ਸ੍ਰੀ ਮੁਕਤਸਰ ਸਾਹਿਬ, 22 ਜੁਲਾਈ(ਪੰਜਾਬੀ ਖਬਰਨਾਮਾ): ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਹੁਕਮਾਂ ਤੇ ਡਾ. ਗਗਨਦੀਪ ਕੌਰ, ਸਕੱਤਰ ਜਿ਼ਲ੍ਹਾ  ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਨੇ ਜਿ਼ਲ੍ਹਾ ਜ਼ੇਲ, ਸ੍ਰੀ ਮੁਕਤਸਰ ਸਾਹਿਬ ਵਿਖੇ ਕੈਂਪ ਕੋਰਟ ਲਗਾਈ ਗਈ,  ਜਿਸ ਦੌਰਾਨ 2 ਕੇਸਾਂ ਦਾ ਮੌਕੇ ਤੇ ਨਿਪਟਾਰਾ ਕੀਤਾ, ਕੁੱਲ 3 ਕੈਦੀਆਂ ਨੂੰ ਰਿਹਾਅ ਕੀਤਾ।
ਇਸ ਮੌਕੇ ਸਕੱਤਰ ਨੇ ਜੇਲ੍ਹ ਵਿਚ ਬੰਦ ਹਵਾਲਾਤੀ ਅਤੇ ਕੈਦੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਵਿਸ਼ਵਾਸ਼ ਦਵਾਇਆ ਕਿ ਜਲਦ ਹੀ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ ਅਤੇ ਉਨ੍ਹਾਂ ਨੇ ਜੇਲ੍ਹ ਵਿਚ ਚੱਲ ਰਹੇ ਲੀਗਲ ਏਡ ਕਲੀਨਿਕ ਵਿਚ ਮੌਜੂਦ ਵਕੀਲ ਸਾਹਿਬਾਨ ਅਤੇ ਪੈਰਾ ਲੀਗਲ ਵਲੰਟੀਅਰਜ਼ ਵੱਲੋਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਮਿਲ ਰਹੀ ਕਾਨੂੰਨੀ ਸਹਾਇਤਾ ਤੇ ਤਸੱਲੀ ਪ੍ਰਗਟ ਕੀਤੀ । ਇਸ ਤੋਂ ਮੌਕੇ  ਜੇਲ੍ਹ ਸੁਪਰਡੈਂਟ ਸਮੇਤ ਸਟਾਫ ਮੈਂਬਰ ਵੀ ਹਾਜ਼ਰ ਸਨ। ਉਨਾਂ ਨੇ ਕਿਹਾ ਕਿ ਹੋਰ ਵਧੇਰੇ ਜਾਣਕਾਰੀ ਲੈਣ ਲਈ ਨਾਲਸਾ ਟੋਲ ਫਰੀ ਨੰਬਰ 15100 ਸੰਪਰਕ ਕੀਤਾ ਜਾ ਸਕਦਾ ਹੈ।   

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।