ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ (ਪੰਜਾਬੀ ਖ਼ਬਰਨਾਮਾ) ਲੁੱਟ-ਖੋਹ ਦੇ ਮੁਲਜ਼ਮ ਨੂੰ ਅਦਾਲਤ ‘ਚ ਪੇਸ਼ ਕਰਨ ਲਈ ਜਦ ਸਿਪਾਹੀ ਨੇ ਉਸ ਦੀ ਹੱਥਕੜੀ ਖੋਲੀ ਤਾਂ ਉਹ ਸਿਪਾਹੀ ਨੂੰ ਧੱਕਾ ਮਾਰ ਕੇ ਕੋਰਟ ਕੰਪਲੈਕਸ ਚੋਂ ਫਰਾਰ ਹੋ ਗਿਆ l ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਸਬ ਇੰਸਪੈਕਟਰ ਹਰਜਿੰਦਰ ਕੁਮਾਰ ਦੀ ਸ਼ਿਕਾਇਤ ਤੇ ਸੁੰਦਰ ਨਗਰ ਮੁੰਡੀਆਂ ਕਲਾਂ ਦੇ ਰਹਿਣ ਵਾਲੇ ਰਾਹੁਲ ਕੁਮਾਰ ਦੇ ਖਿਲਾਫ ਮੁਕਦਮਾ ਦਰਜ ਕਰ ਲਿਆ ਹੈ। ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਸਬ ਇੰਸਪੈਕਟਰ ਹਰਜਿੰਦਰ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਲਾਈਨ ਵਿੱਚ ਬਤੌਰ ਜਨਰਲ ਡਿਊਟੀ ਤੈਨਾਤ ਹੈ l ਉਸ ਦੀ ਡਿਊਟੀ ਪੁਲਿਸ ਲਾਈਨ ਲੁਧਿਆਣਾ ਤੋਂ ਬਤੌਰ ਇੰਚਾਰਜ ਸੈਸ਼ਨ ਚਲਾਨੀ ਪੇਸ਼ੀ ਲਈ ਹੋਰ ਮੁਲਾਜ਼ਮਾ ਨਾਲ ਲਗਾਈ ਗਈ ਸੀ l ਸਿਪਾਹੀ ਹਰਕੀਰਤ ਸਿੰਘ 25 ਜਨਵਰੀ 2024 ਨੂੰ ਥਾਣਾ ਜਮਾਲਪੁਰ ‘ਚ ਦਰਜ ਹੋਏ ਲੁੱਟ ਖੋਹ ਦੇ ਮੁਕੱਦਮੇ ‘ਚ ਮੁਲਜ਼ਮ ਰਾਹੁਲ ਕੁਮਾਰ ਨੂੰ ਅਦਾਲਤ ‘ਚ ਪੇਸ਼ ਕਰਨ ਲਈ ਆਇਆ ਸੀl

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।