ਜਲੰਧਰ, 21 ਫਰਵਰੀ ( ਪੰਜਾਬੀ ਖ਼ਬਰਨਾਮਾ)
ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਵੱਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ 23 ਤੇ 24 ਫਰਵਰੀ ਨੂੰ ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਗਾਈ ਗਈ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਫੌਜਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਅਧੀਨ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਗੁਰੂ ਰਵਿਦਾਸ ਜੀ ਦੇ 24 ਫਰਵਰੀ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਸਬੰਧੀ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ 23 ਫਰਵਰੀ ਨੂੰ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਜ਼ਿਲ੍ਹਾ ਜਲੰਧਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਜਲੰਧਰ ਵਿੱਚ ਸ਼ੋਭਾ ਯਾਤਰਾ ਦੇ ਰਸਤੇ ਅਤੇ ਧਾਰਮਿਕ ਸਮਾਗਮ ਵਾਲੀ ਜਗ੍ਹਾ ਦੇ ਨੇੜੇ 23 ਅਤੇ 24 ਫਰਵਰੀ 2024 ਨੂੰ ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਰਹੇਗੀ।
![](https://punjabikhabarnama.com/wp-content/uploads/2024/02/5fbddd81-1137-47a9-8e81-e47fded19db2.jpg)