PUNJAB

ਫਿਰੋਜ਼ਪੁਰ, 30 ਜਨਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਕੁਸ਼ਟ ਰੋਗ ਦੀ ਸਹੀ ਸਮੇਂ ਪਹਿਚਾਣ ਅਤੇ ਇਲਾਜ਼ ਸੰਬਧੀ ਆਮ ਲੋਕਾਂ ਵਿੱਚ ਵਿਸਥਾਰਤ ਜਾਣਕਾਰੀ ਦੇਣ ਦੇ ਮੰਤਵ ਨਾਲ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਵਲੋਂ ਜਾਗਰੂਕਤਾ ਸਮਗਰੀ ਜਾਰੀ ਕੀਤੀ ਗਈ ਅਤੇ ਸਿਹਤ ਵਿਭਾਗ ਵਲੋਂ ਕੁਸ਼ਟ ਰੋਗ ਨੂੰ ਖ਼ਤਮ ਕਰਨ ਸੰਬਧੀ ਸਹੁੰ ਵੀ ਚੁੱਕੀ ਗਈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਸੁਸ਼ਮਾ ਠੱਕਰ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਮਨਦੀਪ ਕੌਰ ਅਤੇ ਜਿਲ੍ਹਾ ਟੀਕਾਕਰਨ ਅਫ਼ਸਰ ਡਾ ਮਿਨਾਕਸ਼ੀ ਅਬਰੋਲ ਵੀ ਹਾਜ਼ਰ ਸਨ।
ਇਸ ਮੌਕੇ ਸਿਵਲ ਸਰਜਨ ਡਾ ਰਾਜਵਿੰਦਰ ਕੌਰ ਨੇ ਕਿਹਾ ਕਿ ਕੁਸ਼ਟ ਰੋਗ ਦੀ ਜਾਂਚ ਅਤੇ ਇਲਾਜ ਜਿਲ੍ਹੇ ਦੀਆਂ ਸਾਰੀ ਸਰਕਾਰੀ ਸੰਸਥਾਵਾਂ ਵਿੱਚ ਬਿਲਕੁੱਲ ਮੁੱਫਤ ਕੀਤਾ ਜਾਂਦਾ ਹੈ। ਬਹੁ- ਔਸ਼ਧੀ ਇਲਾਜ਼ ਪ੍ਰਣਾਲੀ ਕੁਸ਼ਟ ਰੋਗ ਦਾ ਸ਼ਰਤੀਆ ਇਲਾਜ਼ ਹੈ। ਚਮੜੀ ਦੇ ਹਲਕੇ ਤਾਂਬੇ ਰੰਗ ਦੇ ਸੁੰਨ ਧੱਬੇ ਕੁਸ਼ਟ ਰੋਗ ਦੀ ਨਿਸ਼ਾਨੀ ਹੁੰਦੀ ਹੈ। ਇਹ ਸੁੰਨਾਪਨ ਚਮੜੀ ਦੇ ਹੇਠਾਂ ਦੀਆਂ ਨਸਾਂ ਦੀ ਖ਼ਰਾਬੀ ਕਾਰਨ ਹੁੰਦਾ ਹੈ, ਜਿਸ ਕਾਰਣ ਸ਼ਰੀਰ ਦੇ ਅੰਗ ਮੁੜ ਜਾਂਦੇ ਹਨ ਅਤੇ ਕਈ ਵਾਰੀ ਇਹ ਅੰਗ ਸੱਟ ਲੱਗਣ ਤੇ ਸ਼ਰੀਰ ਤੋਂ ਝੜ ਵੀ ਜਾਂਦੇ ਹਨ। ਅੱਖਾਂ ਵਿੱਚ ਇਹ ਬਿਮਾਰੀ ਹੋਣ ਤੇ ਅੱਖ ਪੂਰੀ ਤਰ੍ਹਾਂ ਬੰਦ ਨਹੀਂ ਹੁੰਦੀ ਜਿਸ ਕਾਰਣ ਅੱਖਾਂ ਵਿੱਚ ਚਿੱਟਾ ਪੈ ਜਾਂਦਾ ਹੈ ਤੇ ਮਰੀਜ਼ ਦੀ ਦੇਖਣ ਸ਼ਕਤੀ ਤੇ ਬੂਰਾ ਅਸਰ ਪੈਂਦਾ ਹੈ।
