ਪਟਿਆਲਾ, 31 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਪਟਿਆਲਾ ਸਰਹਿੰਦ ਰੋਡ ਉਤੇ ਸਵੇਰੇ 6.30 ਵਜੇ ਪਠਾਨਕੋਟ ਡਿਪੂ ਦੀ ਬੱਸ ਅਤੇ ਟਰੱਕ ਵਿਚ ਭਿਆਨਕ ਟੱਕਰ ਹੋਈ ਹੈ। ਇਸ ਹਾਦਸੇ ਵਿਚ ਟਰੱਕ ਡਰਾਈਵਰ ਤੇ ਬੱਸ ਦੇ ਕੰਡਕਟਰ ਦੀ ਮੌਤ ਹੋ ਗਈ।
ਇਕ ਲੜਕੀ ਦੀਆਂ ਲੱਤਾਂ ਟੁੱਟ ਗਈਆਂ ਤੇ ਹੋਰ ਜਖਮੀਆਂ ਨੂੰ ਪਟਿਆਲਾ ਰਾਜਿੰਦਰਾ ਹਸਪਤਾਲ ਦਾਖਲ ਕਰਵਾਇਆ ਗਿਆ।

 
  
              