ਹਰਕ੍ਰਿਸ਼ਨ ਸ਼ਰਮਾ, ਮਾਨਸਾ: ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਪਿੰਡ ਮੂਸਾ ਦੀ ਸਰਪੰਚ ਹੈ। ਉਨ੍ਹਾਂ ਦੇ ਜਾਅਲੀ ਦਸਤਖਤ ਅਤੇ ਮੋਹਰ ਲਗਾ ਕੇ ਨਾਮਾਲੂਮ ਵੱਲੋਂ ਅੰਗਹੀਣ ਪੈਨਸ਼ਨ ਲਗਵਾਉਣ ਲਈ ਫ਼ਾਰਮ ਭਰਨ ਦਾ ਮਾਮਲਾ ਸਾਹਮਣੇ ਆਉਣ ’ਤੇ ਸਰਪੰਚ ਚਰਨ ਕੌਰ ਦੇ ਪਤੀ ਬਲਕੌਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਸਿਟੀ 2 ਮਾਨਸਾ ਪੁਲਿਸ ਨੇ ਨਾਮਾਲੂਮ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।