ਸ੍ਰੀ ਮੁਕਤਸਰ ਸਾਹਿਬ, 12 ਫਰਵਰੀ (ਪੰਜਾਬੀ ਖ਼ਬਰਨਾਮਾ)
ਸਿਹਤ ਵਿਭਾਗ ਵੱਲੋਂ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਟੀਕਾਕਰਨ ਪ੍ਰੋਗਰਾਮ ਅਧੀਨ 12 ਫਰਵਰੀ 17 ਫਰਵਰੀ ਤੱਕ ਵਿਸ਼ੇਸ਼ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਅੱਜ ਡਾ. ਬੰਦਨਾ ਬਾਂਸਲ ਜਿਲ੍ਹਾ ਟੀਕਾਕਰਨ ਅਫਸਰ ਵੱਲੋਂ ਜਿਲ੍ਹੇ ਦੇ ਵੱਖ ਵੱਖ ਸ਼ਹਿਰਾਂ ਅਤੇ ਪਿੰਡਾਂ ਵਿਚ ਲਗਾਏ ਜਾ ਰਹੇ ਵਿਸ਼ੇਸ਼ ਟੀਕਾਕਰਨ ਕੈਂਪਾਂ ਦਾ ਜਾਇਜਾ ਲਿਆ ਗਿਆ।
ਇਸ ਮੌਕੇ ਉਨ੍ਹਾਂ ਕਿਹਾ ਕਿ ਵਿਸ਼ੇਸ਼ ਟੀਕਾਕਰਨ ਹਫਤੇ ਦਾ ਮਕਸਦ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਜਾਂ ਅਧੂਰਾ ਟੀਕਾਕਰਨ ਹੋਏ ਬੱਚਿਆਂ ਦੀ ਪਛਾਣ ਕਰਕੇ ਉਨ੍ਹਾ ਲਈ ਵਿਸ਼ੇਸ਼ ਟੀਕਾਕਰਨ ਸ਼ੈਸ਼ਣ ਲਗਾਉਣਾ ਹੈ ਅਤੇ ਉਨ੍ਹਾ ਦਾ ਮੁਕੰਮਲ ਟੀਕਾਕਰਨ ਕਰਨਾ ਹੈ।
ਉਨ੍ਹਾਂ ਦੱਸਿਆ ਕਿ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵੱਲੋਂ ਅਧੂਰਾ ਟੀਕਾਕਰਨ ਵਾਲੇ ਬੱਚੇ ਅਤੇ ਟੀਕਾਕਰਨ ਤੋਂ ਰਹਿ ਗਏ ਬੱਚਿਆਂ ਦੀਆਂ ਸਰਵੇ ਕਰਕੇ ਲਿਸਟਾਂ ਤਿਆਰ ਕੀਤੀਆਂ ਗਈਆਂ ਹਨ ਅਤੇ ਅੱਜ ਤੋਂ ਲਗਾਤਾਰ ਵਿਸ਼ੇਸ਼ ਟੀਕਾਕਰਨ ਸ਼ੈਸ਼ਣ ਲਗਾ ਕੇ ਉਨ੍ਹਾ ਦਾ ਮੁਕੰਮਲ ਟੀਕਾਕਰਨ ਕੀਤਾ ਜਾ ਰਿਹਾ ਹੈ। ਇਹ ਟੀਕਾਕਰਨ ਸ਼ੈਸ਼ਣ ਪ੍ਰਵਾਸੀ ਮਜ਼ਦੂਰਾ, ਝੁੱਗੀਆਂ ਝੋਪੜੀਆਂ, ਇੱਟਾਂ ਦੇ ਭੱਠੇ, ਪਥੇਰਾਂ,ਸ਼ੈਲਰਾਂ ਅਤੇ ਢਾਣੀਆਂ ਵਿਚ ਜਾ ਕੇ ਲਗਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਰੁਟੀਨ ਵਿਚ ਬੱਚੇ ਦਾ 2 ਸਾਲ ਦੀ ਉਮਰ ਤੱਕ ਟੀਕਾਕਰਨ ਪੂਰਾ ਹੋ ਜਾਂਦਾ ਹੈ ਪਰ ਇਸ ਹਫਤੇ ਦੋਰਾਨ ਜਿਹੜੇ ਬੱਚਿਆਂ ਦਾ ਟੀਕਾਕਰਨ ਅਧੂਰਾ ਹੈ ਜਾਂ ਨਹੀ ਹੋਇਆ ਹੈ ਤਾਂ ਉਨ੍ਹਾ ਦਾ ਮੁਕੰਮਲ ਟੀਕਾਕਰਨ 5 ਸਾਲ ਦੀ ਉਮਰ ਤੱਕ ਵੀ ਕਰਵਾਇਆ ਜਾ ਸਕਦਾ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਜਾਂ ਆਪਣੇ ਨੇੜੇ ਦੇ ਘਰ੍ਹਾਂ ਦੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਵਾਉਣ ਲਈ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਕਿਉਕਿ ਜੇਕਰ ਕੁਝ ਬੱਚੇ ਮੁਕੰਮਲ ਟੀਕਾਕਰਨ ਤੋਂ ਵਾਂਝੇ ਰਹਿ ਜਾਂਦੇ ਹਨ ਤਾਂ ਉਸ ਬੀਮਾਰੀ ਦਾ ਖਤਰਾ ਸਮਾਜ ਤੇ ਬਣਿਆ ਰਹਿੰਦਾ ਹੈ। ਇਸ ਲਈ ਕਿਸੇ ਵੀ ਬੀਮਾਰੀ ਨੂੰ ਜੜੋਂ ਖਤਮ ਕਰਨ ਲਈ ਸਮਾਜ ਦੇ ਸਾਰੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਜਰੂਰੀ ਹੈ। ਇਸ ਲਈ ਪੋਲੀਓ ਅਤੇ ਹੋਰ ਬੀਮਾਰੀਆਂ ਨੂੰ ਖਤਮ ਕਰਨ ਲਈ ਆਪਣੇ ਅਤੇ ਸਮਾਜ ਦੇ ਸਾਰੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਸੁਖਮੰਦਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫਸਰ,ਇੰਦੂ ਖੰਨਾ ਏ.ਐਨ.ਐਮ., ਆਸ਼ਾ ਵਰਕਰ,ਆਗਣਵਾੜੀ ਵਰਕਰ ਮੌਜੂਦ ਸਨ।