ਖਡੂਰ ਸਾਹਿਬ, 03 ਮਈ (ਪੰਜਾਬੀ ਖ਼ਬਰਨਾਮਾ):ਮਾਨਯੋਗ ਇਲੈਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵੋਟਰਾਂ ਨੂੰ ਵੋਟਾਂ ਦੇ ਹੱਕ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਸਵੀਪ ਅਧੀਨ ਵੋਟਰਾਂ ਨੂੰ ਜਾਗਰੂਕ ਕਰਨ ਸਬੰਧੀ ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ । ਸਹਾਇਕ ਰਿਟਰਨਿੰਗ ਅਫਸਰ ਕਮ ਉਪ ਮੰਡਲ ਮਜਿਸਟਰੇਟ ਖਡੂਰ ਸਾਹਿਬ ਸ੍ਰੀ ਸਚਿਨ ਪਾਠਕ ਦੀ ਅਗਵਾਈ ਹੇਠ ਸਕੂਲ ਆਫ ਐਮੀਨੈਂਸ ਖਡੂਰ ਸਾਹਿਬ ਦੇ ਬੱਚਿਆਂ ਅਤੇ ਅਧਿਆਪਕਾਂ ਵੱਲੋਂ ਵੋਟਰਾਂ ਨੂੰ ਜਾਗਰੂਕ ਕਰਨ ਸਬੰਧੀ ਗੁਰੂ ਅਮਰਦਾਸ ਫਿਲਿੰਗ ਸਟੇਸ਼ਨ ਖਡੂਰ ਸਾਹਿਬ ਤੇ ਜਾ ਕੇ ਵੋਟਰਾਂ ਨੂੰ ਜਾਗਰੂਕ ਕੀਤਾ ਗਿਆ। ਸਹਾਇਕ ਨੋਡਲ ਅਫਸਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਮਾਨਯੋਗ ਇਲੈਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਪ੍ਰਸ਼ਾਸਨ ਚੋਣ ਕਮਿਸ਼ਨ ਦੇ ਇਸ ਵਾਰ 70 ਪਾਰ ਦੇ ਨਾਅਰੇ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕਰੇਗਾ। ਉਨ੍ਹਾਂ ਕਿਹਾ ਕਿ ਕੋਈ ਵੀ ਇਲਾਕੇ ਦਾ ਬਾਸ਼ਿੰਦਾ ਜੋ ਕਿ 18 ਸਾਲ ਤੋਂ ਉੱਪਰ ਹੈ ਵੋਟ ਪਾਉਣ ਤੋਂ ਵਾਂਝਾ ਨਾ ਰਹੇ । ਉਹਨਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲੋਕ ਸਭਾ ਚੋਣਾਂ ਵਿੱਚ ਵਧ ਚੜ ਕੇ ਹਿੱਸਾ ਲੈਣ ਅਤੇ ਦੇਸ਼ ਦੇ ਲੋਕਤੰਤਰੀ ਢਾਂਚੇ ਨੂੰ ਹੋਰ ਮਜਬੂਤ ਕਰਨ ਵਿੱਚ ਯੋਗਦਾਨ ਪਾਉਣ । ਉਨ੍ਹਾਂ ਕਿਹਾ ਕਿ 85 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵੋਟਰ ਅਤੇ ਦਿਵਿਆਂਗ ਵਿਅਕਤੀ ਜੋ ਆਪਣੀ ਵੋਟ ਪਾਉਣ ਲਈ ਪੋਲਿੰਗ ਬੂਥ ‘ਤੇ ਪਹੁੰਚਣ ਤੋਂ ਅਸਮਰਥ ਹਨ, ਉਨ੍ਹਾਂ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਪਣੇ ਘਰ ਤੋਂ ਹੀ ਵੋਟ ਪਾਉਣ ਦੀ ਵਿਸ਼ੇਸ਼ ਸਹੂਲਤ ਦਿੱਤੀ ਜਾ ਰਹੀ ਹੈ। ਉਹਨਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲੋਕ ਸਭਾ ਚੋਣਾਂ ਵਿੱਚ ਵਧ ਚੜ ਕੇ ਹਿੱਸਾ ਲੈਣ ਅਤੇ ਦੇਸ਼ ਦੇ ਲੋਕਤੰਤਰੀ ਢਾਂਚੇ ਨੂੰ ਹੋਰ ਮਜਬੂਤ ਕਰਨ ਵਿੱਚ ਯੋਗਦਾਨ ਪਾਉਣ ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਰਦਾਰ ਗੁਰਦੀਪ ਸਿੰਘ, ਯਾਦਵਿੰਦਰ ਸਿੰਘ ਸਹਾਇਕ ਨੋਡਲ ਅਫਸਰ ਸਵੀਪ,ਮਿਸ ਮਨਮੀਤ ਕੌਰ, ਮਿਸ ਜਗੀਰ ਕੌਰ , ਸਕੂਲ ਦੇ ਬੱਚੇ ਅਤੇ ਹੋਰ ਅਧਿਆਪਕ ਹਾਜ਼ਰ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

error: Content is protected !!