27 ਜੂਨ (ਪੰਜਾਬੀ ਖਬਰਨਾਮਾ):ਆਮ ਲੋਕਾਂ ਨੂੰ ਸਾਫ ਸੁਥਰਾ ਪ੍ਰਸਾਸ਼ਨ ਦੇਣਾ ਸਾਡੀ ਜਿੰਮੇਵਾਰੀ ਹੈ। ਲੋਕਾਂ ਦੀਆਂ ਸਮੱਸਿਆਵਾ/ਮੁਸ਼ਕਿਲਾਂ ਦਾ ਹੱਲ ਕਰਨ ਲਈ ਉਨ੍ਹਾਂ ਦੇ ਘਰਾਂ ਨੇੜੇ ਸਾਝੀ ਥਾਂ ਉਤੇ ਜਨ ਸੁਣਵਾਈ ਕੈਂਪ ਲਗਾਏ ਗਏ ਹਨ। ਜਿਨ੍ਹਾਂ ਦਾ ਮਨੋਰਥ ਲੋਕਾਂ ਨੂੰ ਆਪਣੀਆ ਮੁਸ਼ਕਿਲਾਂ ਹੱਲ ਕਰਵਾਉਣ ਲਈ ਦਫਤਰਾਂ ਤੱਕ ਪਹੁੰਚ ਕਰਨ ਦੀ ਬੇਲੋੜੀ ਖੱਜਲ ਖੁਆਰੀ ਖਤਮ ਕਰਨਾ ਹੈ।

      ਇਹ ਪ੍ਰਗਟਾਵਾ ਰਾਜਪਾਲ ਸਿੰਘ ਸੇਖੋ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਨੇ ਅੱਜ ਹਰੀਵਾਲ, ਮਹਿੰਦਲੀ ਕਲਾਂ ਤੇ ਚੰਦਪੁਰ ਵਿਚ ਲਗਾਏ ਜਨ ਸੁਣਵਾਈ ਕੈਂਪ ਦੌਰਾਨ ਇਲਾਕੇ ਦੇ ਲੋਕਾਂ ਨਾਲ ਵਿਸੇਸ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਨੇ ਕਿਹਾ ਕਿ ਆਮ ਤੌਰ ਤੇ ਦੂਰ ਦੁਰਾਡੇ ਪਿੰਡਾਂ ਵਿਚ ਰਹਿ ਰਹੇ ਲੋਕ ਸਮੇ ਦੀ ਘਾਟ ਕਾਰਨ ਵੱਖ  ਵੱਖ ਵਿਭਾਗਾਂ ਦੇ ਦਫਤਰਾਂ ਤੱਕ ਪਹੁੰਚ ਕਰਕੇ ਆਪਣੀਆ ਸਮੱਸਿਆਵਾ ਦਾ ਹੱਲ ਕਰਵਾਉਣ ਤੋਂ ਵਾਝੇ ਰਹਿ ਜਾਂਦੇ ਹਨ। ਇਸ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਦੀ ਅਗਵਾਈ ਵਿਚ ਇਨ੍ਹਾਂ ਪੇਂਡੂ ਖੇਤਰਾਂ ਤੱਕ ਪਹੁੰਚ ਕਰਕੇ ਸਾਝੀਆਂ ਥਾਵਾਂ ਉਤੇ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ।

