8 ਮਾਰਚ (ਪੰਜਾਬੀ ਖ਼ਬਰਨਾਮਾ)  :ਪੰਜਾਬੀ ਕਲਾਕਾਰ ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਇੰਨੀਂ ਦਿਨੀਂ ਖੂਬ ਸੁਰਖੀਆਂ ‘ਚ ਬਣੇ ਹੋਏ ਹਨ। ਦੋਵਾਂ ਦੀ ਜੋੜੀ ਇੱਕ ਵਾਰ ਫਿਰ ਤੋਂ ਫਿਲਮ ‘ਸ਼ਾਇਰ’ ;ਚ ਨਜ਼ਰ ਆਉਣ ਵਾਲੀ ਹੈ। ਇਹ ਫਿਲਮ 19 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਫਿਲਮ ਦਾ ਸ਼ਾਨਦਾਰ ਟੀਜ਼ਰ ਰਿਲੀਜ਼ ਹੋਇਆ ਹੈ।ਫਿਲਮ ਦਾ ਟੀਜ਼ਰ ਦੇਖ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਸ ਦੀ ਕਹਾਣੀ ਪਿੰਡ ਦੀ ਲੜਕੀ ਨੀਰੂ ਦੇ ਆਲੇ ਦੁਆਲੇ ਘੁੰਮਦੀ ਹੈ। ਫਿਲਮ ‘ਚ ਸਰਤਾਜ ਆਪਣੇ ਹੀ ਪੁਰਾਣੇ ਅੰਦਾਜ਼ ‘ਚ ਨਜ਼ਰ ਆ ਰਹੇ ਹਨ। ਉਹ ਫਿਲਮ ‘ਚ ਸ਼ਾਇਰ ਬਣੇ ਨਜ਼ਰ ਆ ਰਹੇ ਹਨ। ਇੱਕ ਗੱਲ ਤਾਂ ਪੱਕੀ ਹੈ ਕਿ ਫਿਲਮ ‘ਚ ਸਰਤਾਜ ਆਪਣੀ ਸ਼ਾਇਰੀ ਨਾਲ ਸਭ ਦਾ ਦਿਲ ਜਿੱਤਣ ਵਾਲੇ ਹਨ। ਫਿਲਮ ਦੀ ਸ਼ੂਟਿੰਗ ਬਹੁਤ ਸੁੰਦਰ ਲੋਕੇਸ਼ਨਾਂ ‘ਚ ਹੋਈ ਹੈਕਾਬਿਲੇਗ਼ੌਰ ਹੈ ਕਿ ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਦੀ ਜੋੜੀ ‘ਕਲੀ ਜੋਟਾ’ ਫਿਲਮ ‘ਚ ਨਜ਼ਰ ਆਈ ਸੀ। ਇਸ ਤੋਂ ਬਾਅਦ ਹੁਣ ਦੋਵੇਂ ‘ਸ਼ਾਇਰ’ ਫਿਲਮ ‘ਚ ਰੋਮਾਂਸ ਕਰਦੇ ਨਜ਼ਰ ਆਉਣਗੇ। ਇਹ ਫਿਲਮ 19 ਅਪ੍ਰੈਲ 2024 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਨੀਰੂ ਸਰਤਾਜ ਦੀ ਜੋੜੀ ਪਹਿਲਾਂ ਵੀ ਦਰਸ਼ਕਾਂ ਦਾ ਦਿਲ ਚੁੱਕੀ ਹੈ। ਹੁਣ ਫਿਰ ਤੋਂ ਦੋਵਾਂ ਦੀ ਜੋੜੀ ਸਕ੍ਰੀਨ ‘ਤੇ ਆਪਣੀ ਰੋਮਾਂਟਿਕ ਕੈਮਿਸਟਰੀ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਲਈ ਤਿਆਰ ਹੈ। 

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।