(ਪੰਜਾਬੀ ਖ਼ਬਰਨਾਮਾ):ਦੇਸ਼ ਦੇ ਜ਼ਿਆਦਾਤਰ ਕਿਸਾਨਾਂ ਦੀ ਆਰਥਿਕ ਹਾਲਤ ਚੰਗੀ ਨਹੀਂ ਹੈ। ਕਈ ਕਿਸਾਨ ਅਜਿਹੇ ਹਨ ਜਿਨ੍ਹਾਂ ਨੂੰ ਫ਼ਸਲਾਂ ਦੇ ਨੁਕਸਾਨ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ‘ਚ ਕੇਂਦਰ ਸਰਕਾਰ ਕਿਸਾਨਾਂ ਦੀ ਆਰਥਿਕ ਮਦਦ ਲਈ ਕਈ ਯੋਜਨਾਵਾਂ ਚਲਾਉਂਦੀ ਹੈ। ਅਜਿਹੀ ਹੀ ਇੱਕ ਯੋਜਨਾ ਦਾ ਨਾਮ ਪੀਐਮ ਕਿਸਾਨ ਸਨਮਾਨ ਨਿਧੀ (PM Kisan Samman Niddhi Yojna) ਯੋਜਨਾ ਹੈ।
ਇਹ ਸਕੀਮ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਬਣਾਈ ਗਈ ਹੈ। ਹੁਣ ਤੱਕ ਕਿਸਾਨਾਂ ਨੂੰ 16 ਕਿਸ਼ਤਾਂ ਵਿੱਚ ਪੈਸੇ ਮਿਲ ਚੁੱਕੇ ਹਨ। ਦੇਸ਼ ਦੇ ਕਰੋੜਾਂ ਕਿਸਾਨ 17ਵੀਂ ਕਿਸ਼ਤ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਜੇਕਰ ਤੁਹਾਡਾ ਨਾਮ 17ਵੀਂ ਕਿਸ਼ਤ ਦੀ ਸੂਚੀ ਵਿੱਚ ਨਹੀਂ ਹੈ ਤਾਂ ਤੁਸੀਂ ਦੁਬਾਰਾ ਅਰਜ਼ੀ ਦੇ ਸਕਦੇ ਹੋ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੇ ਤਹਿਤ ਕਿਸਾਨਾਂ ਨੂੰ ਸਾਲਾਨਾ 6,000 ਰੁਪਏ ਦਿੱਤੇ ਜਾਂਦੇ ਹਨ। ਇਹ ਪੈਸਾ ਕਿਸਾਨਾਂ ਨੂੰ ਕਿਸ਼ਤਾਂ ਵਿਚ ਦਿੱਤਾ ਜਾਂਦਾ ਹੈ। ਸਾਲ ਭਰ ਵਿੱਚ ਤਿੰਨ ਕਿਸ਼ਤਾਂ ਜਾਰੀ ਕੀਤੀਆਂ ਜਾਂਦੀਆਂ ਹਨ। ਹਰ ਕਿਸ਼ਤ ਵਿੱਚ 2,000 ਰੁਪਏ ਦਿੱਤੇ ਜਾਂਦੇ ਹਨ। ਹਰ 4 ਮਹੀਨਿਆਂ ਬਾਅਦ ਇੱਕ ਕਿਸ਼ਤ ਜਾਰੀ ਕੀਤੀ ਜਾਂਦੀ ਹੈ।