08 ਅਪ੍ਰੈਲ 2026 (ਪੰਜਾਬੀ ਖਬਰਨਾਮਾ ਬਿਊਰੋ) : ਤਾਮਿਲਨਾਡੂ ਦੇ ਉਪ ਮੁੱਖ ਮੰਤਰੀ ਉਦੈਨਿਧੀ ਸਟਾਲਿਨ ਨੇ ਭਾਜਪਾ ’ਤੇ ਨਿਸ਼ਾਨਾ ਸੇਧਦਿਆਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਪੁੱਡੂਚੇਰੀ ਨੂੰ ਦਿੱਲੀ ਤੋਂ ‘ਰਿਮੋਟ ਕੰਟਰੋਲ’ ਰਾਹੀਂ ਚਲਾਉਣਾ ਚਾਹੁੰਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਪਲਾਨੀਸਵਾਮੀ ਦੀ ਅਗਵਾਈ ਹੇਠਲੀ ਅੰਨਾ ਡੀ ਐੱਮ ਕੇ ਰਾਹੀਂ ਤਾਮਿਲਨਾਡੂ ਵਾਂਗ ਹੀ ਪੁੱਡੂਚੇਰੀ ’ਤੇ ਵੀ ਕਬਜ਼ਾ ਕਰਨਾ ਚਾਹੁੰਦੀ ਹੈ। ਡੀ ਐੱਮ ਕੇ ਦੀ ਅਗਵਾਈ ਹੇਠਲੇ ਧਰਮ ਨਿਰਪੱਖ ਪ੍ਰਗਤੀਸ਼ੀਲ ਗੱਠਜੋੜ ਦੇ ਉਮੀਦਵਾਰਾਂ ਲਈ ਪ੍ਰਚਾਰ ਕਰਦਿਆਂ ਉਨ੍ਹਾਂ ਕਿਹਾ ਕਿ ਇੱਥੇ ਫਾਸ਼ੀਵਾਦੀ ਭਾਜਪਾ ਦੀ ਘੁਸਪੈਠ ਵਧ ਗਈ ਹੈ ਅਤੇ ਇਹ ਕੇਂਦਰ ਸ਼ਾਸਿਤ ਪ੍ਰਦੇਸ਼ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਲਈ ਪ੍ਰਯੋਗਸ਼ਾਲਾ ਬਣ ਗਿਆ ਹੈ।

ਉਦੈਨਿਧੀ ਅਨੁਸਾਰ ਕੌਮੀ ਸਿੱਖਿਆ ਨੀਤੀ ਰਾਹੀਂ ਮੁੜ ਜਾਤ ਆਧਾਰਿਤ ਸਿੱਖਿਆ ਪ੍ਰਣਾਲੀ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਮੁੱਖ ਮੰਤਰੀ ਐੱਮ ਕੇ ਸਟਾਲਿਨ ਨੇ ਅਜਿਹੀਆਂ ਸਾਜ਼ਿਸ਼ਾਂ ਨੂੰ ਸੂਬੇ ਵਿੱਚ ਵੜਨ ਤੋਂ ਰੋਕਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਦੇ ‘ਡਬਲ ਇੰਜਣ’ ਸਰਕਾਰ ਵਾਲੇ ਬਿਆਨ ’ਤੇ ਤਨਜ਼ ਕੱਸਦਿਆਂ ਕਿਹਾ ਕਿ ‘ਸਿੰਗਲ ਇੰਜਣ’ ਵਾਲੀ ਦ੍ਰਾਵਿੜ ਮਾਡਲ ਸਰਕਾਰ ਨੇ 11.19 ਫ਼਼ੀਸਦੀ ਆਰਥਿਕ ਵਿਕਾਸ ਦਰ ਦਰਜ ਕੀਤੀ ਹੈ, ਜੋ ਕੇਂਦਰ ਦੀਆਂ ਨੀਤੀਆਂ ਨਾਲੋਂ ਕਿਤੇ ਬਿਹਤਰ ਹੈ।

ਉਨ੍ਹਾਂ ਕੇਂਦਰ ’ਤੇ ਪੁੱਡੂਚੇਰੀ ਦੇ ਲੋਕਾਂ ਪ੍ਰਤੀ ਕੋਈ ਦਿਲਚਸਪੀ ਨਾ ਹੋਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਸੇ ਕਾਰਨ ਵਿਧਾਨ ਸਭਾ ਵੱਲੋਂ 16 ਵਾਰ ਮਤੇ ਪਾਸ ਕਰਨ ਦੇ ਬਾਵਜੂਦ ਇਸ ਨੂੰ ਰਾਜ ਦਾ ਦਰਜਾ ਨਹੀਂ ਦਿੱਤਾ ਗਿਆ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।