ਸ਼੍ਰੀ ਮੁਕਤਸਰ ਸਾਹਿਬ 7 ਫਰਵਰੀ (ਪੰਜਾਬੀ ਖ਼ਬਰਨਾਮਾ)
 ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਉਪ ਮੰਡਲ ਸ੍ਰੀ ਮੁਕਤਸਰ ਸਾਹਿਬ ਵਿੱਚ ਲੱਗ ਰਹੇ ਕੈਂਪਾਂ ਦੇ ਜਾਇਜੇ ਲਈ ਹਲਕਾ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਅੱਜ ਉਦੇਕਰਨ ਵਿਖੇ ਲੱਗੇ ਕੈਂਪ ਦਾ ਜਾਇਜ਼ਾ ਲਿਆ ਅਤੇ ਇਸ ਮੌਕੇ ਉਨਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ । ਇਸ ਮੌਕੇ ਉਨਾਂ ਦੇ ਨਾਲ ਐਸ ਡੀ ਐਮ ਬਲਜੀਤ ਕੌਰ ਵੀ ਹਾਜ਼ਰ ਸਨ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਇੱਥੇ ਸਟਾਲ ਲਗਾ ਕੇ ਸਰਕਾਰੀ ਸੁਵਿਧਾਵਾਂ ਦਿੱਤੀਆਂ ਗਈਆਂ।
 ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਲੋਕਾਂ ਨੂੰ ਉਹਨਾਂ ਦੀਆਂ ਬਰੂਹਾਂ ਤੇ ਸਰਕਾਰੀ ਸੇਵਾਵਾਂ ਮਿਲਣ ਅਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਲਈ ਦਫਤਰਾਂ ਦੇ ਚੱਕਰ ਨਾ ਲਗਾਉਣੇ ਪੈਣ ਸਗੋਂ ਦਫਤਰ ਚੱਲ ਕੇ ਉਹਨਾਂ ਦੇ ਪਿੰਡ ਵਿੱਚ ਆਵੇ। ਇਸੇ ਤਹਿਤ ਇਹ ਕੈਂਪ ਲਗਾਏ ਜਾ ਰਹੇ ਹਨ ਜਿੱਥੇ ਲਗਭਗ ਚਾਰ ਦਰਜਨ ਸਰਕਾਰੀ ਸੇਵਾਵਾਂ ਮੌਕੇ ਤੇ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਬਿਨਾਂ ਇੱਥੇ ਲੋਕਾਂ ਦੀਆਂ ਸ਼ਿਕਾਇਤਾਂ ਵੀ ਆਨਲਾਈਨ ਪੋਰਟਲ ਤੇ ਦਰਜ ਕੀਤੀਆਂ ਜਾਂਦੀਆਂ ਹਨ ਤਾਂ ਜੋ ਇਹਨਾਂ ਦਾ ਸਮਾਂ ਵੱਧ ਨਿਪਟਾਰਾ ਕੀਤਾ ਜਾ ਸਕੇ। ਉਹਨਾਂ ਆਖਿਆ ਕਿ ਆਉਣ ਵਾਲੇ ਦਿਨਾਂ ਵਿੱਚ ਹਰੇਕ ਪਿੰਡ ਵਿੱਚ ਇਸ ਤਰ੍ਹਾਂ ਦੇ ਕੈਂਪ ਲੱਗਣਗੇ। ਸਬ ਡਿਵੀਜ਼ਨ ਵਿੱਚ ਰੋਜ਼ਾਨਾ ਚਾਰ ਕੈਂਪ ਲੱਗ ਰਹੇ ਹਨ।
 ਇਸ ਮੌਕੇ ਐਸ ਡੀ ਐਮ ਬਲਜੀਤ ਕੌਰ ਨੇ ਦੱਸਿਆ ਕਿ ਇਹ ਕੈਂਪਾਂ ਦੀ ਸਾਰਥਿਕਤਾ ਇਹ ਹੈ ਕਿ ਮੌਕੇ ਤੇ ਹੀ ਲੋਕਾਂ ਦੇ ਕੰਮ ਹੋ ਰਹੇ ਹਨ। ਇਸ ਕੈਂਪ ਵਿੱਚ ਇੱਕ ਨੌਜਵਾਨ ਨੇ ਲਾਭਪਾਤਰੀ ਕਾਰਡ ਬਣਾਉਣ ਲਈ ਅੱਜ ਸਵੇਰੇ ਹੀ ਅਪਲਾਈ ਕੀਤਾ ਅਤੇ ਮੌਕੇ ਤੇ ਹੀ ਉਸ ਨੂੰ ਉਸਦਾ ਕਾਰਡ ਬਣਾ ਕੇ ਸੌਂਪ ਦਿੱਤਾ ਗਿਆ। ਇਨਾ ਕੈਂਪਾਂ ਵਿੱਚ ਇਸ ਤਰ੍ਹਾਂ ਦੀਆਂ ਅਨੇਕਾਂ ਉਦਾਹਰਨਾਂ ਮਿਲ ਰਹੀਆਂ ਹਨ ਅਤੇ ਵੱਖ-ਵੱਖ ਸਰਟੀਫਿਕੇਟ ਮੌਕੇ ਤੇ ਹੀ ਬਣਾ ਕੇ ਲੋਕਾਂ ਨੂੰ ਦਿੱਤੇ ਜਾ ਰਹੇ ਹਨ। ਇਸ ਮੌਕੇ ਐਸਡੀਐਮ ਵੱਲੋਂ ਸਾਂਝ ਕੇਂਦਰ ਦਾ ਪੋਸਟਰ ਵੀ ਜਾਰੀ ਕੀਤਾ ਗਿਆ।  
 ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਮੰਡੀ ਬਰੀਵਾਲਾ ਵਿਖੇ  ਲੱਗੇ ਕੈਂਪ ਵਿੱਚ ਵੀ ਸ.ਜਗਦੀਪ ਸਿੰਘ ਬਰਾੜ ਐਮ.ਐਲ.ਏ ਨੇ ਸਿਰਕਤ ਕੀਤੀ, ਕੈਂਪ ਵਿੱਚ ਕੰਮ ਕਰਵਾਉਣ ਆਏ ਲੋਕਾਂ ਨੁੰ ਸੰਬੋਧਨ ਕੀਤਾ। ਇਸ ਮੌਕੇ ਸ੍ਰੀ ਰਜਲੀਸ਼ ਗਿਰਧਰ ਕਾਰਜ ਸਾਧਕ ਅਫਸਰ ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੁਦ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।