ਬਰਨਾਲਾ, 2 ਮਈ(ਪੰਜਾਬੀ ਖ਼ਬਰਨਾਮਾ):ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੌਣਾਂ 2024 ਵਿੱਚ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜ਼ੇਸਨ ਅੱਜ ਇੱਥੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਦੀ ਨਿਗਰਾਨੀ ਹੇਠ ਚੋਣ ਕਮਿਸ਼ਨ ਦੇ ਸਾਫਟਵੇਅਰ ਰਾਹੀਂ ਹੋਈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਅਨੁਪ੍ਰਿਤਾ ਜੋਹਲ, ਬਿਜਲਈ ਵੋਟਿੰਗ ਮਸ਼ੀਨਾਂ ਦੇ ਨੋਡਲ ਅਫ਼ਸਰ ਸ਼੍ਰੀ ਦਵਿੰਦਰ ਪਾਲ ਸਿੰਘ, ਚੋਣ ਤਹਿਸੀਲਦਾਰ ਸ਼੍ਰੀ ਰਾਮ ਜੀ ਲਾਲ ਅਤੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਹਾਜਰ ਸਨ।
ਇਸ ਮੌਕੇ ਡਿਪਟੀ ਕਮਸ਼ਿਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ 558 ਪੋਲਿੰਗ ਸਟੇਸ਼ਨ ਹਨ ਅਤੇ ਇਸ ਲਈ ਅੱਜ ਤਿੰਨੋਂ ਵਿਧਾਨ ਸਭਾ ਹਲਕਿਆਂ (ਭਦੌੜ, ਬਰਨਾਲਾ ਅਤੇ ਮਹਿਲ ਕਲਾਂ) ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਰਾਹੀਂ ਅਲਾਟਮੈਂਟ ਕੀਤੀ ਗਈ ਹੈ। ਹਰੇਕ ਹਲਕੇ ਨੂੰ ਪੋਲਿੰਗ ਬੂਥਾਂ ਦੀ ਗਿਣਤੀ ਤੋਂ 20 ਫੀਸਦੀ ਬੈਲਟ ਯੂਨਿਟ (ਬੀ.ਯੂ.) ਅਤੇ ਕੰਟਰੋਲ ਯੂਨਿਟ (ਸੀ.ਯੂ.) ਅਤੇ 30 ਫੀਸਦੀ ਵੀਵੀਪੈਟ ਮਸ਼ੀਨਾਂ ਦਿੱਤੀਆਂ ਗਈਆਂ ਹਨ ਤਾਂ ਜੋ ਉਨ੍ਹਾਂ ਕੋਲ ਕਿਸੇ ਮਸ਼ੀਨ ਦੇ ਖਰਾਬ ਹੋਣ ‘ਤੇ ਰਾਖਵਾਂ ਕੋਟਾ ਹੋਵੇ।
ਉਨ੍ਹਾਂ ਨੇ ਦੱਸਿਆ ਕਿ ਭਦੌੜ ਨੂੰ 169 ਪੋਲਿੰਗ ਸਟੇਸ਼ਨਾਂ ਲਈ 202 ਬੀ. ਯੂ., 202 ਸੀ.ਯੂ. ਅਤੇ 219 ਵੀਵੀਪੈਟ ਮਸ਼ੀਨਾਂ ਦੀ ਅਲਾਟਮੈਂਟ ਕੀਤੀ ਗਈ। ਬਰਨਾਲਾ ਨੂੰ 212 ਪੋਲਿੰਗ ਬੂਥਾਂ ਲਈ 254 ਬੀ ਯੂ, 254 ਸੀਯੂ ਅਤੇ 275 ਵੀਵੀਪੈਟ ਮਸ਼ੀਨਾਂ ਦੀ ਅਲਾਟਮੈਂਟ ਕੀਤੀ ਗਈ। ਮਹਿਲ ਕਲਾਂ ਨੂੰ 177 ਪੋਲਿੰਗ ਬੂਥਾਂ ਲਈ 212 ਬੀ ਯੂ, 212 ਸੀਯੂ ਅਤੇ 230 ਵੀਵੀਪੈਟ ਮਸ਼ੀਨਾਂ ਦੀ ਅਲਾਟਮੈਂਟ ਕੀਤੀ ਗਈ।
Check out District Election Officer Barnala (@DEOSocMediaBNL):
https://www.facebook.com/profile.php?id=61557512639344&mibextid=ZbWKwL
https://www.instagram.com/deosocialmedia?utm_source=qr&igsh=cW84ZTUzbGpraTRs