ਰੂਪਨਗਰ, 09 ਫਰਵਰੀ (ਪੰਜਾਬੀ ਖ਼ਬਰਨਾਮਾ)

ਭਾਰਤ ਸਰਕਾਰ ਦੀ ਪਸ਼ੂ ਧੰਨ ਸਕੀਮ (ਐਨ.ਐਲ.ਐਮ.) ਸਬੰਧੀ ਡੇਅਰੀ ਵਿਭਾਗ ਵੱਲੋਂ ਇੱਕ ਦਿਨਾਂ ਜ਼ਿਲ੍ਹਾ ਪੱਧਰੀ ਸੈਮੀਨਾਰ ਦਾਣਾ ਮੰਡੀ ਰੂਪਨਗਰ ਵਿਖੇ  ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਵਿੱਚ 400 ਤੋਂ ਵੱਧ ਉਤਪਾਦਕਾਂ ਵੱਲੋਂ ਭਾਗ ਲਿਆ ਗਿਆ।

ਇਸ ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਸ. ਕਮਿੱਕਰ ਸਿੰਘ ਡਾਢੀ ਵੱਲੋਂ  ਸ਼ਿਰਕਤ ਕੀਤੀ ਗਈ। ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਵੱਲੋਂ ਇਸ ਸੈਮੀਨਾਰ ਵਿੱਚ ਡੇਅਰੀ ਦੇ ਕਿੱਤੇ ਨੂੰ ਪ੍ਰੋਤਸਾਹਿਤ ਕੀਤਾ ਗਿਆ ਅਤੇ ਡੇਅਰੀ ਦੀਆਂ ਸਕੀਮਾਂ ਬਾਰੇ ਜਾਣੂੰ ਕਰਵਾਇਆ ਗਿਆ।

ਇਸ ਮੌਕੇ ਤੇ ਡਿਪਟੀ ਡਾਇਰੈਕਟਰ ਸ਼੍ਰੀ ਵਿਨੀਤ ਕੌੜਾ ਵੱਲੋਂ ਨੈਸ਼ਨਲ ਲਾਈਵਸਟਾਕ ਮਿਸ਼ਨਲ ਸਕੀਮ ਅਧੀਨ 1 ਕਰੋੜ ਦੇ ਫੀਡ ਅਤੇ ਫੌਡਰ ਮੱਦ ਹੇਠ 50 ਲੱਖ ਰੁਪਏ ਦੀ ਸਬਸਿਡੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਸੈਮੀਨਾਰ ਵਿੱਚ ਸਮੂਹ ਸਟਾਫ ਰੂਪਨਗਰ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਭਾਗ ਲਿਆ ਗਿਆ।

ਇਸ ਸੈਮੀਨਾਰ ਵਿੱਚ ਦੁੱਧ ਉਤਪਾਦਕਾਂ ਨੂੰ ਗੁਰੂ ਅੰਗਦ ਦੇਵ ਵੈਟਨਰੀ ਐਡ ਐਨੀਮਲ ਸਾਇੰਸ ਯੂਨੀਵਰਸਿਟੀ ਵੱਲੋਂ ਤਿਆਰ ਕੀਤਾ ਗਿਆ 2 ਕਿਲੋ ਮਿਨਰਲ ਮਿਕਸਚਰ ਵੀ ਮੁਫਤ ਦਿੱਤਾ ਗਿਆ।

ਡਿਪਟੀ ਡਾਇਰੈਕਟਰ ਸ਼੍ਰੀ ਵਿਨੀਤ ਕੌੜਾ ਵੱਲੋਂ ਸੈਮੀਨਾਰ ਦੇ ਅੰਤ ਵਿੱਚ ਸਮੂਹ ਦੁੱਧ ਉਤਪਾਦਕਾਂ ਦਾ ਇਸ ਸੈਮੀਨਾਰ ਵਿੱਚ ਭਾਗ ਲੈਣ ਲਈ ਧੰਨਵਾਦ ਕੀਤਾ ਗਿਆ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।