ਹੁਸ਼ਿਆਰਪੁਰ, 25 ਜਨਵਰੀ (ਪੰਜਾਬੀ ਖ਼ਬਰਨਾਮਾ)
ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਦੇ ਨਿਰਦੇਸ਼ਾਂ ’ਤੇ ਅੱਜ ਜ਼ਿਲ੍ਹੇ ਦੇ ਸਮੂਹ ਬੀ. ਡੀ. ਪੀ. ਓਜ਼ ਵੱਲੋਂ ਆਪਣੇ ਬਲਾਕਾਂ ਨਾਲ ਸਬੰਧਤ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਉਨ੍ਹਾਂ ਦੇ ਘਰਾਂ ਵਿਚ ਜਾ ਕੇ ਸਨਮਾਨ ਕੀਤਾ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਇਨ੍ਹਾਂ ਆਜ਼ਾਦੀ ਘੁਲਾਟੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਇਸ ਲਈ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦੇਣਾ ਸਾਡਾ ਫਰਜ਼ ਬਣਦਾ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਨਾਲ ਸਬੰਧਤ ਆਜ਼ਾਦੀ ਘੁਲਾਟੀਆਂ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਵਿਚ ਅਹਿਮ ਭੂਮਿਕਾ ਅਦਾ ਕਰਦਿਆਂ ਜ਼ਿਲ੍ਹੇ ਦਾ ਦੁਨੀਆ ਭਰ ਵਿਚ ਨਾਂਅ ਰੋਸ਼ਨ ਕੀਤਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।