4 ਜੁਲਾਈ (ਪੰਜਾਬੀ ਖਬਰਨਾਮਾ): ਸਰਕਾਰੀ ਮਿਡਲ ਸਕੂਲ ਹੱਡਾਂ ਵਾਲੀ (ਜੋਈਆਂ ਵਾਲਾ) ਦੇ ਅਧਿਆਪਕਾਂ ਅਤੇ ਬੱਚਿਆਂ ਨੇ ਪਿੰਡ । ਇਸ ਮੌਕੇ ਸਕੂਲ ਇੰਚਾਰਜ ਜਗਸੀਰ ਸਿੰਘ ਗਿੱਲ ਨੇ ਦੱਸਿਆ ਕਿ ਵਾਤਾਵਰਨ ਦੀ ਸੰਭਾਲ ਲਈ ਸਕੂਲ ਵਿੱਚ ਸਕੂਲ ਸਟਾਫ਼ ਵੱਲੋਂ ਵੱਡੀ ਗਿਣਤੀ ਵਿੱਚ ਫੁੱਲਦਾਰ,ਫਲਦਾਰ ਅਤੇ ਛਾਂ ਵਾਲੇ 100 ਤੋਂ ਵੱਧ ਬੂਟੇ ਲਗਾਏ ਗਏ । ਉਹਨਾਂ ਕਿਹਾ ਕਿ ਪੰਜਾਬ ਸਰਕਾਰ, ਸਿੱਖਿਆ ਵਿਭਾਗ ਅਤੇ ਜ਼ਿਲਾ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਸਰਕਾਰੀ ਖਾਲੀ ਥਾਂਵਾਂ ‘ਤੇ ਪੌਦੇ ਲਗਾਏ ਜਾ ਰਹੇ ਹਨ। ਇਸ ਮੌਕੇ ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਬੂਟਿਆਂ ਦੀ ਸਾਂਭ-ਸੰਭਾਲ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ, ਸੁੰਦਰਤਾ ਅਤੇ ਹਰਿਆਵਲ ਨੂੰ ਬਰਕਰਾਰ ਰੱਖਣ ਲਈ ਅਤੇ ਧਰਤੀ ਦੇ ਵੱਧ ਰਹੇ ਤਾਪਮਾਨ ਨੂੰ ਰੋਕਣ ਲਈ ਰੁੱਖ ਲਗਾਉਣੇ ਬਹੁਤ ਜ਼ਰੂਰੀ ਹਨ ।ਉਨ੍ਹਾਂ ਕਿਹਾ ਕਿ ਵਾਤਾਵਰਣ ਬਹੁਤ ਪ੍ਰਦੂਸ਼ਿਤ ਹੋ ਚੁੱਕਿਆ ਹੈ,ਅੱਜ ਲੋੜ ਹੈ ,ਸਾਨੂੰ ਸਾਰਿਆਂ ਨੂੰ ਰਲ ਕੇ ਕਿ ਅਸੀਂ ਪ੍ਰਦੂਸ਼ਿਤ ਵਾਤਾਵਰਨ ਦੇ ਖਾਤਮੇ ਲਈ ਇਕੱਠੇ ਹੋ ਕੇ ਵੱਡੀ ਗਿਣਤੀ ਵਿੱਚ ਆਪਣੇ ਆਲੇ ਦੁਆਲੇ ਰੁੱਖ ਲਗਾਈਏ । ਜਗਸੀਰ ਸਿੰਘ ਨੇ ਕਿਹਾ ਕਿ ਦਰੱਖਤਾਂ ਦੀ ਘਾਟ ਕਾਰਨ ਵਾਤਾਵਰਨ ਵਿੱਚ ਬਹੁਤ ਹੀ ਜ਼ਿਆਦਾ ਸਮੱਸਿਆ ਪੈਦਾ ਹੋ ਰਹੀ ਹੈ,ਧਰਤੀ ਦੇ ਪਾਣੀ ਦਾ ਸਤਰ ਦਿਨੋਂ-ਦਿਨ ਘਟਦਾ ਜਾ ਰਿਹਾ ਹੈ। ਇਸ ਲਈ ਸੋਕੇ ਤੋਂ ,ਬਿਮਾਰੀਆਂ ਬਚਣ ਅਤੇ ਵਾਤਾਵਰਨ ਨੂੰ ਸ਼ੁੱਧ ਬਣਾਉਣ ਲਈ ਅਸੀਂ ਬੂਟੇ ਲਗਾਈਏ ਅਤੇ ਉਨ੍ਹਾਂ ਦੀ ਸੰਭਾਲ ਕਰੀਏ। ਇਸ ਸਮੇਂ ਸਕੂਲ ਦੇ ਬੱਚਿਆਂ ਵੱਲੋਂ ਵਾਤਾਵਰਨ ਦੀ ਸਾਂਭ ਸੰਭਾਲ ਲਈ ਅਤੇ ਪਾਣੀ ਦੀ ਦੁਰਵਰਤੋਂ ਨਾ ਕਰਨ ਦਾ ਪ੍ਰਣ ਕੀਤਾ ਅਤੇ ਵਾਤਾਵਰਨ ਦੀ ਜਾਗਰੂਕਤਾ ਲਈ ਨਾਅਰੇ ਲਗਾਏ ਗਏ । ਇਹ ਪੌਦੇ ਪਿੰਡ ਦੇ ਵਾਤਾਵਰਨ ਪ੍ਰੇਮੀ ਅਤੇ ਸਮਾਜ ਸੇਵੀ ਨੌਜਵਾਨ ਬਲਵਿੰਦਰ ਸਿੰਘ ਰਾਣਾ, ਜਗਦੀਪ ਸਿੰਘ, ਬਲਜਿੰਦਰ ਸਿੰਘ ਅਤੇ ਜਸਪ੍ਰੀਤ ਸਿੰਘ ਦੇ ਸਹਿਯੋਗ ਨਾਲ ਲਗਾਏ ਗਏ। ਇਸ ਮੌਕੇ ਬੱਚਿਆਂ ਤੋਂ ਇਲਾਵਾ ਅਧਿਆਪਕ ਗੁਰਪ੍ਰੀਤ ਸਿੰਘ, ਸਤਵਿੰਦਰ ਸਿੰਘ, ਮੈਡਮ ਆਰਤੀ ਆਦਿ ਹਾਜ਼ਰ ਸਨ।