ਜਿਲ੍ਹਾ ਲੇਪਰੋਸੀ ਅਫ਼ਸਰ ਡਾ ਨਵੀਨ ਸੇਠੀ ਨੇ ਕਿਹਾ ਕਿ ਕੁਸ਼ਟ ਰੋਗ ਦੀ ਜਾਂਚ ਅਤੇ ਇਲਾਜ ਜਿਲ੍ਹੇ ਦੀਆਂ ਸਾਰੀ ਸਰਕਾਰੀ ਸੰਸਥਾਵਾਂ ਵਿੱਚ ਬਿਲਕੁੱਲ ਮੁੱਫਤ ਕੀਤਾ ਜਾਂਦਾ ਹੈ। ਮਹਾਤਮਾ ਗਾਂਧੀ ਜੀ ਨੂੰ ਸਮਰਪਿਤ ਜ਼ਿਲੇ ਅੰਦਰ ਕੁੁਸ਼ਟ ਰੋਗ ਵਿਰੋਧੀ ਜਾਗਰੂਕਤਾ ਪੰਦਰਵਾੜਾ ਮਿਤੀ 30 ਜਨਵਰੀ ਤੋਂ ਮਨਾਇਆ ਜਾ ਰਿਹਾ ਹੈ। ਇਸੇ ਸਿਲਸਿਲੇ ਵਿੱਚ ਸਿਹਤ ਵਿਭਾਗ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਜਾ ਕੇ ਲੋਕਾਂ ਨੂੰ ਇਸ ਬੀਮਾਰੀ ਬਾਰੇ ਜਾਗਰੁਕ ਕੀਤਾ ਜਾ ਰਿਹਾ ਹੈ ਤਾਂ ਜੋ ਜੜ੍ਹ ਤੋਂ ਇਸ ਬੀਮਾਰੀ ਦਾ ਖਾਤਮਾ ਕੀਤਾ ਜਾ ਸਕੇ। ਕੁੁਸ਼ਟ ਰੋਗ ਇਲਾਜ ਯੋਗ ਹੈ। ਸਮੇਂ-ਸਿਰ ਪਤਾ ਲੱਗ ਜਾਣ ਤੇ ਇਸ ਦਾ ਇਲਾਜ ਹੋ ਸਕਦਾ ਹੈ ਅਤੇ ਰੋਗੀ ਇਸ ਬੀਮਾਰੀ ਤੇ ਜਿੱਤ ਹਾਸਲ ਕਰ ਸਕਦਾ ਹੈ। ਕੁੁਸ਼ਟ ਰੋਗੀਆ ਨਾਲ ਹਮੇਸ਼ਾ ਪਿਆਰ ਅਤੇ ਹਮਦਰਦੀ ਵਾਲਾ ਵਤੀਰਾ ਰੱਖਣਾ ਚਾਹੀਦਾ ਹੈ ਤੇ ਇਹਨਾਂ ਨੂੰ ਨਫਰਤ ਦੀ ਨਜ਼ਰ ਨਾਲ ਨਹੀਂ ਦੇਖਣਾ ਚਾਹੀਦਾ ਸਗੋ ਆਮ ਲੋਕਾਂ ਵਾਂਗ ਹਲੀਮੀ ਭਰਿਆ ਵਿਵਹਾਰ ਰੱਖਣਾ ਚਾਹੀਦਾ ਹੈ।

ਸੰਖੇਪ
ਸਿਵਲ ਸਰਜਨ ਡਾ. ਰਾਜਵਿੰਦਰ ਵੱਲੋਂ ਕੁਸ਼ਟ ਰੋਗ ਦੀ ਸਹੀ ਸਮੇਂ ਪਹਿਚਾਣ ਅਤੇ ਇਲਾਜ਼ ਸੰਬੰਧੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦਾ ਮੁੱਖ ਮਕਸਦ ਆਮ ਲੋਕਾਂ ਵਿੱਚ ਇਸ ਬਿਮਾਰੀ ਬਾਰੇ ਵਿਸਥਾਰਤ ਜਾਣਕਾਰੀ ਫੈਲਾਉਣਾ ਅਤੇ ਲੋਕਾਂ ਨੂੰ ਸਹੀ ਸਮੇਂ ਇਲਾਜ ਲਈ ਪ੍ਰੇਰਿਤ ਕਰਨਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।