ਰੂਪਨਗਰ, 17 ਫਰਵਰੀ (ਪੰਜਾਬੀ ਖ਼ਬਰਨਾਮਾ)

ਵਧੀਕ ਜ਼ਿਲ੍ਹਾ ਚੋਣ ਅਫਸਰ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਆਗਾਮੀ ਲੋਕ ਸਭਾ ਚੋਣਾਂ ਦੇ ਸਬੰਧ ਵਿਚ ਇੱਕ ਉੱਚ ਪੱਧਰੀ ਮੀਟਿੰਗ ਕੀਤੀ।
ਮੀਟਿੰਗ ਦੀ ਅਗਵਾਈ ਕਰਦਿਆਂ ਪੂਜਾ ਸਿਆਲ ਗਰੇਵਾਲ ਨੇ ਜ਼ਿਲ੍ਹੇ ਦੇ 16 ਨੋਡਲ ਅਫਸਰਾਂ ਨੂੰ ਆਗਾਮੀ ਲੋਕ ਸਭਾ ਚੋਣਾਂ ਦੇ ਸਬੰਧ ਵਿਚ ਉਨ੍ਹਾਂ ਦੇ ਕੰਮ ਸਬੰਧੀ ਵੇਰਵੇ ਦਿੱਤੇ ਅਤੇ ਹਦਾਇਤ ਕਰਦਿਆਂ ਕਿਹਾ ਕਿ ਉਨ੍ਹਾਂ ਅਧੀਨ ਆਉਂਦੀ ਕਾਰਗੁਜ਼ਾਰੀ ਨੂੰ ਨਿਯਮਾਂ ਅਨੁਸਾਰ ਲਾਗੂ ਕਰਨਾ ਯਕੀਨੀ ਕੀਤਾ ਜਾਵੇ ਅਤੇ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਆਦੇਸ਼ਾਂ ਦੀ ਪਾਲਣਾ ਇੰਨ-ਬਿਨ ਕੀਤੀ ਜਾਵੇ।
ਉਨ੍ਹਾਂ ਅਸਿਸਟੈਂਟ ਰਿਟਰਨਿੰਗ ਅਫਸਰ (ਏ.ਆਰ.ਓਜ਼) ਨੂੰ ਸੋਮਵਾਰ ਤੱਕ ਹਰ ਸੰਵੇਦਨਸ਼ੀਲ ਅਤੇ ਪ੍ਰਭਾਵਿਤ ਖੇਤਰਾਂ ਦੀ ਮੈਪਿੰਗ ਭੇਜਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਮਾਂਬੱਧ ਸੀਮਾ ਵਿਚ ਜਿਥੇ ਵੀ ਜਾਤ-ਧਰਮ ਜਾਂ ਕਿਸੇ ਹੋਰ ਤਰੀਕੇ ਨਾਲ ਵੋਟਰਾਂ ਨੂੰ ਪ੍ਰਭਾਵਿਤ ਕੀਤਾ ਜਾ ਸਕਦਾ ਹੈ ਉਨ੍ਹਾਂ ਇਲਾਕਿਆਂ ਦੀ ਜਾਣਕਾਰੀ ਦੀ ਰਿਪੋਰਟ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਹਰ ਅਸਿਸਟੈਂਟ ਰਿਟਰਨਿੰਗ ਅਫਸਰ ਵਲੋਂ ਹਰ ਬੂਥ ਦੀ ਘੱਟੋਂ-ਘੱਟ 3 ਵਾਰ ਦੌਰਾ ਕੀਤਾ ਜਾਵੇ ਅਤੇ ਇਹ ਯਕੀਨੀ ਕੀਤਾ ਜਾਵੇ ਕਿ ਹਰ ਬੂਥ ਉਤੇ ਬੀ.ਐਲ.ਓ ਦਾ ਨਾਮ, ਮੋਬਾਇਲ ਨੰਬਰ, ਦਿਵਿਆਂਗਜਨਾਂ ਲਈ ਰੈਂਪ ਅਤੇ ਪੁਰਸ਼ ਤੇ ਮਹਿਲਾਵਾਂ ਲਈ ਵੱਖਰੇ ਤੌਰ ਉਤੇ ਪਖਾਨਿਆਂ ਦੀ ਸੁਵਿਧਾ ਵੀ ਰੱਖੀ ਜਾਵੇ।
ਇਸ ਮੌਕੇ ਐਸ.ਡੀ.ਐੱਮ ਨੰਗਲ ਸ਼੍ਰੀਮਤੀ ਅਨਮਜੋਤ ਕੌਰ, ਐਸ.ਡੀ.ਐੱਮ ਸ਼੍ਰੀ ਅਨੰਦਪੁਰ ਸਾਹਿਬ ਹਰਜੋਤ ਕੌਰ, ਡੀ. ਐਫ.ਓ ਕੁਲਰਾਜ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਰਿੰਦਰਪਾਲ ਸਿੰਘ, ਇਲੈਕਸ਼ਨ ਤਹਿਸੀਲਦਾਰ ਕੁਲਦੀਪ ਸਿੰਘ ਢਿੱਲੋਂ, ਸਵੀਪ ਨੋਡਲ ਅਫਸਰ ਰਣਜੀਤ ਸਿੰਘ, ਜਨਰਲ ਮੈਨੇਜਰ ਰੋਡਵੇਡ ਪਰਮਵੀਰ ਸਿੰਘ, ਜ਼ਿਲ੍ਹਾ ਸੂਚਨਾ ਅਫਸਰ ਐਨ.ਆਈ.ਸੀ. ਯੁਗੇਸ਼ ਕੁਮਾਰ, ਡੀ.ਐਸ.ਐਮ ਰਾਜੀਵ ਕਪੂਰ, ਚੋਣ ਦਫਤਰ ਕਾਨੂੰਗੋ, ਕਲਰਕ ਰੁਪਿੰਦਰ ਸਿੰਘ, ਜੂਨੀਅਰ ਅਸਿਸਟੈਂਟ ਜਤਿੰਦਰ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।