ਫਾਜ਼ਿਲਕਾ, 30 ਜਨਵਰੀ,2025 (ਪੰਜਾਬੀ ਖਬਰਨਾਮਾ ਬਿਊਰੋ ):- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਤੇ ਭਾਰਤ ਦੇ ਸੁੰਤਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲਿਆਂ ਸ਼ਹੀਦਾਂ ਦੀ ਯਾਦ ਵਿੱਚ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ 2 ਮਿੰਟ ਦਾ ਮੌਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਦੇਸ਼ ਭਗਤਾਂ ਦੀ ਕੁਰਬਾਨੀਆਂ ਸਦਕਾ ਹੀ ਅੱਜ ਅਸੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨਾਂ ਕਿਹਾ ਕਿ ਸਾਨੂੰ ਵੀ ਆਪਣੇ ਸ਼ਹੀਦਾਂ ਤੋਂ ਪ੍ਰੇਰਣਾ ਲੈਂਦਿਆਂ ਆਪਣੇ ਦੇਸ਼ ਦੀ ਤਰੱਕੀ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼ ਚੰਦਰ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਸ੍ਰੀ ਧਰਮਿੰਦਰ ਸਿੰਘ ਤੇ ਅੰਮਿ੍ਤਪਾਲ ਸਿੰਘ ਭੱਠਲ, ਸੁਪਰਡੈਂਟ ਪ੍ਰਦੀਪ ਗੱਖੜ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
ਸੰਖੇਪ
ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਨੂੰ ਯਾਦ ਕਰਦੇ ਹੋਏ, ਭਾਰਤ ਦੀ ਸੁਤੰਤਰਤਾ ਲਈ ਜਾਨ ਨਿਓਛਾਵਰ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ। ਇਸ ਮੌਕੇ ਉੱਚ ਅਧਿਕਾਰੀਆਂ ਅਤੇ ਲੋਕਾਂ ਨੇ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਕੇ ਰਾਸ਼ਟਰੀ ਏਕਤਾ ਅਤੇ ਅਹਿੰਸਾ ਦੇ ਸੰਦੇਸ਼ ਨੂੰ ਮਜ਼ਬੂਤ ਕਰਨ ਦੀ ਗੱਲ ਕੀਤੀ।