ਫਾਜਿਲਕਾ 9 ਮਈ (ਪੰਜਾਬੀ ਖ਼ਬਰਨਾਮਾ): ਜ਼ਿਲਾ ਮੈਜਿਸਟ੍ਰੇਟ  ਡਾ. ਸੇਨੂ ਦੁੱਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋ ਕਰਦਿਆਂ ਜ਼ਿਲਾ ਫਾਜਿਲਕਾ ਅੰਦਰ ਕਣਕ ਦੀ ਨਾੜ/ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।  ਇਹ ਹੁਕਮ 31 ਮਈ 2024 ਤੱਕ ਲਾਗੂ ਰਹਿਣਗੇ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜ਼ਿਲਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕਣਕ ਦੀ ਕਟਾਈ ਉਪਰੰਤ ਰਹਿੰਦ-ਖੂੰਹਦ/ਨਾੜ ਨੂੰ ਖੇਤਾਂ ਵਿੱਚ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਵਾਤਾਵਰਣ, ਜੀਵ ਜੰਤੂਆਂ, ਕੋਲ ਖੜ੍ਹੀ ਫਸਲ, ਸੜਕ ਦੇ ਕਿਨਾਰੇ ਲਗਾਏ ਬੂਟੇ/ਦਰਖ਼ਤਾਂ ਨੂੰ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।