ਨਵੀਂ ਦਿੱਲੀ, 12 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ) : ਦੇਸ਼ ਵਿੱਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਇੱਕੋ ਸਮੇਂ ਕਰਵਾਉਣ ਦਾ ਰਾਹ ਹੁਣ ਸਾਫ਼ ਹੋ ਗਿਆ ਹੈ। ਮੋਦੀ ਕੈਬਨਿਟ ਨੇ ਅੱਜ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਇਸ ਬਿੱਲ ਨੂੰ ਅਗਲੇ ਹਫਤੇ ਸੰਸਦ ‘ਚ ਪੇਸ਼ ਕਰ ਸਕਦੀ ਹੈ। ਇਸ ਤੋਂ ਪਹਿਲਾਂ ਕੈਬਨਿਟ ਨੇ ਰਾਮ ਨਾਥ ਕੋਵਿੰਦ ਕਮੇਟੀ ਵੱਲੋਂ ਇਸ ਬਾਰੇ ਤਿਆਰ ਰਿਪੋਰਟ ਨੂੰ ਮਨਜ਼ੂਰੀ ਦਿੱਤੀ ਸੀ।
ਬਿੱਲ ਅਗਲੇ ਹਫਤੇ ਹੋਵੇਗਾ ਪੇਸ਼
ਮੋਦੀ ਸਰਕਾਰ ਇਸ ਬਿੱਲ ਨੂੰ ਅਗਲੇ ਹਫਤੇ ਸੰਸਦ ‘ਚ ਪੇਸ਼ ਕਰ ਸਕਦੀ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ, ਮੋਦੀ ਕੈਬਨਿਟ ਨੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ ਤੇ ਬਿੱਲ ‘ਤੇ ਸਹਿਮਤੀ ਬਣਾਉਣਾ ਚਾਹੁੰਦੀ ਹੈ। ਸਰਕਾਰ ਬਿਲ ‘ਤੇ ਵਿਆਪਕ ਚਰਚਾ ਲਈ ਇਸ ਨੂੰ ਸੰਯੁਕਤ ਸੰਸਦੀ ਕਮੇਟੀ ਜਾਂ ਜੇਪੀਸੀ ਕੋਲ ਭੇਜ ਸਕਦੀ ਹੈ।
ਕੀ ਫਾਇਦੇ ਹੋਣਗੇ ਵਨ ਨੇਸ਼ਨ ਵਨ ਇਲੈਕਸ਼ਨ ਦੇ
- ਸਰਕਾਰ ਦਾ ਕਹਿਣਾ ਹੈ ਕਿ ਇੱਕੋ ਸਮੇਂ ਚੋਣਾਂ ਕਰਵਾਉਣ ਨਾਲ ਪੈਸੇ ਤੇ ਸਮੇਂ ਦੀ ਬੱਚਤ ਹੋਵੇਗੀ।
- ਪ੍ਰਸ਼ਾਸਨਿਕ ਵਿਵਸਥਾ ਦੇ ਨਾਲ ਸੁਰੱਖਿਆ ਬਲਾਂ ਵਿੱਚ ਕੋਈ ਤਣਾਅ ਨਹੀਂ ਹੋਵੇਗਾ।
- ਚੋਣ ਪ੍ਰਚਾਰ ਲਈ ਵਧੇਰੇ ਸਮਾਂ ਮਿਲਣ ਨਾਲ ਹੋਰ ਵਿਕਾਸ ਕਾਰਜ ਵੀ ਕਰਵਾਏ ਜਾ ਸਕਦੇ ਹਨ।
- ਇਸ ਦੇ ਨਾਲ ਹੀ ਚੋਣ ਡਿਊਟੀ ਕਾਰਨ ਸਰਕਾਰੀ ਕੰਮਾਂ ਵਿੱਚ ਵੀ ਦਿੱਕਤਾਂ ਆਉਂਦੀਆਂ ਹਨ।
ਸਾਰ
ਮੋਦੀ ਸਰਕਾਰ ਨੇ ‘ਇੱਕ ਦੇਸ਼, ਇੱਕ ਚੋਣ’ ਬਿੱਲ ਨੂੰ ਮੰਜੂਰੀ ਦੇ ਦਿੱਤੀ ਹੈ, ਜਿਸ ਨਾਲ ਦੇਸ਼ ਵਿੱਚ ਇਕਸਾਰ ਚੋਣਾਂ ਕਰਨ ਦੀ ਯੋਜਨਾ ਸਿਰਜੀ ਜਾ ਰਹੀ ਹੈ। ਇਸ ਬਿੱਲ ਦੇ ਆਉਣ ਨਾਲ ਲੋਕ ਸਭਾ ਅਤੇ ਰਾਜ ਸਭਾ ਦੇ ਚੋਣ ਸਮੇਂ ਇਕਸਾਰ ਹੋਣਗੇ। ਇਹ ਯੋਜਨਾ ਚੋਣੀ ਖਰਚੇ ਘਟਾਉਣ ਅਤੇ ਪ੍ਰਬੰਧਕੀ ਸਹੂਲਤਾਂ ਵਧਾਉਣ ਵਿੱਚ ਸਹਾਇਕ ਹੋਵੇਗੀ।