Today Weather(ਪੰਜਾਬੀ ਖਬਰਨਾਮਾ): ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਰੁਕ-ਰੁਕ ਕੇ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ ਇਕ ਵਾਰ ਫਿਰ ਐਕਟਿਵ ਹੋ ਰਿਹਾ ਹੈ ਅਤੇ ਅਗਲੇ 3 ਤੋਂ 4 ਦਿਨ ਬਾਰਸ਼ ਦਾ ਸਿਲਸਲਾ ਜਾਰੀ ਰਹਿ ਸਕਦਾ ਹੈ।
ਇਧਰ IMD ਵੱਲੋਂ ਇਕ ਤਾਜ਼ਾ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ 3 ਘੰਟਿਆਂ ਦੌਰਾਨ ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਤਰਨਤਾਰਨ, ਚੰਡੀਗੜ੍ਹ, ਐਸ.ਏ.ਐਸ.ਨਗਰ, ਪੰਚਕੂਲਾ, ਯਮੁਨਾਨਗਰ ਦੇ ਵੱਖ-ਵੱਖ ਥਾਵਾਂ ‘ਤੇ ਗਰਜ ਨਾਲ ਭਾਰੀ ਬਾਰਸ਼ ਦੀ ਭਵਿੱਖਬਾਣ ਕੀਤੀ ਗਈ ਹੈ।
ਦਿੱਲੀ ਐਨਸੀਆਰ ਵਿਚ ਹੂੰਮਸ ਭਰੀ ਗਰਮੀ ਨੇ ਲੋਕਾਂ ਨੂੰ ਅਸਮਾਨ ਵੱਲ ਦੇਖਣ ਲਈ ਮਜਬੂਰ ਕਰ ਦਿੱਤਾ ਹੈ। ਇਹੀ ਹਾਲ ਬਿਹਾਰ, ਉੱਤਰ ਪ੍ਰਦੇਸ਼ ਅਤੇ ਆਸਪਾਸ ਦੇ ਇਲਾਕਿਆਂ ਦਾ ਹੈ। ਹਾਲਾਂਕਿ, ਪਹਾੜੀ ਖੇਤਰਾਂ, ਖਾਸ ਕਰਕੇ ਉੱਤਰਾਖੰਡ ਵਿੱਚ ਭਾਰੀ ਮੀਂਹ ਪੈ ਰਿਹਾ ਹੈ।
ਇਸ ਦੇ ਨਾਲ ਹੀ ਸੋਮਵਾਰ ਨੂੰ ਦਿੱਲੀ ਦੇ ਕੁਝ ਖੇਤਰਾਂ ਵਿਚ ਭਾਰੀ ਮੀਂਹ ਪਿਆ। ਮੌਸਮ ਵਿਭਾਗ ਯਾਨੀ IMD ਨੇ ਮੰਗਲਵਾਰ ਨੂੰ ਅਲਰਟ ਜਾਰੀ ਕਰਦੇ ਹੋਏ ਕਿਹਾ ਕਿ ਦਿੱਲੀ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ‘ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦਿਨ ਭਰ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ। ਦਿੱਲੀ ਦੇ ਨਾਲ ਲੱਗਦੇ ਨੋਇਡਾ, ਗਾਜ਼ੀਆਬਾਦ ਅਤੇ ਫਰੀਦਾਬਾਦ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।
ਬੰਗਾਲ ਦੀ ਖਾੜੀ ਵਿਚ ਘੱਟ ਦਬਾਅ ਬਣਿਆ ਹੋਇਆ ਹੈ। ਇਸ ਦਾ ਪ੍ਰਭਾਵ ਉੜੀਸਾ, ਛੱਤੀਸਗੜ੍ਹ, ਮੱਧ ਪ੍ਰਦੇਸ਼ ਦੇ ਦੱਖਣੀ ਹਿੱਸੇ ਤੋਂ ਬਿਹਾਰ, ਬੰਗਾਲ, ਉੱਤਰ ਪ੍ਰਦੇਸ਼, ਦਿੱਲੀ ਤੱਕ ਫੈਲਿਆ ਹੋਇਆ ਹੈ। ਜੇਕਰ IMD ਦੀ ਭਵਿੱਖਬਾਣੀ ਉਤੇ ਵਿਸ਼ਵਾਸ ਕੀਤਾ ਜਾਵੇ ਤਾਂ ਮੰਗਲਵਾਰ ਨੂੰ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ‘ਚ ਆਸਮਾਨ ਵਿਚ ਬੱਦਲਵਾਈ ਰਹੇਗੀ। ਇਨ੍ਹਾਂ ਇਲਾਕਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਆਈਐਮਡੀ ਨੇ ਅਗਲੇ 42 ਘੰਟਿਆਂ ਵਿੱਚ ਕੋਂਕਣ ਅਤੇ ਗੋਆ, ਮੱਧ ਮਹਾਰਾਸ਼ਟਰ, ਗੁਜਰਾਤ ਰਾਜ ਵਿੱਚ ਬਹੁਤ ਜ਼ਿਆਦਾ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਇਨ੍ਹਾਂ ਖੇਤਰਾਂ ਵਿੱਚ ਬਾਰਸ਼ 12 ਸੈਂਟੀਮੀਟਰ ਤੋਂ ਵੱਧ ਹੋ ਸਕਦੀ ਹੈ।
ਇਨ੍ਹਾਂ ਰਾਜਾਂ ‘ਚ ਭਾਰੀ ਬਾਰਿਸ਼ ਹੋਵੇਗੀ
ਮੌਸਮ ਵਿਭਾਗ ਨੇ ਉੱਤਰਾਖੰਡ, ਪੱਛਮੀ ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਮੱਧ ਪ੍ਰਦੇਸ਼, ਉੜੀਸਾ ਵਿੱਚ ਅਲੱਗ-ਥਲੱਗ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਮੀਂਹ (12 ਸੈਂਟੀਮੀਟਰ ਤੋਂ ਵੱਧ) ਦੀ ਭਵਿੱਖਬਾਣੀ ਕੀਤੀ ਹੈ।
ਭਾਰਤ ਦੇ ਉੱਤਰੀ ਤੋਂ ਦੱਖਣੀ ਰਾਜ ਕੇਰਲਾ ਅਤੇ ਮਾਹੇ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ-ਚੰਡੀਗੜ੍ਹ, ਉੱਤਰ ਪ੍ਰਦੇਸ਼, ਛੱਤੀਸਗੜ੍ਹ, ਪੱਛਮੀ ਬੰਗਾਲ ਅਤੇ ਸਿੱਕਮ, ਝਾਰਖੰਡ, ਬਿਹਾਰ, ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ, ਤੱਟਵਰਤੀ ਅਤੇ ਕਰਨਾਟਕ ਦੇ ਵੱਖ-ਵੱਖ ਸਥਾਨਾਂ ‘ਤੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ।