kisan meeting

20 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ) : ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਫ਼ਸਲਾਂ ਦੇ MSP ਦੀ ਕਾਨੂੰਨੀ ਗਰੰਟੀ ਸਮੇਤ ਕਈ ਮੰਗਾਂ ਨੂੰ ਲੈ ਕੇ ਬੁੱਧਵਾਰ ਨੂੰ ਸੱਤਵੇਂ ਦੌਰ ਦੀ ਗੱਲਬਾਤ ਹੋਈ। ਇਸ ਮੀਟਿੰਗ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਮੌਜੂਦ ਸਨ। ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਖ਼ਜ਼ਾਨਾ ਮੰਤਰੀ ਹੋਰ ਮੰਤਰੀਆਂ ਸਮੇਤ ਸੀਨੀਅਰ ਅਧਿਕਾਰੀਆਂ ਨੇ ਵੀ ਭਾਗ ਲਿਆ। ਪਰ ਮੀਟਿੰਗ ਵਿੱਚ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਕੋਈ ਹੱਲ ਨਹੀਂ ਨਿਕਲਿਆ। ਇਸ ਤੋਂ ਬਾਅਦ ਹੁਣ ਕਿਸਾਨਾਂ ਅਤੇ ਕੇਂਦਰ ਵਿਚਾਲੇ ਅਗਲੀ ਮੀਟਿੰਗ 4 ਮਈ ਨੂੰ ਤੈਅ ਕੀਤੀ ਗਈ ਹੈ।

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੀਲ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਡੱਲੇਵਾਲ ਜਿਵੇਂ ਹੀ ਬਾਹਰ ਆਏ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਹਾਲਾਂਕਿ ਇਸ ਮੌਕੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਝੜਪ ਵੀ ਹੋਈ। ਦੂਜੇ ਪਾਸੇ ਖਨੌਰੀ ਅਤੇ ਸ਼ੰਭੂ ਬਾਰਡਰ ਉੱਤੇ ਚੱਲ ਰਹੇ ਮੋਰਚੇ ‘ਤੇ ਵੀ ਪੰਜਾਬ ਪੁਲਿਸ ਵੱਲੋਂ ਕਾਰਵਾਈ ਕੀਤੀ ਗਈ । ਵੱਡੀ ਗਿਣਤੀ ਵਿੱਚ ਪੁਲਿਸ ਦੇ ਕਾਫਲੇ ਇਨ੍ਹਾਂ ਬਾਰਡਰਾਂ ‘ਤੇ ਕਾਰਵਾਈ ਕੀਤੀ ਇਸ ਦੇ ਨਾਲ ਪੰਜਾਬ ਦੇ ਕੁੱਝ ਇਲਾਕਿਆਂ ਵਿੱਚ ਇੰਟਰਨੈੱਟ ਸੇਵਾ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ।

ਦੂਜੇ ਪਾਸੇ ਕੇਂਦਰ ਅਤੇ ਕਿਸਾਨਾਂ ਵਿਚਾਲੇ 7ਵੇਂ ਦੌਰ ਦੀ ਗੱਲਬਾਤ ਕਰੀਬ ਚਾਰ ਘੰਟੇ ਚੱਲੀ। ਹਾਲਾਂਕਿ ਇਹ ਮੀਟਿੰਗ ਵੀ ਬੇਸਿੱਟਾ ਹੀ ਰਹੀ ਅਤੇ ਮੀਟਿੰਗ ਵਿੱਚ ਕੋਈ ਨਤੀਜਾ ਨਹੀਂ ਨਿਕਲਿਆ। ਗੱਲਬਾਤ ਤੋਂ ਬਾਅਦ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਬਾਹਰ ਆ ਗਏ। ਉਨ੍ਹਾਂ ਨੇ ਮੀਡੀਆ ਨੂੰ ਦੱਸਿਆ, “ਦੋਵਾਂ ਪੱਖਾਂ ਵਿਚਾਲੇ ਗੱਲਬਾਤ ਸਕਾਰਾਤਮਕ ਅਤੇ ਉਦੇਸ਼ਪੂਰਨ ਰਹੀ। ਚਰਚਾ ਜਾਰੀ ਰਹੇਗੀ। ਹੁਣ ਅਗਲੀ ਬੈਠਕ 4 ਮਈ ਨੂੰ ਹੋਵੇਗੀ।”

ਹਾਲਾਂਕਿ ਇਸ ਤੋਂ ਪਹਿਲਾਂ ਕੇਂਦਰ ਅਤੇ ਕਿਸਾਨਾਂ ਵਿਚਾਲੇ ਛੇ ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਕੋਈ ਠੋਸ ਹੱਲ ਨਹੀਂ ਨਿਕਲ ਸਕਿਆ। ਪਿਛਲੀ ਮੀਟਿੰਗ 22 ਫਰਵਰੀ ਨੂੰ ਹੋਈ ਸੀ, ਜਿਸ ‘ਚ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਸੀ ਕਿ ਕਿਸਾਨਾਂ ਨੇ ਕੁਝ ਅੰਕੜੇ ਪੇਸ਼ ਕੀਤੇ ਹਨ, ਜਿਨ੍ਹਾਂ ਨੂੰ ਸਰਕਾਰ ਆਪਣੇ ਅੰਕੜਿਆਂ ਨਾਲ ਮੇਲ ਕਰੇਗੀ। ਹਾਲਾਂਕਿ ਇਸ ਬੈਠਕ ‘ਚ ਵੀ ਕੋਈ ਸਹਿਮਤੀ ਨਹੀਂ ਬਣ ਸਕੀ। ਹੁਣ 7ਵੇਂ ਦੌਰ ਦੀ ਗੱਲਬਾਤ ਤੋਂ ਕਿਸਾਨਾਂ ਨੂੰ ਉਮੀਦ ਹੈ ਕਿ ਉਨ੍ਹਾਂ ਦੀਆਂ ਮੰਗਾਂ ‘ਤੇ ਕੋਈ ਹਾਂ-ਪੱਖੀ ਫੈਸਲਾ ਲਿਆ ਜਾਵੇਗਾ। ਹੁਣ ਅਗਲੀ ਬੈਠਕ 4 ਮਈ ਨੂੰ ਹੋਵੇਗੀ।

ਸੰਖੇਪ : ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਕਾਰ ਮੀਟਿੰਗ ਬਿਨਾਂ ਕਿਸੇ ਫ਼ੈਸਲੇ ਦੇ ਖਤਮ ਹੋਈ। ਅਗਲੀ ਮੀਟਿੰਗ 4 ਮਈ ਨੂੰ ਹੋਣ ਦੀ ਗਲਤ ਕੀਤੀ ਗਈ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।