ਫ਼ਤਹਿਗੜ੍ਹ ਸਾਹਿਬ, 08 ਜਨਵਰੀ, 2025 (ਪੰਜਾਬੀ ਖਬਰਨਾਮਾ ਬਿਊਰੋ ):- ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਸੂਬੇ ਭਰ ਵਿੱਚ ਸੜ੍ਹਕੀ ਆਵਾਜਾਈ ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ 31 ਜਨਵਰੀ ਤੱਕ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ ਤਾਂ ਜੋ ਦਿਨੋਂ ਦਿਨ ਵੱਧ ਰਹੇ ਸੜ੍ਹਕੀ ਹਾਦਸਿਆਂ ਨੂੰ ਠੱਲ ਪਾਈ ਜਾ ਸਕੇ। ਇਹ ਜਾਣਕਾਰੀ ਖੇਤਰੀ ਟਰਾਂਸਪੋਰਟ ਅਫਸਰ ਸ. ਪ੍ਰਦੀਪ ਸਿੰਘ ਢਿੱਲੋਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੜਕ ਸੁਰੱਖਿਆ ਸਬੰਧੀ ਜਾਗਰੂਕਤਾ ਲਿਟਰੇਚਰ ਵੰਡਣ ਮੌਕੇ ਦਿੱਤੀ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਸਬੰਧੀ ਬਣਾਏ ਗਏ ਨਿਯਮਾਂ ਦੀ ਪਾਲਣਾ ਕਰਨੀ ਬਹੁਤ ਜਰੂਰੀ ਹੈ ਕਿਉਂਕਿ ਇਨ੍ਹਾਂ ਨਿਯਮਾਂ ਦੀ ਪਾਲਣਾ ਨਾਲ ਮਨੁੱਖੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ।

ਸ. ਢਿੱਲੋਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਧੁੰਦ ਦੇ ਮੌਸਮ ਵਿੱਚ ਵਾਹਨ ਹੋਲੀ ਰਫਤਾਰ ਵਿੱਚ ਹੀ ਚਲਾਏ ਜਾਣ ਤਾਂ ਜੋ ਕਿਸੇ ਕਿਸਮ ਦਾ ਨੁਕਸਾਨ ਨਾ ਹ ਸਕੇ। ਉਨ੍ਹਾਂ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਵਾਹਨ ਚਲਾਉਣ ਦੀ ਆਗਿਆ ਨਾ ਦਿੱਤੀ ਜਾਵੇ ਤਾਂ ਜੋ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਿਆ ਜਾ ਸਕੇ। ਉਨ੍ਹਾਂ ਇਸ ਮੌਕੇ ਹਾਜਰ ਲੋਕਾਂ ਨੂੰ ਸੜਕ ਸੁਰੱਖਿਆ ਸਬੰਧੀ ਵਿਸਥਾਰ ਸਹਿਤ ਜਾਗਰੂਕ ਵੀ ਕੀਤਾ। ਉਨ੍ਹਾਂ ਦੱਸਿਆ ਕਿ ਜਨਵਰੀ ਮਹੀਨੇ ਨੂੰ ਸੜਕ ਸੁਰੱਖਿਆ ਮਹੀਨੇ ਵਜੋਂ ਮਨਾਇਆ ਜਾ ਰਿਹਾ ਹੈ ਤੇ ਇਸ ਮਹੀਨੇ ਦੌਰਾਨ ਜ਼ਿਲ੍ਹੇ ਵਿੱਚ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ।

ਇਸ ਮੌਕੇ ਏ.ਐਸ.ਆਈ. ਗੁਰਮੀਤ ਸਿੰਘ ਨੇ ਲੋਕਾਂ ਨੂੰ ਸੜ੍ਹਕੀ ਨਿਯਮਾਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਵਾਹਨ ਚਲਾਉਣ ਸਮੇਂ ਹੈਲਮਟ/ਸੀਟ ਬੈਲਟ ਜਰੂਰ ਲਗਾਈ ਜਾਵੇ। ਇਸ ਮੌਕੇ ਆਰ.ਟੀ.ਓ. ਦਫ਼ਤਰ ਦੇ ਹਰਪ੍ਰੀਤ ਸਿੰਘ, ਰਤਨ ਸਿੰਘ ਤੇ ਬਲਜਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਵੀ ਹਾਜਰ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।