ਤਰਨ ਤਾਰਨ, : 22 ਮਈ (ਪੰਜਾਬੀ ਖਬਰਨਾਮਾ) : ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੀ ਕਮੇਟੀ ਮੈਂਬਰਾ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਮਿਸ ਸ਼ਿਲਪਾ, ਚੀਫ਼ ਜੁਡੀਸ਼ੀਅਲ ਮੈਜੀਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ, ਸ਼੍ਰੀ ਵਰਿੰਦਰਪਾਲ ਸਿੰਘ, ਵਧੀਕ, ਡਿਪਟੀ ਕਮਿਸ਼ਨਰ ਤਰਨ ਤਾਰਨ, ਮਿਸ ਪਰਵਿੰਦਰ ਕੌਰ, ਡਿਪਟੀ ਸੁਪਰਡੈਂਟ ਆਫ਼ ਪੁਲਿਸ ਤਰਨ ਤਾਰਨ, ਸ਼੍ਰੀ ਅਮਨਦੀਪ ਸਿੰਘ, ਅਡੀਸ਼ੀਨਲ ਚੀਫ਼ ਜੁਡੀਸ਼ੀਅਲ ਮੈਜੀਸਟਰੇਟ, ਤਰਨ ਤਾਰਨ, ਮਿਸ. ਪ੍ਰਤਿਮਾ ਅਰੋੜਾ, ਚੀਫ਼ ਜੁਡੀਸ਼ੀਅਲ ਮੈਜੀਸਟਰੇਟ, ਤਰਨ ਤਾਰਨ, ਸ਼੍ਰੀ ਸਮਰਿੰਦਰ ਸਿੰਘ, ਬਾਰ ਐਸੋਸੀਏਸ਼ਨ, ਤਰਨ ਤਾਰਨ, ਸ਼੍ਰੀ ਅਵਤਾਰ ਸਿੰਘ ਧਾਲੀਵਾਲ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ, ਅਤੇ ਕਮੇਟੀ ਮੈਂਬਰ ਹਾਜ਼ਰ ਸਨ।
ਮੀਟਿੰਗ ਦੌਰਾਨ ਪਿਛਲੇ ਤਿੰਨ ਮਹੀਨਿਆਂ (ਮਾਰਚ, ਅਪ੍ਰੈਲ ਅਤੇ ਮਈ) ਵਿੱਚ 273 ਪ੍ਰਾਰਥੀਆਂ ਨੂੰ ਫਰੀ ਲੀਗਲ ਏਡ ਵੱਲੋਂ ਵਕੀਲ ਮੁਹੱਈਆ ਕਰਵਾਏ ਗਏ ਸਨ, ਉਨ੍ਹਾਂ ਨੂੰ ਕੌਂਸਲ ਫੀਸ ਦੇਣ ਦੀ ਮਨਜੂਰੀ ਦਿੱਤੀ ਗਈ। ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੀ ਪਬਲੀਸਿਟੀ ਕਿਵੇਂ ਵੱਧ ਤੋਂ ਵੱਧ ਕੀਤੀ ਜਾ ਸਕਦੀ ਹੈ, ਇਸ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸਭ ਨੇ ਆਪਣੇ ਸੁਝਾਅ ਦਿੱਤੇ।
ਇਸ ਤੋਂ ਇਲਾਵਾ 14 ਸਤੰਬਰ, 2024 ਨੂੰ ਨੈਸ਼ਨਲ ਲੋਕ ਅਦਾਲਤ ਲੱਗਣੀ ਹੈ, ਜਿਸ ਦੀ ਪਬਲੀਸਿਟੀ ਅਤੇ ਉਸ ਵਿੱਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਿਵੇਂ ਹੋ ਸਕਦਾ ਹੈ ਇਸ ਬਾਰੇ ਵੀ ਚਰਚਾ ਕੀਤੀ ਗਈ। ਅੰਤ ਵਿੱਚ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਤਰਨ ਤਾਰਨ ਨੇ ਦੱਸਿਆ ਕਿ ਕਿਵੇਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਕਾਰਗੁਜ਼ਾਰੀ ਨੂੰ ਵਧੀਆ ਬਣਾਇਆ ਜਾ ਸਕਦਾ ਹੈ।