ਨਵੀਂ ਦਿੱਲੀ/13 ਅਪ੍ਰੈਲ( ਪੰਜਾਬੀ ਖਬਰਨਾਮਾ) : ਰਾਸ਼ਟਰਪਤੀ ਦਰੋਪਦੀ ਮੁਰਮੂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲ੍ਹਿਆਂਵਾਲਾ ਬਾਗ ਸਾਕੇ ਵਿੱਚ ਦੇਸ਼ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲਿਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਸ਼ਹੀਦਾਂ ਦੀ ਦੇਸ਼ ਭਗਤੀ ਦੀ ਭਾਵਨਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਨਾ ਦਿੰਦੀ ਰਹੇਗੀ। ਅੱਜ ਦੇ ਦਿਨ 1919 ਵਿੱਚ ਬਰਤਾਨਵੀ ਫੌਜ ਨੇ ਅੰਮ੍ਰਿਤਸਰ ਦੇ ਜਲਿਆਂਵਾਲਾ ਬਾਗ ਵਿੱਚ ਬਸਤੀਵਾਦੀ ਸ਼ਾਸਨ ਨੂੰ ਜ਼ੁਲਮ ਕਰਨ ਦੀਆਂ ਸ਼ਕਤੀਆਂ ਦੇਣ ਵਾਲੇ ਰੋਲੇਟ ਐਕਟ ਦੇ ਵਿਰੁੱਧ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਸੈਂਕੜੇ ਲੋਕਾਂ ’ਤੇ ਬਿਨਾਂ ਕਿਸੇ ਭੜਕਾਹਟ ਦੇ ਗੋਲ਼ੀਬਾਰੀ ਕੀਤੀ ਸੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।