23 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਮੌਸਮ ਵਿਭਾਗ ਅਨੁਸਾਰ 24 ਅਤੇ 25 ਅਕਤੂਬਰ (ਸ਼ਨਿਚਰਵਾਰ ਅਤੇ ਐਤਵਾਰ) ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ ਵਿਭਾਗ ਵੱਲੋਂ ਇਸ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਅਤੇ ਅਗਲੇ ਸੱਤ ਦਿਨਾਂ ਤੱਕ ਮੌਸਮ ਆਮ ਰਹਿਣ ਦੀ ਉਮੀਦ ਹੈ।

ਇਸ ਤੋਂ ਪਹਿਲਾਂ ਵੀਰਵਾਰ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਧੁੱਪ ਨਿਕਲੀ ਰਹੀ, ਜਿਸ ਨਾਲ ਪਿਛਲੇ 24 ਘੰਟਿਆਂ ਦੌਰਾਨ ਔਸਤ ਤਾਪਮਾਨ ਵਿਚ 0.1 ਡਿਗਰੀ ਸੈਲਸੀਅਸ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ, ਜੋ ਕਿ ਆਮ ਦੇ ਨੇੜੇ ਹੈ। ਫ਼ਰੀਦਕੋਟ ਵਿਚ ਦਿਨ ਦਾ ਤਾਪਮਾਨ ਸੂਬੇ ਵਿਚ ਸਭ ਤੋਂ ਵੱਧ 36.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂਕਿ ਬਠਿੰਡਾ ਵਿਚ 32.3 ਡਿਗਰੀ, ਪਟਿਆਲਾ ਅਤੇ ਫ਼ਿਰੋਜ਼ਪੁਰ ਵਿਚ 32.1 ਡਿਗਰੀ, ਫ਼ਤਹਿਗੜ੍ਹ ਸਾਹਿਬ ਵਿਚ 31.5 ਡਿਗਰੀ ਅਤੇ ਲੁਧਿਆਣਾ ਵਿਚ 31.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।