(ਪੰਜਾਬੀ ਖ਼ਬਰਨਾਮਾ) :ਅਬੋਹਰ ਵਿਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਥੇ ਬੱਸ ਅਤੇ ਟਰੈਕਟਰ ਟਰਾਲੀ ਦੀ ਟੱਕਰ ਹੋ ਗਈ ਹੈ। ਹਾਦਸੇ ਵਿਚ ਬੱਸ ਦੀਆਂ ਸਵਾਰੀਆਂ ਵਾਲ-ਵਾਲ ਬਚ ਗਈਆਂ। ਹਾਦਸੇ ਤੋਂ ਬਾਅਦ ਬੱਸ ਪੁਲ ਦੀ ਰੇਲਿੰਗ ਤੋੜ ਕੇ ਹੇਠਾਂ ਡਿੱਗ ਗਈ, ਜਦਕਿ ਟਰੈਕਟਰ ਟਰਾਲੀ ਦੇ 3 ਟੁਕੜੇ ਹੋ ਗਏ।

ਇਸ ਘਟਨਾ ਵਿਚ ਬੱਸ ਅਤੇ ਟਰੈਕਟਰ ਟਰਾਲੀ ਦੇ ਡਰਾਈਵਰ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਮੈਡੀਕਲ ਸੈਂਟਰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ।

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਸਮੇਂ ਬੱਸ ਵਿਚ 15 ਦੇ ਕਰੀਬ ਸਵਾਰੀਆਂ ਬੈਠੀਆਂ ਸਨ। ਬੱਸ ਦੇ ਡਰਾਈਵਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 5:15 ਵਜੇ ਉਹ ਅਬੋਹਰ ਤੋਂ ਮਲੋਟ ਵੱਲ ਜਾ ਰਿਹਾ ਸੀ। ਜਦੋਂ ਉਹ ਗੋਵਿੰਦਗੜ੍ਹ ਨੇੜੇ ਪੁੱਜਾ ਤਾਂ ਅਚਾਨਕ ਲਾਈਟਾਂ ਬੰਦ ਹੋ ਗਈਆਂ। ਅੱਗੇ ਪੁਲ ਦੀਆਂ ਲਾਈਟਾਂ ਵੀ ਬੰਦ ਸਨ। ਇਸ ਕਾਰਨ ਉਹ ਟਰੈਕਟਰ ਨੂੰ ਸੜਕ ‘ਤੇ ਅੱਗੇ ਜਾਂਦਾ ਨਹੀਂ ਦੇਖ ਸਕਿਆ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

error: Content is protected !!