ਫਾਜ਼ਿਲਕਾ :14 ਮਈ 2024 (ਪੰਜਾਬੀ ਖਬਰਨਾਮਾ): ਬੀਤੀ ਦੇਰ ਸ਼ਾਮ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਸਥਾਨਕ ਘੰਟਾ ਘਰ ਚੌਕ ਸਮੇਤ ਵੱਖ ਵੱਖ ਬਜਾਰਾਂ ਦਾ ਦੌਰਾ ਕਰਕੇ ਇੱਥੇ ਸਫਾਈ ਵਿਵਸਥਾ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਸ਼ਹਿਰ ਵਿਚ ਸਫਾਈ ਵਿਵਸਥਾ ਦਰੁਸਤ ਰੱਖੀ ਜਾਵੇ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਦੇ ਸਾਰੇ ਹਿੱਸਿਆ ਵਿਚ ਨਿਯਮਤ ਤੌਰ ਤੇ ਸਫਾਈ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਨੇ ਵੀ ਕੰਮ ਵਿਚ ਕੁਤਾਹੀ ਕੀਤੀ ਤਾਂ ਵਿਭਾਗੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੁੰ ਵੀ ਅਪੀਲ ਕੀਤੀ ਕਿ ਉਹ ਕੂੜਾ ਨਿਰਧਾਰਤ ਥਾਂਵਾਂ ਤੇ ਹੀ ਸੁੱਟਣ ਅਤੇ ਗਿੱਲਾ ਤੇ ਸੁੱਕਾ ਕੂੜਾ ਅਲਗ ਅਲਗ ਕਰਕੇ ਦੇਣ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।