      ਇਸ ਲਈ ਅੱਜ ਹਰੀਵਾਲ, ਮਹਿੰਦਲੀ ਕਲਾਂ ਤੇ ਚੰਦਪੁਰ ਵਿਚ ਇਹ ਕੈਂਪ ਲਗਾਇਆ ਗਿਆ ਹੈ, ਜਿਨ੍ਹਾਂ ਵਿਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੁਲਿਸ ਮਹਿਕਮਾ, ਮਾਲ ਮਹਿਕਮਾ, ਜਲ ਸਪਲਾਈ ਅਤੇ ਸੈਨੀਟੇਸ਼ਨ, ਡਰੇਨੇਜ,ਮਾਈਨਿੰਗ, ਸਿੱਖਿਆ ਵਿਭਾਗ, ਸਿਹਤ ਵਿਭਾਗ, ਬਾਗਬਾਨੀ ਵਿਭਾਗ ਆਦਿ ਵਿਭਾਗਾਂ ਦੇ ਅਧਿਕਾਰੀ ਵੀ ਮੌਕੇ ਤੇ ਆਪਣੇ ਵਿਭਾਗ ਦੇ ਕਰਮਚਾਰੀਆਂ ਨਾਲ ਹਾਜਰ ਰਹੇ। ਉਨ੍ਹਾਂ ਕਿਹਾ ਕਿ ਇਲਾਕੇ ਦੇ ਵੱਖ ਵੱਖ ਪਿੰਡਾਂ ਤੋਂ ਆਏ ਲੋਕਾਂ ਨੇ ਆਪਣੀਆ ਸਮੱਸਿਆਵਾ ਦੱਸੀਆਂ ਅਤੇ ਯੋਗ ਸਮੱਸਿਆਵਾ ਦਾ ਮੌਕੇ ਤੇ ਹੀ ਹੱਲ ਕੀਤਾ ਗਿਆ। ਜਿਹੜੇ ਮਾਮਲੇ ਕਿਸੇ ਕਾਰਨ ਬਕਾਇਆ ਰਹੇ ਉਨ੍ਹਾਂ ਨੂੰ ਸਮਾਬੱਧ ਹੱਲ ਕਰਨ ਦੇ ਨਿਰਦੇ਼ਸ ਦਿੱਤੇ ਗਏ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਲੋਕਾਂ ਨੂੰਸਾਫ ਸੁਥਰਾ ਪ੍ਰਸਾਸ਼ਨ ਦੇਣ ਲਈ ਪੂਰੀ ਤਰਾਂ ਬਚਨਬੱਧ ਹੈ। ਕੈਬਨਿਟ ਮੰਤਰੀ ਹਰਜੋਤ ਬੈਂਸ ਆਪਣੇ ਵਿਧਾਨ ਸਭਾ ਹਲਕੇ ਵਿਚ ਸਾਝੀ ਸੱਥ ਵਿਚ ਬੈਠ ਕੇ ਅਜਿਹੇ ਮਸਲੇ ਹੱਲ ਕਰਦੇ ਹਨ। ਇਸ ਨਾਲ ਇਸ ਇਲਾਕੇ ਦੇ ਲੋਕਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ, ਜ਼ਿਨ੍ਹਾਂ ਦੇ ਘਰਾਂ ਦੇ ਨੇੜੇ ਅੱਜ ਪ੍ਰਸਾਸ਼ਨ ਨੇ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਭਵਿੱਖ ਵਿਚ ਵੀ ਅਜਿਹੇ ਕੈਂਪ ਲੱਗਦੇ ਰਹਿਣਗੇ।

ਇਸ ਮੌਕੇ ਸੰਦੀਪ ਕੁਮਾਰ ਤਹਿਸੀਲਦਾਰ, ਅਮਿਤ ਕੁਮਾਰ ਬਲਾਕ ਵਿਕਾਸ ਤੇ ਪੰਚਾਇਤ ਅਫਸਰ, ਸੁਰਿੰਦਰਪਾਲ ਸਿੰਘ ਉਪ ਜਿਲ੍ਹਾ ਸਿੱਖਿਆ ਅਫਸਰ, ਪਰਮਵੀਰ ਸਿੰਘ ਐਸ.ਡੀ.ਓ, ਖੁਸ਼ਦੀਪ ਸਿੰਘ ਐਸ.ਡੀ.ਓ, ਕਮਲਜੀਤ ਸਿੰਘ, ਭਾਰਤ ਭੂਸ਼ਣ ਬਾਗਬਾਨੀ ਅਫਸਰ, ਮਨਪ੍ਰੀਤ ਸਿੰਘ, ਰਵਿੰਦਰ ਸਿੰਘ, ਦਿਨੇਸ਼ ਜੈਨ, ਸਰਵੇਸ਼ ਕੁਮਾਰ ਤੇ ਵੱਖ ਵੱਖ ਵਿਭਾਗਾ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।