(ਪੰਜਾਬੀ ਖ਼ਬਰਨਾਮਾ):ਸਰੀ ਦੇ ਇਕ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਲੰਘੇ ਮੰਗਲਵਾਰ ਦੀ ਰਾਤ ਨੂੰ ਵ੍ਹਾਈਟ ਰੌਕ ਵਾਟਰਫਰੰਟ ‘ਤੇ ਕਿਸੇ ਅਣਪਛਾਤੇ ਵਿਅਕਤੀ ਨੇ ਚਾਕੂ ਮਾਰ ਕੇ ਉਸ ਦੀ ਹੱਤਿਆ ਕਰ ਦੇਣ ਦੇ ਬਾਰੇ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਵ੍ਹਾਈਟ ਸ਼ੌਕ, ਬੀਸੀ ਕੈਨੇਡਾ ਦੀ ਪੁਲਿਸ ਦਾ ਕਹਿਣਾ ਹੈ ਕਿ ਮੰਗਲਵਾਰ ਰਾਤ ਨੂੰ ਇੱਕ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਸ਼ਹਿਰ ਦੇ ਵਾਟਰਫਰੰਟ ਖੇਤਰ ਵਿੱਚ ਗਸ਼ਤ ਵਧਾ ਰਹੇ ਹਨ। ਪੁਲਿਸ ਦਾ ਕਹਿਣਾ ਹੈ ਕਿ ਉਸ ਖੇਤਰ ਦੇ ਵਿੱਚ ਇੱਕ ਬੈਂਚ ‘ਤੇ ਬੈਠੇ ਇੱਕ ਹੋਰ ਵਿਅਕਤੀ ਨੂੰ ਚਾਕੂ ਮਾਰ ਕੇ ਜ਼ਖਮੀ ਕਰਨ ਤੋਂ ਦੋ ਦਿਨ ਬਾਅਦ ਕੁਲਵਿੰਦਰ ਸਿੰਘ ਸੋਹੀ ਦੀ ਹੱਤਿਆ ਕਰ ਦਿੱਤੀ ਗਈ।

ਪਰਿਵਾਰਕ ਮੈਂਬਰਾਂ ਨੇ ਚਾਕੂ ਨਾਲ ਮਾਰੇ ਗਏ ਵਿਅਕਤੀ ਦੀ ਪਛਾਣ ਸਰੀ ਦੇ 27 ਸਾਲਾ ਕੁਲਵਿੰਦਰ ਸੋਹੀ ਵਜੋਂ ਕੀਤੀ ਹੈ। ਵ੍ਹਾਈਟ ਰੌਕ ਆਰ.ਸੀ.ਐਮ.ਪੀ ਦਾ ਕਹਿਣਾ ਹੈ ਕਿ ਉਸ ਨੂੰ ਵ੍ਹਾਈਟ ਰੌਕ ਪੀਅਰ ਦੇ ਪੂਰਬ ਵੱਲ ਕੁਝ ਬਲਾਕਾਂ, ਮਰੀਨ ਡਰਾਈਵ ਦੇ 15400 ਬਲਾਕ ਵਿੱਚ ਰਾਤ 9:30 ਵਜੇ ਦੇ ਆਸ-ਪਾਸ ਚਾਕੂ ਦੇ ਜ਼ਖ਼ਮਾਂ ਤੋਂ ਪੀੜਤ ਵਿਅਕਤੀ ਦੀ ਰਿਪੋਰਟ ਮਿਲੀ ਸੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

error: Content is protected !!