21 ਜੂਨ (ਪੰਜਾਬੀ ਖਬਰਨਾਮਾ): ਉੱਤਰ ਭਾਰਤ ਦੇ ਕਈ ਹਿੱਸਿਆ ਵਿੱਚ ਪਿਛਲੇ ਕਈ ਦਿਨਾਂ ਤੋਂ ਗਰਮੀ ਨੇ ਆਪਣੇ ਹੀ ਰਿਕਾਰਡ ਤੋੜ ਦਿੱਤੇ ਸੀ। ਪਿਛਲੇ ਦੋ ਦਿਨਾਂ ਅੰਦਰ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪਿਆ ਜਿਸ ਕਾਰਨ ਗਰਮੀ ਵਿੱਚ ਤਪਦੇ ਲੋਕਾਂ ਨੂੰ ਕੁਝ ਰਾਹਤ ਮਿਲੀ। ਇਸ ਦੇ ਨਾਲ ਹੀ, ਪੰਜਾਬ ਵਿੱਚ ਤਾਪਮਾਨ ‘ਚ ਵੀ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਪੰਜਾਬ ਵਿੱਚ ਸ਼ੁੱਕਰਵਾਰ ਨੂੰ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਦਰਜ ਹੋਇਆ ਹੈ।

ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ :-

  1. ਚੰਡੀਗੜ੍ਹ ਦਾ ਤਾਪਮਾਨ – ਚੰਡੀਗੜ੍ਹ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਰਹੇਗਾ। ਐਤਵਾਰ ਤੋਂ ਵਧੇਗੀ ਗਰਮੀ।
  2. ਅੰਮ੍ਰਿਤਸਰ ਦਾ ਤਾਪਮਾਨ – ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਰਹੇਗਾ। ਸ਼ਨੀਵਾਰ ਤੋਂ ਹੀਟਵੇਵ ਚੱਲਣਗੀਆਂ।
  3. ਜਲੰਧਰ ਦਾ ਤਾਪਮਾਨ – ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਰਹੇਗਾ। ਸ਼ਨੀਵਾਰ ਤੋਂ ਹੀਟਵੇਵ ਸ਼ੁਰੂ।
  4. ਲੁਧਿਆਣਾ ਦਾ ਤਾਪਮਾਨ – ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਰਹੇਗਾ। ਸ਼ਨੀਵਾਰ ਤੋਂ ਹੀਟਵੇਵ ਅਲਰਟ।
  5. ਬਠਿੰਡਾ ਦਾ ਤਾਪਮਾਨ – ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 30 ਡਿਗਰੀ ਰਹੇਗਾ।
  6. ਪਟਿਆਲਾ ਦਾ ਤਾਪਮਾਨ – ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਰਹੇਗਾ।

ਪੰਜਾਬ ਸਣੇ ਇਨ੍ਹਾਂ ਰਾਜਾਂ ਵਿੱਚ ਵੀ ਮੀਂਹ ਦਾ ਅਲਰਟ: ਇਸ ਤੋਂ ਇਲਾਵਾ, ਮੈਦਾਨੀ ਇਲਾਕਿਆਂ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ ਦੇ ਅਨੁਸਾਰ, ਅੱਜ ਪੰਜਾਬ, ਹਰਿਆਣਾ, ਪੂਰਬੀ ਅਤੇ ਉੱਤਰ-ਪੱਛਮੀ ਰਾਜਸਥਾਨ, ਲਕਸ਼ਦੀਪ ਅਤੇ ਉੱਤਰ-ਪੂਰਬੀ ਭਾਰਤ ਅਤੇ ਮੱਧ ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਦੱਖਣੀ ਗੁਜਰਾਤ, ਉੱਤਰੀ ਛੱਤੀਸਗੜ੍ਹ, ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਮੇਘਾਲਿਆ, ਬਿਹਾਰ ਦੇ ਕੁਝ ਹਿੱਸਿਆਂ, ਮੱਧ ਪ੍ਰਦੇਸ਼, ਛੱਤੀਸਗੜ੍ਹ, ਵਿਦਰਭ, ਦੱਖਣੀ ਉੜੀਸਾ, ਕੋਂਕਣ, ਗੋਆ, ਤੱਟਵਰਤੀ ਕਰਨਾਟਕ ਅਤੇ ਕੇਰਲ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਦੇ ਨਾਲ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਰਾਇਲਸੀਮਾ, ਅੰਦਰੂਨੀ ਕਰਨਾਟਕ ਅਤੇ ਗੰਗਾ ਪੱਛਮੀ ਬੰਗਾਲ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਉੱਤਰ-ਪੱਛਮੀ ਰਾਜਸਥਾਨ ਵਿੱਚ ਛਿੱਟੇ, ਗਰਜ, ਹਨੇਰੀ ਅਤੇ ਧੂੜ ਭਰੀ ਹਨੇਰੀ ਦੀ ਸੰਭਾਵਨਾ ਹੈ।

ਦਿੱਲੀ ਦਾ ਮੌਸਮ: ਭਿਆਨਕ ਗਰਮੀ ਨਾਲ ਜੂਝ ਰਹੇ ਦਿੱਲੀ ਐਨਸੀਆਰ ਸਮੇਤ ਪੂਰੇ ਉੱਤਰ ਭਾਰਤ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਗਰਮੀ ਦੀ ਮਾਰ ਝੱਲ ਰਹੇ ਦਿੱਲੀ ਦੇ ਲੋਕਾਂ ਨੇ ਸਵੇਰੇ ਹੀ ਮੌਸਮ ਸੁਹਾਵਣਾ ਮਹਿਸੂਸ ਕੀਤਾ। ਦਿੱਲੀ ‘ਚ ਸ਼ੁੱਕਰਵਾਰ 21 ਜੂਨ ਨੂੰ ਦਿਨ ਦੀ ਸ਼ੁਰੂਆਤ ਬੱਦਲਾਂ ਨਾਲ ਹੋਈ ਅਤੇ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਆਸਮਾਨ ‘ਚ ਬੱਦਲਵਾਈ ਹੋਣ ਕਾਰਨ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਅੱਜ ਦਿਨ ਵੇਲੇ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਤੱਕ ਪਹੁੰਚ ਸਕਦਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।