ਚੰਡੀਗੜ੍ਹ, 30 ਜਨਵਰੀ, 2025 (ਪੰਜਾਬੀ ਖਬਰਨਾਮਾ ਬਿਊਰੋ ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਸਾਲ 2025 ਦੀ ਪਹਿਲੀ ਮੀਟਿੰਗ 6 ਫਰਵਰੀ ਨੂੰ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ਦੇ ਸਿਵਲ ਸਕੱਤਰੇਤ ਵਿੱਚ ਸਵੇਰੇ 11 ਵਜੇ ਹੋਵੇਗੀ।
ਇਸ ਮੀਟਿੰਗ ਵਿੱਚ ਸਾਰੇ ਕੈਬਨਿਟ ਮੰਤਰੀਆਂ ਨੂੰ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਮੀਟਿੰਗ ਵਿਚ ਕਈ ਅਹਿਮ ਮੁੱਦਿਆਂ ‘ਤੇ ਗੱਲਬਾਤ ਕੀਤੀ ਜਾ ਸਕਦੀ ਹੈ ਅਤੇ ਕਈ ਮਹੱਤਵਪੂਰਨ ਫੈਸਲੇ ਲਏ ਜਾ ਸਕਦੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸਾਲ 2024 ’ਚ ਆਖਰੀ ਵਾਰ ਪੰਜਾਬ ਕੈਬਨਿਟ ਦੀ ਮੀਟਿੰਗ ਅਕਤੂਬਰ ਮਹੀਨੇ ’ਚ ਹੋਈ ਸੀ।
ਸੰਖੇਪ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਲ 2025 ਦੀ ਪਹਿਲੀ ਕੈਬਨਿਟ ਮੀਟਿੰਗ 6 ਫਰਵਰੀ ਨੂੰ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ਦੇ ਸਿਵਲ ਸਕੱਤਰੇਤ ਵਿੱਚ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਇਸ ਮੀਟਿੰਗ ਵਿੱਚ ਪੰਜਾਬ ਦੇ ਵੱਖ-ਵੱਖ ਵਿਕਾਸੀ ਅਤੇ ਨੈਤਿਕ ਮੁੱਦੇ ਉੱਪਰ ਚਰਚਾ ਕੀਤੀ ਜਾਵੇਗੀ।