PUNJAB

ਫਿਰੋਜ਼ਪੁਰ 30 ਜਨਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸਿਹਤ ਵਿਭਾਗ ਵੱਲੋਂ ਗ਼ੈਰ ਸੰਚਾਰੀ ਰੋਗਾਂ ਸੰਬੰਧੀ ਕੱਢੀ ਗਈ ਸ਼ਾਨਦਾਰ ਜਾਗਰੂਕਤਾ ਝਾਂਕੀ ਤਿਆਰ ਕਰਨ ਅਤੇ ਵਧੀਆ ਸੇਵਾਵਾਂ ਦੇਣ ਵਾਲੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਅਤੇ ਆਸ਼ਾ ਵਰਕਰਾਂ ਨੂੰ ਅੱਜ ਸਿਵਲ ਸਰਜਨ ਡਾ ਰਾਜਵਿੰਦਰ ਕੌਰ ਵੱਲੋਂ ਪ੍ਰਸ਼ੰਸਾ ਪੱਤਰ ਦੇ ਸਨਮਾਨਿਤ ਕੀਤਾ ਗਿਆ।
ਡਾ. ਰਾਜਵਿੰਦਰ ਕੌਰ ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਮੰਤਵ ਇਲਾਕਾ ਨਿਵਾਸੀਆਂ ਨੂੰ ਮਿਆਰੀ ਪੱਧਰ ਦੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ ਅਤੇ ਇਸ ਲਈ ਦਿਨ ਰਾਤ ਵਿਭਾਗ ਦੇ ਡਾਕਟਰ, ਪੈਰਾ ਮੈਡੀਕਲ ਸਟਾਫ ਵੱਲੋਂ ਕੋਸ਼ਿਸਾਂ ਕੀਤੀਆਂ ਜਾ ਰਹੀਆਂ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦਾ ਮੁੱਖ ਮੰਤਵ ਸੱਭ ਤੋ ਆਖਰੀ ਕਤਾਰ ਵਿੱਚ ਬੈਠ ਵਿਅਕਤੀ ਤੱਕ ਸਿਹਤ ਸੇਵਾਵਾਂ ਪਹੁੰਚਾਉਣ ਹੈ।
ਉਨ੍ਹਾਂ ਕਿਹਾ ਕਿ ਗੈਰ ਸੰਚਾਰੀ ਰੋਗਾਂ ਤੋਂ ਬਚਾਓ ਕਰਨ ਸਬੰਧੀ ਜਾਗਰੂਕਤਾ ਅਤੇ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਯੋਜਨਾਵਾਂ ਸਬੰਧੀ ਤਿਆਰ ਕੀਤੀ ਸ਼ਾਨਦਾਰ ਝਾਕੀ ਨੇ ਵੀ ਸਮੂਹ ਇਲਾਕਾ ਨਿਵਾਸੀਆਂ ਨੂੰ ਵੱਡਮੁੱਲੀ ਜਾਣਕਾਰੀ ਪ੍ਰਦਾਨ ਕੀਤੀ ਹੈ

ਸੰਖੇਪ
ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸਿਹਤ ਵਿਭਾਗ ਵੱਲੋਂ ਗੈਰ-ਸੰਚਾਰੀ ਰੋਗਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਵਿਸ਼ੇਸ਼ ਝਾਂਕੀ ਕੱਢੀ ਗਈ। ਇਹ ਝਾਂਕੀ ਲੋਕਾਂ ਨੂੰ ਸਿਹਤ ਸੰਬੰਧੀ ਚੇਤਨਾ ਦੇਣ ਅਤੇ ਸਹੀ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪ੍ਰਦਰਸ਼ਿਤ ਕੀਤੀ ਗਈ।
Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।