ਸੰਗਰੂਰ, 20 ਮਈ (ਪੰਜਾਬੀ ਖਬਰਨਾਮਾ) : ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਲਈ ਤਾਇਨਾਤ ਜਨਰਲ ਆਬਜ਼ਰਵਰ ਦਿਨੇਸ਼ਨ ਐਚ. ਦੀ ਨਿਗਰਾਨੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਈਕਰੋ ਆਬਜ਼ਰਵਰਾਂ ਦੀ ਪਹਿਲੀ ਰੈਂਡੇਮਾਈਜੇਸ਼ਨ ਪ੍ਰਕਿਰਿਆ ਨੇਪਰੇ ਚੜ੍ਹਾਈ ਗਈ। ਲੋਕ ਸਭਾ ਹਲਕਾ 12-ਸੰਗਰੂਰ ਅਧੀਨ ਆਉਂਦੇ ਜ਼ਿਲ੍ਹਾ ਸੰਗਰੂਰ, ਜ਼ਿਲ੍ਹਾ ਬਰਨਾਲਾ ਅਤੇ ਜ਼ਿਲ੍ਹਾ ਮਲੇਰਕੋਟਲਾ ਦੀਆਂ ਪੋਲਿੰਗ ਬੂਥ ਲੋਕੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਮਾਈਕਰੋ ਆਬਜ਼ਰਵਰਾਂ ਦੀ ਰੈਂਡੇਮਾਈਜੇਸ਼ਨ ਦੌਰਾਨ ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਵੋਟਾਂ ਵਾਲੇ ਦਿਨ ਮਾਈਕਰੋ ਆਬਜ਼ਰਵਰ ਦੀ ਭੂਮਿਕਾ ਮਹੱਤਵਪੂਰਨ ਹੁੰਦੀ ਹੈ ਅਤੇ ਉਹ ਵੋਟਾਂ ਵਾਲੇ ਦਿਨ ਵੋਟਾਂ ਪੈਣ ਦੀ ਪ੍ਰਕਿਰਿਆ ਆਰੰਭ ਹੋਣ ਦੇ ਨਿਰਧਾਰਿਤ ਸਮੇਂ ਤੋਂ ਪਹਿਲਾਂ ਪੋਲਿੰਗ ਸਟੇਸ਼ਨਾਂ ’ਤੇ ਪਹੁੰਚਣਾ ਯਕੀਨੀ ਬਣਾਉਣਗੇ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਲਈ ਉਪਲਬਧ ਮੁਢਲੀਆ ਸਹੂਲਤਾਂ ਦੀ ਜਾਂਚ ਨੂੰ ਯਕੀਨੀ ਬਣਾਉਣਗੇ।
ਇਸ ਮੌਕੇ ਜਨਰਲ ਆਬਜ਼ਰਵਰ ਨੇ ਕਿਹਾ ਕਿ ਮਾਈਕਰੋ ਅਬਜ਼ਰਵਰ ਪੋਲਿੰਗ ਸਟੇਸ਼ਨ ਦੀ ਸਮੁੱਚੀ ਪ੍ਰਕਿਰਿਆ ’ਤੇ ਨਿਗਰਾਨੀ ਰੱਖਣਗੇ ਅਤੇ ਇਹ ਸੁਨਿਸ਼ਚਿਤ ਕਰਨਗੇ ਕਿ ਚੋਣਾਂ ਦੀ ਸਮੁੱਚੀ ਪ੍ਰਕਿਰਿਆ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚੜ੍ਹਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਮਾਈਕਰੋ ਆਬਜ਼ਰਵਰ ਨੂੰ ਕਿਸੇ ਪੋਲਿੰਗ ਸਟੇਸ਼ਨ ’ਤੇ ਚੋਣ ਪ੍ਰਕਿਰਿਆ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਨਜ਼ਰ ਆਉਂਦੀ ਹੈ ਤਾਂ ਉਹ ਸਿੱਧੇ ਤੌਰ ’ਤੇ ਜਨਰਲ ਅਬਜ਼ਰਵਰ ਨੂੰ ਸੂਚਿਤ ਕਰਨ ਦਾ ਪਾਬੰਦ ਹੋਵੇਗਾ।
ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਆਕਾਸ਼ ਬਾਂਸਲ, ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮਲੇਰਕੋਟਲਾ ਰਾਜਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਰਨਾਲਾ ਮਨਜੀਤ ਸਿੰਘ ਚੀਮਾ, ਤਹਿਸੀਲਦਾਰ ਚੋਣਾਂ ਪਰਮਜੀਤ ਕੌਰ ਵੀ ਹਾਜ਼ਰ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।