ਨਵਾਂਸ਼ਹਿਰ, 8  ਫਰਵਰੀ, 2024 (ਪੰਜਾਬੀ ਖ਼ਬਰਨਾਮਾ)
 ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਰਾਜੀਵ ਵਰਮਾ ਨੇ ਦੱਸਿਆ ਹੈ ਕਿ  ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(g) ਤਹਿਤ ਪ੍ਰਾਰਥੀ ਸ਼੍ਰੀ ਸ਼ਨੀ ਕੁਮਾਰ ਪੁੱਤਰ ਸ਼੍ਰੀ ਕੁੰਦਨ ਲਾਲ ਵਾਸੀ ਪਿੰਡ ਮਜਾਰੀ ਤਹਿਸੀਲ ਬੰਗਾ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਜਾਰੀ ਕੀਤਾ ਗਿਆ ਲਾਇਸੰਸ ਨੰਬਰ 81/ਐਮ.ਏ./ਐਮ.ਸੀ.2 ਮਿਤੀ 03-07-2018 ਫਰਮ “Ambition Academy” ਨੇੜੇ ਨਵੀਨ ਹਸਪਤਾਲ, ਫਗਵਾੜਾ ਰੋਡ, ਬੰਗਾ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕੀਤਾ ਜਾਂਦਾ ਹੈ।
 ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਹੈ ਕਿ ਪ੍ਰਾਰਥੀ ਸ਼੍ਰੀ ਸ਼ਨੀ ਕੁਮਾਰ ਨੇ ਲਿਖਤੀ ਦਰਖਾਸਤ ਦਿੱਤੀ ਹੈ ਕਿ ਘਰੇਲੂ ਕਾਰਨਾਂ ਕਰਕੇ ਉਸਦਾ ਲਾਇਸੰਸ ਨੰਬਰ 81/ਐਮ.ਏ./ਐਮ.ਸੀ.2 ਮਿਤੀ 03-07-2018 ਨੂੰ ਰੱਦ/ ਕੈਂਸਲ ਕਰ ਦਿੱਤਾ ਜਾਵੇ। ਜਿਸ ਸਬੰਧੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਉਕਤ ਲਾਇਸੰਸ ਨੂੰ ਰੱਦ ਕੀਤਾ ਗਿਆ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।