 ਵਜੇ ਤੱਕ ਰੇਲ ਰੋਕੋ ਅੰਦੋਲਨ ਦਾ ਐਲਾਨ ਦਿੱਤਾ ਗਿਆ ਸੀ। ਅੱਜ ਵੱਖ-ਵੱਖ ਸ਼ਹਿਰਾਂ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਇਸ ਰੇਲ ਰੋਕੋ ਅੰਦੋਲਨ ਦੇ ਐਲਾਨ ਦੇ ਮੱਦੇ ਨਜ਼ਰ ਰੇਲਾਂ ਨੂੰ ਦੋ ਘੰਟੇ ਲਈ ਰੋਕਿਆ ਜਾਣਾ ਸੀ। ਇਸੇ ਰੇਲ ਰੋਕੋ ਅੰਦੋਲਨ ਦੇ ਐਲਾਨ ਦੇ ਨਾਲ ਟਾਂਡਾ ਉੜਮੁੜ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਦੀ ਅਗਵਾਈ ਹੇਠ ਕਿਸਾਨਾਂ ਨੇ ਰੇਲਾਂ ਨੂੰ ਰੋਕਣਾ ਸੀ ਪਰ ਅੱਜ ਤੜਕਸਾਰ ਹੀ ਥਾਣਾ ਟਾਂਡਾ ਦੀ ਪੁਲਿਸ ਨੇ ਪਰਮਜੀਤ ਸਿੰਘ ਭੁੱਲਾ ਨੂੰ ਘਰ ਵਿੱਚ ਹੀ ਨਜ਼ਰਬੰਦ ਕਰ ਲਿਆ ਤਾਂ ਜੋ ਉਹ ਰੇਲ ਰੋਕ ਅੰਦੋਲਨ ਵਿੱਚ ਸ਼ਾਮਿਲ ਨਾ ਹੋ ਸਕਣ, ਇਸ ਰੇਲ ਰੋਕੋ ਅੰਦੋਲਨ ਨਾਲ ਆਮ ਜਨਤਾ ਨੂੰ ਆਉਣ ਵਾਲੀਆਂ ਪਰੇਸ਼ਾਨੀਆਂ ਤੋਂ ਬਚਾਇਆ ਜਾ ਸਕੇ। ਇਸ ਮੌਕੇ ਪਰਮਜੀਤ ਸਿੰਘ ਭੁੱਲਾ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਦਾ ਫੋਨ ਬੰਦ ਆ ਰਿਹਾ ਸੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।